ਬਠਿੰਡਾ ਦੇ ਖੇਤਰੀ ਖੋਜ ਕੇਂਦਰ ’ਚ ਕਿਸਾਨ ਮੇਲਾ ਭਲਕੇ, ਤਿਆਰੀਆਂ ਜ਼ੋਰਾਂ ’ਤੇ

0
4
27 Views

ਬਠਿੰਡਾ, 26 ਸਤੰਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਡੱਬਵਾਲੀ ਰੋਡ ਉਪਰ ਸਥਿਤ ਖੇਤਰੀ ਖੋਜ ਕੇਦਰ ਵਿਖੇ ਭਲਕੇ 27 ਸਤੰਬਰ ਨੂੰ ਕਿਸਾਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ। ਖੇਤਰੀ ਖੋਜ ਕੇਦਰ ਦੇ ਡਾਇਰੈਕਟਰ ਡਾ ਕਰਮਜੀਤ ਸਿੰਘ ਸੇਖੋ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ‘‘ਖੇਤੀ ਸੋਮੇ ਬਚਾਓ, ਸਭ ਲਈ ਖੁਸ਼ਹਾਲੀ ਲਿਆਓ’’ ਹੈ। ਇਸ ਮੇਲੇ ਦੌਰਾਨ ਕਿਸਾਨ ਵੀਰਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾਂ ਅਤੇ ਫ਼ਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ।

ਕੈਨੇਡਾ ’ਚ ਜਸਟਿਨ ਟਰੂਡੋ ਦੀ ਸਰਕਾਰ ਬਚੀ, ਭਾਰੀ ਵੋਟਾਂ ਦੇ ਅੰਤਰ ਨਾਲ ਕੰਜ਼ਰਵੇਟਿਵ ਨੂੰ ਹਰਾਇਆ

ਇਸ ਮੇਲੇ ਉਪਰ ਬੀਜ਼ ਅਤੇ ਸਬਜ਼ੀਆਂ ਦੀ ਪਨੀਰੀ ਵੀ ਵੰਡੀ ਜਾਵੇਗੀ। ਡਾ ਸੇਖੋ ਨੇ ਦਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਨਾਲ ਸਬੰਧਿਤ ਅਦਾਰਿਆਂ ਵੱਲੋ ਵੱਖ-ਵੱਖ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ ਅਤੇ ਮਾਹਿਰਾਂ ਵੱਲੋ ਕਿਸਾਨਾਂ ਨੂੰ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਮੌਕੇ ’ਤੇ ਹੀ ਦਿੱਤੀ ਜਾਵੇਗੀ। ਇਸ ਮੇਲੇ ਵਿਚ ਮੁੱਖ ਮਹਿਮਾਨ ਦੇ ਤੌਰ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸ਼ਾਮਿਲ ਹੋਣਗੇ।

ਝੋਨੇ ਦੀ ਖ਼ਰੀਦ: ਕੇਂਦਰ ਨੇ ਪੰਜਾਬ ’ਚ ਖ਼ਰੀਦ ਲਈ 41,339.81 ਕਰੋੜ ਰੁਪਏ ਦੀ ਜਾਰ ਕੀਤੀ ਕੈਸ਼ ਕਰੇਡਿਟ ਲਿਮਿਟ

ਜਦੋਂਕਿ ਮੇਲੇ ਦੀ ਪ੍ਰਧਾਨਗੀ ਡਾ ਸਤਿਬੀਰ ਸਿੰਘ ਗੋਸਲ ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਰਨਗੇ। ਡਾਇਰੈਕਟਰ ਨੇ ਅੱਗੇ ਦਸਿਆ ਕਿ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ, ਸਬਜ਼ੀਆਂ ਅਤੇ ਫ਼ਲਾਂ ਸਬੰਧੀ ਨੁਮਾਇਸ਼ ਲਗਾਈ ਜਾਵੇਗੀ, ਸੁਆਣੀਆਂ ਨੂੰ ਘਰੇਲੂ ਕੰਮਾਂ ਅਤੇ ਸਹਾਇਕ ਧੰਦਿਆਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਾਹਿਤ ਮੁਹੱਈਆ ਕਰਵਾਇਆ ਜਾਵੇਗਾ। ਡਾ ਸੇਖੋ ਨੇ ਕਿਸਾਨ ਵੀਰਾਂ ਨੂੰ ਪਰਿਵਾਰ ਸਮੇਤ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ।

 

LEAVE A REPLY

Please enter your comment!
Please enter your name here