ਅੰਮ੍ਰਿਤਸਰ, 28 ਅਗਸਤ: ਇਮੀਗਰੇਸ਼ਨ ਕੰਪਨੀਆਂ ਵੱਲੋਂ ਕਥਿਤ ਤੌਰ ‘ਤੇ ਵਿਦੇਸ਼ ਭੇਜਣ ਦੇ ਨਾਂ ਉਪਰ ਠੱਗੀਆਂ ਮਾਰਨ ਦੇ ਮਾਮਲੇ ਦੀਆਂ ਖ਼ਬਰਾਂ ਅਕਸਰ ਹੀ ਸੁਰਖੀਆਂ ਬਣਦੀਆਂ ਆ ਰਹੀਆਂ ਹਨ। ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿਚ ਕਥਿਤ ਠੱਗੀ ਮਾਰਨ ਦੇ ਮਾਮਲੇ ਵਿਚ ਸਥਾਨਕ ਰਣਜੀਤ ਐਵਨਿਊ ’ਚ ਸਥਿਤ ਇੱਕ ਇਮੀਗਰੇਸ਼ਨ ਦਫ਼ਤਰ ਦੇ ਬਾਹਰ ਭਾਰਤੀ ਕਿਸਾਨ ਯੂੁਨੀਅਨ ਏਕਤਾ ਉਗਰਾਹਾ ਵੱਲੋਂ ਦਫ਼ਤਰ ਦੇ ਅੱਗੇ ਧਰਨਾ ਦਿੱਤਾ ਗਿਆ।
ਕੈਨੇਡਾ ਤੋਂ ਬਾਅਦ ਹੁਣ ਆਸਟਰੇਲੀਆ ਦੇ ਵੱਲੋਂ ਵੀ ਅੰਤਰਾਸਟਰੀ ਵਿਦਿਆਰਥੀਆਂ ਦੀ ਗਿਣਤੀ ਘਟਾਉਣ ਦਾ ਫੈਸਲਾ
ਇਸ ਮੌਕੇ ਕਿਸਾਨਾਂ ਨੇ ਇਮੀਗਰੇਸ਼ਨ ਕੰਪਨੀ ਵਿਰੁਧ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਪੁਲਿਸ ਇਸ ਮਾਮਲੇ ਵਿਚ ਕਾਰਵਾਈ ਨਹੀਂ ਕਰ ਰਹੀ। ਹਾਲਾਂਕਿ ਇਸ ਮੌਕੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਇਸ ਮਾਮਲੇ ਦੀ ਜਾਂਚ ਪਹਿਲਾਂ ਹੀ ਈਓ ਵਿੰਗ ਕੋਲ ਚੱਲ ਰਹੀ ਹੈ।