ਬਠਿੰਡਾ,25 ਅਕਤੂਬਰ:ਅੱਜ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਘੰਟੇ ਦੇ ਸੜਕ ਜਾਮ ਦੇ ਦਿੱਤੇ ਸੱਦੇ ਨਾਲ ਤਾਲਮੇਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਝੋਨੇ ਦੀ ਖਰੀਦ ਅਤੇ ਚੁਕਾਈ ਲਈ ਬਠਿੰਡਾ ਵਿਖੇ ਰਿਲਾਇੰਸ ਮਾਲ ਦਾ ਘਿਰਾਓ ਕਰ ਲਿਆ। ਇਸ ਤੋਂ ਬਿਨਾਂ 9 ਦਿਨਾਂ ਤੋਂ 10 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ ਹਨ। ਅੱਜ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਅਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਬਿੰਦੂ ਨੇ ਕਿਹਾ ਕਿ ਜੋ ਇੱਕ ਸਾਲ ਤੋਂ ਵੱਧ ਕਿਸਾਨਾਂ ਤੇ ਸਮੂਹ ਲੋਕਾਂ ਵੱਲੋਂ ਦਿੱਲੀ ਦੇ ਬਾਰਡਰਾਂ ਤੇ ਮੋਰਚੇ ਲਾ ਕੇ ਤਿੰਨ ਕਾਲੇ ਕਾਨੂੰਨ ਵਾਪਸ ਕਰਵਾਏ ਸੀ ਉਹਨਾਂ ਨੂੰ ਗੁਪਤ ਢੰਗਾਂ ਨਾਲ ਲਾਗੂ ਕੀਤਾ ਜਾ ਰਿਹਾ ਹੈ ਇਸ ਦੇ ਸਿੱਟੇ ਵਜੋਂ ਹੀ ਝੋਨੇ ਦੀ ਖਰੀਦ ਨਹੀਂ ਕੀਤੀ ਜਾ ਰਹੀ।
ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ
ਉਹਨਾਂ ਕਿਹਾ ਕਿ ਕਾਰਪੋਰੇਟ ਘਰਾਣੇ ਦੇਸ ਦੀਆਂ ਹਕੂਮਤਾਂ ਤੋਂ ਆਪਣੇ ਪੱਖੀ ਨੀਤੀਆਂ ਲਾਗੂ ਕਰਾ ਕੇ ਖੇਤੀ ਜਿਨਸ ਤੇ ਕਬਜ਼ਾ ਕਰਨਾ ਚਾਹੁੰਦੇ ਹਨ ਅਤੇ ਫਸਲਾਂ ਤੇ ਐਮ ਐਸ ਪੀ ਖਤਮ ਕਰਵਾ ਕੇ ਜਮੀਨਾਂ ਤੇ ਕਬਜ਼ਾ ਕਰਨਾ ਚਾਹੁੰਦੇ ਹਨ।ਉਹਨਾਂ ਕਿਹਾ ਕਿ ਜਿੱਥੇ ਕਾਰਪੋਰੇਟ ਘਰਾਣਿਆਂ ਦੀ ਜਥੇਬੰਦੀ ਸੰਸਾਰ ਵਪਾਰ ਸੰਸਥਾ ਵੱਲੋਂ ਖੁੱਲ੍ਹੀ ਮੰਡੀ ਰਾਹੀਂ ਕਿਸਾਨਾਂ ਦੀਆਂ ਫਸਲਾਂ ਦੀ ਲੁੱਟ ਕਰਨ ਦੀਆਂ ਨੀਤੀਆਂ ਲਾਗੂ ਕਰਵਾਈਆਂ ਜਾ ਰਹੀਆਂ ਹਨ, ਉੱਥੇ ਵੱਡੇ ਮਾਲਾਂ ਰਾਹੀਂ ਛੋਟੇ ਦੁਕਾਨਦਾਰਾਂ ਦੇ ਕਾਰੋਬਾਰ ਫੇਲ੍ਹ ਕੀਤੇ ਜਾ ਰਹੇ ਹਨ। ਮਜ਼ਦੂਰਾਂ ਦਾ ਰੁਜ਼ਗਾਰ ਖੋਹ ਰਹੇ ਹਨ ਇਸ ਕਰਕੇ ਇਹ ਕਾਰਪੋਰੇਟ ਘਰਾਣੇ ਕਿਸਾਨਾਂ ਤੇ ਹੋਰ ਕਿਰਤੀ ਲੋਕਾਂ ਦੇ ਸਾਂਝੇ ਦੁਸ਼ਮਣ ਹਨ। ਇਸਦੇ ਨਾਲ਼ ਹੀ ਬੁਲਾਰਿਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਖੇਤੀ ਨੂੰ ਫੇਲ੍ਹ ਕਰਨ ਲਈ ਸਰਕਾਰ ਨੇ ਡੀਏਪੀ ਦਾ ਸਟਾਕ 30% ਘੱਟ ਮੰਗਵਾਇਆ ਹੈ।ਉਹਨਾਂ ਡੀ ਏ ਪੀ ਦੀ ਬਿਨਾਂ ਸ਼ਰਤ ਨਿਰਵਿਘਨ ਸਪਲਾਈ ਦੀ ਗਰੰਟੀ ਕਰਨ ਦੀ ਮੰਗ ਉੱਤੇ ਵੀ ਜ਼ੋਰ ਦਿੱਤਾ।
ਮਲੂਕਾ ਦਾ ਖ਼ੁਲਾਸਾ:‘‘ਮੈਂ ਨੂੰਹ ਲਈ ਅਕਾਲੀਆਂ ਦੀਆਂ ਨਹੀਂ, ਬਲਕਿ ਕਾਂਗਰਸ ਤੇ ਆਪ ਦੀਆਂ ਤੋੜੀਆਂ ਸਨ ਵੋਟਾਂ ’’
ਸ਼ਹੀਦ ਹਜ਼ਾਰਾਂ ਰਾਮ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਦੇਣ ਤੋਂ ਬਾਅਦ ਆਗੂਆਂ ਨੇ ਮੰਗ ਕੀਤੀ ਕਿ ਜਲਾਲਾਬਾਦ ਵਿਖੇ ਐਮ ਐਲ ਏ ਜਗਦੀਪ ਸਿੰਘ ਕੰਬੋਜ ਦੇ ਦਰਾਂ ਅੱਗੇ ਮੋਰਚੇ ਵਿੱਚ 70 ਸਾਲਾਂ ਦੇ ਕਿਸਾਨ ਹਜਾਰਾ ਰਾਮ ਵਾਸੀ ਸਵਾਹ ਵਾਲਾ ਦਿਲ ਫੇਲ੍ਹ ਹੋਣ ਕਾਰਨ ਸ਼ਹੀਦ ਦੇ ਵਾਰਸਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਪੱਕੀ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਸਾਰਾ ਕਰਜਾ ਖ਼ਤਮ ਕੀਤਾ ਜਾਵੇ। ਅੱਜ ਦੇ ਧਰਨੇ ਨੂੰ ਉਪਰੋਕਤ ਬੁਲਾਰਿਆਂ ਤੋਂ ਇਲਾਵਾ ਬਸੰਤ ਸਿੰਘ ਕੋਠਾ ਗੁਰੂ, ਜਗਸੀਰ ਸਿੰਘ ਝੁੰਬਾ ਕਰਮਜੀਤ ਕੌਰ ਲਹਿਰਾਖਾਨਾ ਮਾਲਣ ਕੌਰ ਕੋਠਾ ਗੁਰੂ, ਹਰਪ੍ਰੀਤ ਕੌਰ ਜੇਠੂਕੇ,ਨੌਜਵਾਨ ਭਾਰਤ ਸਭਾ ਦੇ ਆਗੂ ਜਸਕਰਨ ਸਿੰਘ ਕੋਟਗੁਰੂ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਪੀਐਸਯੂ (ਸ਼ਹੀਦ ਰੰਧਾਵਾ) ਦੇ ਬਿੱਕਰਜੀਤ ਸਿੰਘ ਪੂਹਲਾ, ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬਲਜਿੰਦਰ ਸਿੰਘ ਅਤੇ ਡੀਟੀਐਫ ਦੇ ਆਗੂ ਜਸਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।
Share the post "ਝੋਨੇ ਦੀ ਖਰੀਦ ਅਤੇ ਚੁਕਾਈ ਲਈ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਰਿਲਾਇੰਸ ਮਾਲ ਦਾ ਘਿਰਾਓ"