ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਦਰਜਨ ਜ਼ਿਲਿਆਂ ਵਿਚ ਪੰਜਾਬ ਬੰਦ ਦੇ ਸੱਦੇ ਤਹਿਤ ਪਾਇਆ ਯੋਗਦਾਨ: ਦਰਸ਼ਨ ਪਾਲ

0
31

ਪਟਿਆਲਾ, 30 ਦਸੰਬਰ: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਅੱਜ ਪੰਜਾਬ ਦੇ ਕੋਈ 12 ਜਿਲਿਆਂ ਵਿੱਚ ਪੰਜਾਬ ਬੰਦ ਨੂੰ ਸਫਲ ਬਣਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ। ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਦੱਸਿਆ ਕਿ ਜਿੱਥੇ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਵਰਕਰਾਂ ਤੇ ਆਗੂਆਂ ਨੇ ਆਪਣੇ ਤੌਰ ਤੇ ਸੜਕਾਂ ਅਤੇ ਰੇਲ ਆਵਾਜਾਈ ਨੂੰ ਠੱਪ ਕਰਨ ਦੇ ਨਾਲ ਨਾਲ ਬਹੁਤ ਥਾਵਾਂ ਤੇ ਮੰਡੀਆਂ ਅਤੇ ਬੈਂਕਾਂ ਨੂੰ ਬੰਦ ਕਰਾਉਣ ਵਿੱਚ ਆਪਣੀ ਭੂਮਿਕਾ ਨਿਭਾਈ ਉਥੇ ਯੂਨੀਅਨ ਨੇ ਬਾਕੀ ਕਿਸਾਨ ਜਥੇਬੰਦੀਆਂ ਅਤੇ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਬਾਜ਼ਾਰਾਂ ਅਤੇ ਹੋਰ ਸੰਸਥਾਵਾਂ ਨੂੰ ਬੰਦ ਕਰਨ ਵਾਸਤੇ ਲੋਕਾਂ ਨੂੰ ਪ੍ਰੇਰਿਆ।

ਇਹ ਵੀ ਪੜ੍ਹੋ ਬਠਿੰਡਾ ’ਚ ਪੰਜਾਬ ਬੰਦ ਦਾ ਭਰਵਾਂ ਅਸਰ, ਦੁਕਾਨਾਂ ਤੇ ਬਜ਼ਾਰ ਵਾਲਿਆਂ ਵੱਲੋਂ ਵੀ ਦਿੱਤਾ ਗਿਆ ਸਮਰਥਨ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ, ਸਿਨਿਆਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ,ਸੂਬਾ ਅਵਤਾਰ ਸਿੰਘ ਮਹਿਮਾ ਦੀ ਅਗਵਾਈ ਵਿੱਚ ਪਟਿਆਲਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਬਰਨਾਲਾ, ਮਾਨਸਾ, ਕਪੂਰਥਲਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਵੱਡੇ ਪੱਧਰ ਪੰਜਾਬ ਬੰਦ ਦਾ ਸਮਰਥਨ ਕੀਤਾ ਗਿਆ, ਇਹਨਾਂ ਜਿਲਿਆਂ ਵਿੱਚ ਕੋਈ ਵੀ ਥਾਵਾਂ ਉੱਤੇ ਕਿਤੇ ਇਕੱਲਿਆਂ ਅਤੇ ਕਿਤੇ ਦੂਸਰਿਆਂ ਨਾਲ ਮਿਲ ਕੇ ਬੰਦ ਨੂੰ ਅਸਰਦਾਰ ਬਣਾਇਆ। ਸਿੱਟੇ ਵਜੋਂ ਅੱਜ ਦਾ ਬੰਦ ਮੁਕੰਮਲ ਤੌਰ ਤੇ ਕਾਮਯਾਬ ਹੋ ਨਿਬੜਿਆ।

ਇਹ ਵੀ ਪੜ੍ਹੋ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਉਗਰਾਹਾਂ ਵੱਲੋਂ 50 ਥਾਵਾਂ ‘ਤੇ ਕੀਤੇ ਗਏ ਅਰਥੀ ਫੂਕ ਮੁਜ਼ਾਹਰੇ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਡਾਕਟਰ ਦਰਸ਼ਨ ਪਾਲ ਨੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਮਿਹਨਤਕਸ਼ ਲੋਕਾਂ ਵਪਾਰੀਆਂ ਅਤੇ ਹੋਰ ਸਾਰੇ ਤਪਕਿਆਂ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬੀ ਲੋਕਾਂ ਦਾ ਏਕਾ ਅੱਜ ਦੀਆਂ ਹਾਲਤਾਂ ਦੇ ਵਿੱਚ ਬਹੁਤ ਜਰੂਰੀ ਹੈ ਕਿਉਂਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਗਾਤਾਰ ਪੰਜਾਬ ਅਤੇ ਪੰਜਾਬੀ ਲੋਕਾਂ ਖਾਸ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਧੱਕਾ ਤੇ ਵਿਤਕਰਾ ਕਰਦੀ ਆ ਰਹੀ ਹੈ। ਉਨਾਂ ਨੇ ਇਹ ਵੀ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਸਰਕਾਰ ਸੂਬਿਆਂ ਦੇ ਸਭ ਤਰ੍ਹਾਂ ਦੇ ਅਧਿਕਾਰਾਂ ਨੂੰ ਕੇਂਦਰੀਕ੍ਰਿਤ ਕਰ ਰਹੀ ਹੈ ਇਸ ਲਈ ਪੰਜਾਬ ਦੇ ਲੋਕਾਂ ਦੀ ਲੜਾਈ ਜੋ ਕਿਸਾਨਾਂ ਦੇ ਹਿੱਤ ਵਿੱਚ ਲੜੀ ਜਾ ਰਹੀ ਹੈ ਇਹ ਜਰੂਰ ਹੀ ਇੱਕ ਦੇਸ਼ ਵਿਆਪੀ ਅੰਦੋਲਨ ਨੂੰ ਜਨਮ ਦੇਵੇਗੀ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here