👉ਕਿਸਾਨ ਭਰਾ ਘੱਟ ਲਾਗਤ ਅਤੇ ਵੱਧ ਝਾੜ ਤੇ ਆਮਦਨ ਵਾਲੀਆਂ ਫਸ਼ਲਾਂ ਨੂੰ ਦੇਣ ਤਰਜ਼ੀਹ
ਉੱਨਤੀ ਵਾਲੇ ਪਾਸੇ ਜਾਣ ਲਈ ਨਵੀਆਂ ਖੇਤੀ ਤਕਨੀਕਾਂ ਅਪਣਾਉਣ ਕਿਸਾਨ ਵੀਰ : ਜਗਰੂਪ ਗਿੱਲ
Bathinda News: ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਤੇ ਲਗਾਏ ਜਾ ਰਹੇ ਕਿਸਾਨ ਮੇਲੇ ਕਿਸਾਨ ਭਰਾਵਾਂ ਲਈ ਸਹਾਈ ਸਿੱਧ ਹੋ ਰਹੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਥਾਨਕ ਬਲਵੰਤ ਗਾਰਗੀ ਆਡੋਟੋਰੀਅਮ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਹਾੜ੍ਹੀ ਦੀਆਂ ਫਸਲਾਂ ਸਬੰਧੀ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਵੀਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਭਰਾ ਖੇਤੀ ਖਰਚੇ ਘੱਟ ਕਰਨ, ਵਧੇਰੇ ਝਾੜ ਅਤੇ ਆਮਦਨ ਵਿੱਚ ਵਾਧਾ ਕਰਨ ਲਈ ਹਮੇਸ਼ਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਸਿਫਾਰਸ਼ ਅਨੁਸਾਰ ਹੀ ਖੇਤੀ ਇੰਨਪੁਟਸ ਬੀਜ, ਖਾਦ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਦੀ ਮਿਹਨਤ ਸਦਕਾ ਹੀ ਦੇਸ਼ ਵਿੱਚ ਅਨਾਜ ਦੇ ਭੰਡਾਰ ਭਰੇ ਹੋਏ ਹਨ। ਹਰੇਕ ਕਿਸਾਨ ਨੂੰ ਆਪਣੇ ਘਰ ਵਿੱਚ ਵਰਤੀਆਂ ਜਾਣ ਵਾਲੀਆਂ ਸਬਜੀਆਂ, ਦਾਲਾਂ, ਸਰੋਂ, ਹਲਦੀ ਆਦਿ ਦੀ ਕਾਸ਼ਤ, ਸ਼ੂਗਰ ਰਹਿਤ ਅਤੇ ਜਿੰਕ ਦੀ ਕਮੀ ਨੂੰ ਪੂਰਾ ਕਰਨ ਵਾਲੀ ਕਣਕ ਬੀਜਣੀ ਚਾਹੀਦੀ ਹੈ। ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੇ ਕਿਸਾਨਾਂ ਨੂੰ ਨਵੀਂ ਖੇਤੀ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਦਿੱਤੀ ਗਈ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਅਤੇ ਖੇਤ ਵਿੱਚ ਹੀ ਵਾਹਿਆ ਜਾਵੇ, ਤਾਂ ਜੋ ਮਨੁੱਖੀ ਸਿਹਤ ਤੇ ਕਿਸੇ ਵੀ ਕਿਸਮ ਦਾ ਮਾੜਾ ਅਸਰ ਨਾ ਪਵੇ ਅਤੇ ਧਰਤੀ ਵਿੱਚ ਮਿੱਤਰ ਕੀੜੇ ਅਤੇ ਜ਼ਰੂਰੀ ਤੱਤਾਂ ਨੂੰ ਬਚਾਇਆ ਜਾ ਸਕੇ।ਇਸ ਦੌਰਾਨ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਨੇ ਕਿਸਾਨਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ਼ ਖੇਤੀ ਨੂੰ ਉੱਨਤੀ ਵਾਲੇ ਪਾਸੇ ਲੈ ਕੇ ਜਾਣਾ ਹੈ, ਤਾਂ ਨਵੀਆਂ ਖੇਤੀ ਤਕਨੀਕਾਂ ਅਪਣਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ 👉Vigilance Bureau ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ
ਜੇਕਰ ਕਿਸਾਨ ਖੁ੍ਸ਼ਹਾਲ ਹੋਵੇਗਾ ਤਾਂ ਹੀ ਸੂਬਾ/ਦੇਸ਼ ਖੁਸ਼ਹਾਲ ਹੋ ਸਕਦਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਉਣ ਵਾਲੀ ਝੋਨੇ ਦੀ ਫਸਲ ਦੇ ਪਰਾਲੀ ਪ੍ਰਬੰਧਨ ਦਾ ਕੰਮ ਜ਼ਿਲ੍ਹਾ ਪ੍ਰਸ਼ਾਸ਼ਨ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲ੍ਹੇ ਦੇ ਕਿਸਾਨਾਂ ਦੇ ਸਹਿਯੋਗ ਸਦਕਾ ਹੀ ਸੁਚੱਜੇ ਢੰਗ ਨਾਲ ਕੀਤਾ ਜਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਕੇ ਹੀ ਆਪਾਂ ਤੰਦਰੁਸਤ ਪੰਜਾਬ ਦੀ ਸਿਰਜਣਾ ਕਰਦਿਆਂ ਧਰਤੀ ਨੂੰ ਬੰਜਰ ਹੋਣ ਤੋਂ ਬਚਾਅ ਸਕਦੇ ਹਾਂ।ਇਸ ਮੌਕੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦੇਣ ਲਈ ਡਾ. ਹਰਜੀਤ ਸਿੰਘ ਬਰਾੜ ਫਸਲ ਵਿਗਿਆਨੀ ਖੇਤਰੀ ਖੋਜ ਕੇਂਦਰ ਬਠਿੰਡਾ ਜੀ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ ਕਰਨ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।ਡਾ.ਪ੍ਰਿਤਪਾਲ ਸਿੰਘ ਪ੍ਰਮੁੱਖ ਪਸਾਰ ਮਾਹਿਰ (ਭੂਮੀ ਵਿਗਿਆਨ) ਵੱਲੋਂ ਹਾੜ੍ਹੀ ਦੀਆਂ ਫਸਲਾਂ ਵਿੱਚ ਖਾਦਾਂ ਅਤੇ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਡਾ.ਹਰਦੀਪ ਸਿੰਘ ਵਿਸ਼ਾ ਵਸਤੂ ਮਾਹਿਰ ਬਠਿੰਡਾ ਵੱਲੋਂ ਹਾੜ੍ਹੀ ਦੀਆਂ ਫਸਲਾਂ ਵਿੱਚ ਕੀੜੇ-ਮਕੌੜਿਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ। ਡਾ.ਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਰਾਮਪੁਰਾ ਵੱਲੋਂ ਹਾੜ੍ਹੀ ਦੀਆਂ ਫਸਲਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਬਾਰੇ ਕਿਸਾਨਾਂ ਨੂੰ ਵਿਸਥਾਰ-ਪੂਰਵਕ ਦੱਸਿਆ ਗਿਆ। ਇਸ ਤੋਂ ਬਾਅਦ ਡਾ.ਜਤਿੰਦਰ ਕੌਰ, ਮੌਸਮ ਵਿਗਿਆਨੀ ਖੇਤਰੀ ਖੋਜ ਕੇਂਦਰ ਬਠਿੰਡਾ ਵੱਲੋਂ ਖੇਤੀ ਵਿੱਚ ਬਦਲਦੇ ਮੌਸਮ ਦੇ ਪ੍ਰਭਾਵ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਬਾਅਦ ਇੰਜੀਨੀਅਰ ਗੁਰਜੀਤ ਵਿਰਕ ਖੇਤੀਬਾੜੀ ਵਿਭਾਗ ਬਠਿੰਡਾ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਖੇਤੀ ਮਾਹਿਰਾਂ ਵੱਲੋਂ ਕਿਸਾਨ ਮੇਲੇ ਵਿੱਚ ਕਿਸਾਨਾਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਗਏ।ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਹਰਪ੍ਰੀਤਪਾਲ ਕੌਰ ਨੇ ਕਿਸਾਨ ਮੇਲੇ ਵਿੱਚ ਆਏ ਹੋਏ ਮਹਿਮਾਨਾਂ , ਉੱਚ ਅਧਿਕਾਰੀਆਂ, ਕਿਸਾਨ ਬੀਬੀਆਂ ਅਤੇ ਕਿਸਾਨ ਭਰਾਵਾਂ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਕਿਸਾਨ ਹਿੱਤ ਵਿੱਚ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਅਤੇ ਨਵੀਂਆਂ ਉਤਪਾਦਨ ਤਕਨੀਕਾਂ ਲਈ ਇਹ ਜ਼ਿਲ੍ਹਾ ਪੱਧਰੀ, ਬਲਾਕ ਪੱਧਰੀ ਅਤੇ ਪਿੰਡ ਪੱਧਰੀ ਕਿਸਾਨ ਮੇਲੇ/ਕੈਂਪ ਲਗਾਏ ਜਾਂਦੇ ਹਨ।
ਇਹ ਵੀ ਪੜ੍ਹੋ 👉CBI ਦੀ Raid; BJP ਦੀ ਬੁਖਲਾਹਟ ਦੀ ਨਿਸ਼ਾਨੀ; ਡਟ ਕੇ ਮੁਕਾਬਲਾਂ ਕਰਾਂਗੇ: CM Bhagwant Mann
ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਜਿਵੇਂ ਕਿ ਬਾਗਬਾਨੀ, ਪਸ਼ੂ-ਪਾਲਣ, ਮਾਰਕਫੈਡ, ਪੰਜਾਬ ਐਗਰੋ, ਸਿਹਤ ਵਿਭਾਗ,ਮੱਛੀ ਪਾਲਣ,ਪਨਸੀਡ ਅਤੇ ਜ਼ਿਲ੍ਹੇ ਦੇ ਖੇਤੀ ਜਿਣਸਾਂ ਤੋਂ ਉਤਪਾਦ ਬਣਾ ਕੇ ਵੇਚਣ ਵਾਲੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ।ਕਿਸਾਨ ਮੇਲੇ ਵਿੱਚ ਵੱਖ-ਵੱਖ ਬਲਾਕਾਂ ਤੋਂ ਲਗਭਗ 3000 ਕਿਸਾਨਾਂ ਅਤੇ 500 ਤੋਂ ਵੱਧ ਕਿਸਾਨ ਬੀਬੀਆਂ ਵੱਲੋਂ ਵਿਸ਼ੇਸ਼ ਤੌਰ ਤੇ ਪਹਿਲੀ ਵਾਰ ਭਾਗ ਲਿਆ ਗਿਆ। ਕਿਸਾਨ ਮੇਲੇ ਦੌਰਾਨ ਸਟੇਜ ਸੰਚਾਲਨ ਡਾ.ਹਰਦੀਪ ਸਿੰਘ ਵਿਸ਼ਾ ਵਸਤੂ ਮਾਹਿਰ ਬਠਿੰਡਾਅਤੇ ਡਾ.ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਠਿੰਡਾ ਵੱਲੋਂ ਕੀਤਾ ਗਿਆ।ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 210 ਕਿਸਾਨਾਂ ਨੂੰ ਕਿਸਾਨ ਮੇਲੇ ਵਿੱਚ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਹੀ ਜਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀਆਂ 237 ਕਿਸਾਨ ਬੀਬੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।ਕਿਸਾਨ ਮੇਲੇ ਦੌਰਾਨ ਅਗਾਂਹਵਧੂ ਕਿਸਾਨਾਂ ਵੱਲੋਂ ਤਿਆਰ ਕੀਤੀਆਂ ਵਸਤੂਆਂ ਦੀਆਂ ਸਟਾਲਾਂ ਵੀ ਵਿਸ਼ੇਸ਼ ਤੌਰ ਤੇ ਲਗਾਈਆਂ ਗਈਆਂ।ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਹੇਲ ਕਾਸਿਮ ਮੀਰ, ਚੇਅਰਮੈਨ ਜੰਗਲਤਾ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ ਹਰਦੀਪ ਸਿੰਘ ਸਰਾਂ, ਚੇਅਰਮੈਨ ਬਲਜੀਤ ਸਿੰਘ ਬੱਲੀ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



