WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਕਿਸਾਨ ਯੂਨੀਅਨ ਵੱਲੋਂ ਗਿੱਦੜਬਾਹਾ ਤੇ ਬਰਨਾਲਾ ਹਲਕੇ ਵਿੱਚ ਭਾਜਪਾ ਤੇ ਆਪ ਉਮੀਦਵਾਰਾਂ ਦੇ ਘਰਾਂ ਅੱਗੇ ਪੱਕੇ ਮੋਰਚੇ ਸ਼ੁਰੂ ਕਰਨ ਦਾ ਐਲਾਨ

961 Views

ਟੌਲ ਪਲਾਜ਼ਾ ਮੋਰਚੇ ਬਾਦਸਤੂਰ ਰਹਿਣਗੇ ਜਾਰੀ, ਬਾਕੀ ਮੋਰਚੇ ਸਮਾਪਤ
ਚੰਡੀਗੜ੍ਹ 3 ਨਵੰਬਰ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਿਆਸੀ ਆਗੂਆਂ, ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ/ਦਫ਼ਤਰਾਂ ਅੱਗੇ 26 ਮੋਰਚੇ ਖ਼ਤਮ ਕਰਕੇ ਗਿੱਦੜਬਾਹਾ ਤੇ ਬਰਨਾਲਾ ਹਲਕੇ ਦੀਆਂ ਜ਼ਿਮਨੀ ਚੋਣਾਂ ਵਿੱਚ ਉਮੀਦਵਾਰ ਕ੍ਰਮਵਾਰ ਭਾਜਪਾ ਦੇ ਮਨਪ੍ਰੀਤ ਸਿੰਘ ਬਾਦਲ ਤੇ ਕੇਵਲ ਸਿੰਘ ਢਿੱਲੋਂ ਅਤੇ ਆਪ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਹਰਵਿੰਦਰ ਸਿੰਘ ਧਾਲੀਵਾਲ ਦੇ ਘਰਾਂ ਦਫ਼ਤਰਾਂ ਅੱਗੇ 4 ਪੱਕੇ ਮੋਰਚੇ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਹ ਫੈਸਲਾ ਕੱਲ੍ਹ ਜਥੇਬੰਦੀ ਦੀ ਸੂਬਾ ਕਮੇਟੀ ਮੀਟਿੰਗ ਵਿੱਚ ਕੀਤਾ ਗਿਆ ਸੀ ਜਿਸ ਮੁਤਾਬਕ 26 ਟੌਲ ਮੁਕਤ ਮੋਰਚੇ ਤਾਂ ਬਾਦਸਤੂਰ ਜਾਰੀ ਰੱਖੇ ਜਾਣਗੇ। ਕਿਉਂਕਿ ਪੁਆੜਿਆਂ ਦੀ ਜੜ ਕਾਰਪੋਰੇਟ ਪੱਖੀ ਖੁੱਲ੍ਹੀ ਮੰਡੀ ਦੀ ਨੀਤੀ ਹੀ ਹੈ। ਇਸਦੇ ਨਾਲ ਹੀ ਹੁਣ ਤੱਕ ਚੱਲੇ 18-ਰੋਜ਼ਾ ਮੋਰਚਿਆਂ ਦੇ ਜਨਤਕ ਦਬਾਅ ਥੱਲੇ ਮੰਡੀਆਂ ਵਿੱਚ ਸ਼ੁਰੂ ਕੀਤੀ ਗਈ

ਪੰਜਾਬੀ ਗਾਇਕ ਤੇ ਐਕਟਰ Diljit dosanjh ਦਾ ਜੈਪੁਰ ਦੇ ਸ਼ਾਹੀ ਘਰਾਣੇ ਵੱਲੋਂ ‘ਸ਼ਾਹੀ’ ਸਵਾਗਤ

ਝੋਨੇ ਦੀ ਖ੍ਰੀਦ ਸਮੇਂ ਆੜ੍ਹਤੀਆਂ ਸ਼ੈਲਰ ਮਾਲਕਾਂ ਅਤੇ ਖ੍ਰੀਦ ਅਧਿਕਾਰੀਆਂ ਦੀ ਮਿਲੀਭੁਗਤ ਰਾਹੀਂ ਪਾਏ ਜਾ ਰਹੇ ਬੇਲੋੜੇ ਅੜਿੱਕੇ ਅਤੇ ਪ੍ਰਤੀ ਕੁਇੰਟਲ 100 ਤੋਂ 200 ਰੁਪਏ ਕੀਤੀ ਜਾ ਰਹੀ ਕਟੌਤੀ ਵਿਰੁੱਧ ਇਸ ਤਿੱਕੜੀ ਵਿਰੁੱਧ ਘਿਰਾਓ ਜਿਹੇ ਸਖ਼ਤ ਜਨਤਕ ਐਕਸ਼ਨ ਕੀਤੇ ਜਾਣਗੇ। ਇਸ ਤੋਂ ਇਲਾਵਾ ਪਰਾਲ਼ੀ ਦੇ ਅੱਗ-ਰਹਿਤ ਨਿਪਟਾਰੇ ਲਈ ਗ੍ਰੀਨ ਟ੍ਰਿਬਿਊਨਲ ਦੀਆਂ ਕਿਸਾਨਾਂ ਪੱਖੀ ਹਦਾਇਤਾਂ ਲਾਗੂ ਨਾ ਕਰਨ ਕਰਕੇ ਮਜਬੂਰੀ ਵੱਸ ਪਰਾਲ਼ੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਮੁਕੱਦਮੇ, ਜੁਰਮਾਨੇ, ਲਾਲ ਐਂਟ੍ਰੀਆਂ ਅਤੇ ਹੋਰ ਦਬਾਅ-ਪਾਊ ਕਦਮ ਵਾਪਸ ਲੈਣ ਤੱਕ ਡਟਵਾਂ ਜਨਤਕ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਰਫ਼ 8% ਪ੍ਰਦੂਸ਼ਣ ਲਈ ਜ਼ਿੰਮੇਵਾਰ ਕਿਸਾਨਾਂ ਸਿਰ ਸਾਰਾ ਦੋਸ਼ ਮੜ੍ਹਨਾ ਅਤੇ 51% ਲਈ ਜ਼ਿੰਮੇਵਾਰ ਸਨਅਤੀ ਘਰਾਣਿਆਂ ਨੂੰ ਦੋਸ਼ ਮੁਕਤ ਕਰਨਾ ਸਰਾਸਰ ਬੇਇਨਸਾਫ਼ੀ ਹੈ। ਹੋਰ ਵੀ ਅੱਗੇ ਪਰਾਲ਼ੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਨਾ ਕਰਨ ਵਾਲੇ ਪੁਲਸ ਅਧਿਕਾਰੀਆਂ ਵਿਰੁੱਧ ਜ਼ਾਬਤਾ ਕਾਰਵਾਈ ਦੇ ਫੁਰਮਾਨ ਪਰ ਚਿੱਟਾ ਵੇਚਣ ਬਾਰੇ ਧਾਰੀ ਚੁੱਪ ਹੋਰ ਵੀ ਵੱਡੀ ਬੇਇਨਸਾਫ਼ੀ ਹੈ।ਇਸੇ ਤਰ੍ਹਾਂ ਲੋੜ ਪੈਣ ‘ਤੇ ਡੀ ਏ ਪੀ ਖਾਦ ਦੀ ਬਿਨਾਂ ਸ਼ਰਤ ਪੂਰੀ ਸਪਲਾਈ ਲੈਣ ਲਈ ਵੀ ਸਖ਼ਤ ਜਨਤਕ ਐਕਸ਼ਨ ਕੀਤੇ ਜਾਣਗੇ।

ਭਿਆਨਕ ਕਾਰ ਹਾ.ਦਸੇ ਵਿਚ ਨਵਵਿਆਹੁਤਾ ਦੇ ਸਰੀਰ ਦੇ ਹੋਏ ਦੋ ਹਿੱਸੇ

ਇਹ ਸਾਰੇ ਐਲਾਨ ਅੱਜ ਜਥੇਬੰਦੀ ਦੇ ਆਧਾਰ ਖੇਤਰ ਵਾਲੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰ ‘ਤੇ ਜਾਂ ਟੌਲ ਮੁਕਤ ਮੋਰਚਿਆਂ ਵਿੱਚ ਭਾਰੀ ਇਕੱਠਾਂ ਦੌਰਾਨ ਕੀਤੇ ਗਏ। ਇੱਥੇ ਇਹ ਵੀ ਦੱਸਿਆ ਗਿਆ ਕਿ ਨਵੀਂ ਖੇਤੀ ਨੀਤੀ ਮੁਕੰਮਲ ਕਰਕੇ ਲਾਗੂ ਕਰਵਾਉਣ ਸੰਬੰਧੀ 6 ਨਵੰਬਰ ਨੂੰ ਖੇਤ ਮਜ਼ਦੂਰਾਂ ਨਾਲ ਸਾਂਝੇ ਤੌਰ ‘ਤੇ ਜ਼ਿਲ੍ਹਾ ਹੈਡਕੁਆਰਟਰਾਂ ਵਿਖੇ ਕੀਤੇ ਜਾਣ ਵਾਲੇ ਮੁਜ਼ਾਹਰੇ ਇਨ੍ਹਾਂ ਮੋਰਚਿਆਂ ਕਾਰਨ ਫਿਲਹਾਲ ਮੁਲਤਵੀ ਕਰ ਦਿੱਤੇ ਗਏ ਹਨ। ਇਨ੍ਹਾਂ ਇਕੱਠਾਂ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਮਜ਼ਦੂਰ ਸ਼ਾਮਲ ਹੋਏ। ਉਨ੍ਹਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ ਤੇ ਕਮਲਜੀਤ ਕੌਰ ਬਰਨਾਲਾ ਸਮੇਤ ਜ਼ਿਲ੍ਹਾ/ਬਲਾਕ ਪੱਧਰੇ ਆਗੂ ਸ਼ਾਮਲ ਸਨ। ਬੁਲਾਰਿਆਂ ਵੱਲੋਂ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਪੱਕੇ 26 ਟੌਲ ਮੁਕਤ ਮੋਰਚਿਆਂ ਅਤੇ 4 ਉਮੀਦਵਾਰ ਵਿਰੋਧੀ ਮੋਰਚਿਆਂ ਤੋਂ ਇਲਾਵਾ ਮੰਡੀਆਂ ਵਿੱਚ ਅਤੇ ਪਰਾਲ਼ੀ ਜਾਂ ਡੀ ਏ ਪੀ ਸੰਬੰਧੀ ਲਾਏ ਜਾਣ ਵਾਲੇ ਮੋਰਚਿਆਂ ਵਿੱਚ ਪ੍ਰਵਾਰਾਂ ਸਮੇਤ ਵਹੀਰਾਂ ਘੱਤ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।

 

Related posts

ਕਾਂਗਰਸ ਨੂੰ ਵੱਡਾ ਝਟਕਾ: ਮੌਜੂਦਾ ਵਿਧਾਇਕ ਆਪ ’ਚ ਹੋਇਆ ਸ਼ਾਮਲ

punjabusernewssite

ਪੰਜਾਬ ਸਰਕਾਰ ਵੱਲੋਂ ਜਲ ਸੰਭਾਲ ਯਤਨਾਂ ਨੂੰ ਹੁਲਾਰਾ ਦੇਣ ਲਈ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ

punjabusernewssite

ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾਂ ਵਧੀਆਂ, ਹਾਈਕੋਰਟ ਵਲੋਂ ਦੋਨੋਂ ਪਿਟੀਸ਼ਨ ਖ਼ਾਰਜ

punjabusernewssite