ਸ਼ਾਂਤਮਈ ਤਰੀਕੇ ਨਾਲ ਕਾਲੇ ਝੰਡੇ ਲੈਕੇ ਕੂਚ ਕਰਨਗੇ ਕਿਸਾਨਾਂ ਦੇ ਕਾਫਲੇ
ਪਟਿਆਲਾ , 22 ਮਈ: ਸੰਯੁਕਤ ਕਿਸਾਨ ਮੋਰਚਾ ਵਲੋਂ ਭਲਕੇ 23 ਮਈ ਨੂੰ ਭਾਜਪਾ ਉਮੀਦਵਾਰ ਦੀ ਚੋਣ ਮੁਹਿੰਮ ਖਾਤਰ ਪਟਿਆਲਾ ਫੇਰੀ ‘ਤੇ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਡੱਟਵਾਂ ਵਿਰੋਧ ਕਰਨ ਲਈ ਵਿਉਂਤਬੰਦੀ ਉਲੀਕੀ ਹੈ। ਇਸ ਸਬੰਧ ਵਿੱਚ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਦੀ ਜ਼ਰੂਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 37 ਕਿਸਾਨ ਜਥੇਬੰਦੀਆਂ ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਵਿੱਚ ਪੰਜ ਸਥਾਨਾਂ ਤੋਂ ਦੁਪਹਿਰ ਤਿੰਨ ਵਜੇ ਕਿਸਾਨਾਂ ਮਜ਼ਦੂਰਾਂ ਦੇ ਕਾਫਲੇ ਇਕੱਠੇ ਹੋ ਕੇ ਪਟਿਆਲਾ ਵੱਲ ਕੂਚ ਕਰਨਗੇ।
ਜਾਖੜ ਨੇ ਲਿਆ ਪਟਿਆਲਾ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਰਾਮਿੰਦਰ ਸਿੰਘ ਪਟਿਆਲਾ, ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਬੂਟਾ ਸਿੰਘ ਸ਼ਾਦੀਪੁਰ ਅਤੇ ਹਰਬੰਸ ਸਿੰਘ ਦਦਹੇੜਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਅਵਤਾਰ ਸਿੰਘ ਕੌਰਜੀਵਾਲਾ, ਬੀਕੇਯੂ ਡਕੌਂਦਾ ਦੇ ਗੁਰਬਚਨ ਸਿੰਘ ਕਨਸੂਹਾ,ਕੁਲ ਹਿੰਦ ਕਿਸਾਨ ਸਭਾ ਦੇ ਕੁਲਵੰਤ ਸਿੰਘ ਮੌਲਵੀਵਾਲਾ, ਬੀਕੇਯੂ ਰਾਜੇਵਾਲ ਦੇ ਹਜੂਰਾ ਸਿੰਘ, ਬੀਕੇਯੂ ਲੱਖੋਵਾਲ ਦੇ ਜਸਵੀਰ ਸਿੰਘ ਖੇੜੀ ਰਾਜੂ, ਕੁਲ ਹਿੰਦ ਕਿਸਾਨ ਸਭਾ ਦੇ ਧਰਮਪਾਲ ਸੀਲ ਅਤੇ ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਇਕਬਾਲ ਸਿੰਘ ਮੰਡੋਲੀ ਆਦਿ ਹਾਜ਼ਰ ਸਨ।
Share the post "ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਮੋਦੀ ਦੀ ਪਟਿਆਲਾ ਫੇਰੀ ਦਾ ਵਿਰੋਧ ਕਰਨ ਲਈ ਬਣਾਈ ਵਿਉਂਤਬੰਦੀ"