ਬਠਿੰਡਾ, 4 ਫਰਵਰੀ : ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ 16 ਫ਼ਰਵਰੀ ਦੇ ਭਾਰਤ ਬੰਦ ਸੱਦੇ ਨੂੰ ਸਫ਼ਲ ਬਣਾਉਣ ਲਈ ਅੱਜ ਕਿਸਾਨ ਜਥੇਬੰਦੀਆਂ,ਟਰੇਡ ਯੂਨੀਅਨਾਂ, ਕੱਚੇ ਕਾਮਿਆਂ ਤੇ ਭਰਾਤਰੀਆਂ ਜਥੇਬੰਦੀਆਂ ਦੀ ਮੀਟਿੰਗ ਸਥਾਨਕ ਟੀਚਰਜ ਹੋਮ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਨੇ ਕਿਹਾ ਕਿ ਇਸ ਬੰਧ ਨੂੰ ਸਫਲ ਬਣਾਉਣ ਲਈ 7 ਫਰਵਰੀ ਬਠਿੰਡਾ ਸ਼ਹਿਰ ਵਿੱਚ ਸਾਰੀਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਤਾਲਮੇਲ ਕਰਕੇ ਸਾਥ ਦੇਣ ਦੀ ਅਪੀਲ ਕੀਤੀ ਜਾਵੇਗੀ।
ਪੰਜਾਬ ਸਰਕਾਰ ਦਾ ਨਵਾਂ ਫੈਸਲਾ: ਹੁਣ ਸਿਰਫ਼ ਖੂਨ ਦੇ ਰਿਸ਼ਤੇ ’ਚ ਹੀ ਮੁਫ਼ਤ ਹੋਵੇਗੀ ਪਾਵਰ ਆਫ਼ ਅਟਾਰਨੀ
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 13 ਫਰਵਰੀ ਵਾਲੇ ਦਿੱਲੀ ਚਲੋ ਪ੍ਰੋਗਰਾਮ ਨਾਲ ਕੋਈ ਸਬੰਧ ਨਹੀਂ ਹੈ। ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਬਰਾੜ, ਰਣਜੀਤ ਸਿੰਘ, ਬਿਕਰਮ ਜੀਤ ਸਿੰਘ, ਸਿੰਕਦਰ ਸਿੰਘ ਧਾਲੀਵਾਲ, ਰੰਜੀਵ ਕੁਮਾਰ, ਹੰਸਰਾਜ, ਅਜੈਪਾਲ ਸਿੰਘ ,ਕਮਲਪ੍ਰੀਤ ਘੁੰਮਣ, ਬਲਜਿੰਦਰ ਸਿੰਘ, ਸੁਖਦੀਪ ਸਿੰਘ, ਕਿਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਸੂਬਾ ਕਨਵੀਨਰ ਅਮਰਜੀਤ ਹਨੀ , ਦਿਹਾਤੀ ਮਜ਼ਦੂਰ ਸਭਾ ਦੇ ਮਿੱਠੂ ਸਿੰਘ ਘੂੱਦਾ ਤੇ ਮਨਦੀਪ ਸਿੰਘ ਹਾਜ਼ਰ ਸਨ।