Friday, April 3, 2026
spot_img
spot_img

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

Date:

spot_img

👉ਜੇਕਰ ਸੁਖਬੀਰ ਬਾਦਲ ਅਜਿਹਾ ਮਾਡਲ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਹ ਸਾਰੇ 117 ਹਲਕਿਆਂ ਵਿੱਚ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਦਾ ਐਲਾਨ ਕਿਉਂ ਨਹੀਂ ਕਰ ਦਿੰਦੇ:ਕੁਲਦੀਪ ਧਾਲੀਵਾਲ
👉ਗੁਰੂ ਘਰਾਂ ਦੀਆਂ ਜ਼ਮੀਨਾਂ ਵੇਚਣ ਵਾਲਿਆਂ ਅਤੇ ਘੁਟਾਲੇਬਾਜ਼ਾਂ ਨੂੰ ਵੀ ਟਿਕਟਾਂ ਦੇਣ ਸੁਖਬੀਰ ਬਾਦਲ: ਕੁਲਦੀਪ ਧਾਲੀਵਾਲ
👉ਧਾਲੀਵਾਲ ਨੇ ਸੁਖਬੀਰ ਬਾਦਲ ਨੂੰ ਘੇਰਿਆ, ਕਿਹਾ- ਬਾਦਲ ਹੁਣ ਰਾਮ ਰਹੀਮ ਤੋਂ ਵੀ ਉਮੀਦਵਾਰਾਂ ਦੀ ਸੂਚੀ ਮੰਗਵਾ ਲੈਣ

Chandigarh News: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਤਰਨਤਾਰਨ ਤੋਂ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਲਗਾ ਕੇ ਬਾਦਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ 2027 ਵਿੱਚ ਪੰਜਾਬ ਅੰਦਰ ਕਿਸ ਤਰ੍ਹਾਂ ਦਾ ਮਾਡਲ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਗੁਜਰਾਤ ਮਾਡਲ ਜਾਂ ਹਰਿਆਣਾ ਸਰਕਾਰ ਹਰਿਆਣਾ ਮਾਡਲ ਦੀ ਗੱਲ ਕਰਦੀ ਹੈ, ਉਸੇ ਤਰ੍ਹਾਂ ਹੁਣ ਸੁਖਬੀਰ ਬਾਦਲ ਪੰਜਾਬ ਵਿੱਚ ਆਪਣਾ ‘ਸੁਖਬੀਰ ਮਾਡਲ’ ਪੇਸ਼ ਕਰ ਰਹੇ ਹਨ, ਜੋ ਕਿ ਸਿਰਫ਼ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਉਤਸ਼ਾਹਿਤ ਕਰਨ ਵਾਲਾ ਹੈ।

ਇਹ ਵੀ ਪੜ੍ਹੋ ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਮੰਗਲਵਾਰ ਨੂੰ ਪਾਰਟੀ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਆਪਣੀ ‘ਗੈਂਗਸਟਰ ਲਿਆਓ ਮੁਹਿੰਮ’ ਤਹਿਤ ਅਜਿਹਾ ਮਾਡਲ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਹੁਣੇ ਹੀ ਸਾਰੇ 117 ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀ ਅਸਲ ਸੋਚ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਹੁਣ ਅਬੋਹਰ ਤੋਂ ਜਗਦੀਸ਼ ਭੋਲੇ ਵਰਗੇ ਲੋਕਾਂ ਨੂੰ ਵੀ ਟਿਕਟ ਦੇਣ ਦਾ ਐਲਾਨ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਸਵਾਲ ਕਰਦਿਆਂ ਪੁਛਿਆ ਕਿ ਉਹ ਡੇਰਾ ਬਾਬਾ ਨਾਨਕ ਤੋਂ ਅਲਗੋ ਵਰਗਿਆਂ ਦੇ ਨਾਮ ਐਲਾਨਣ ਵਿੱਚ ਦੇਰੀ ਕਿਉਂ ਕਰ ਰਹੇ ਹਨ?

ਇਹ ਵੀ ਪੜ੍ਹੋ ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਨੇ ਪੰਜਾਬ ਦੇ ਜ਼ਖ਼ਮਾਂ ‘ਤੇ ਲੂਣ ਹੀ ਛਿੜਕਣਾ ਹੈ, ਤਾਂ ਸੁਖਬੀਰ ਬਾਦਲ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਨਿਹੱਥੇ ਸਿੱਖਾਂ ‘ਤੇ ਗੋਲੀਆਂ ਚਲਾਉਣ ਵਾਲੇ ਸੁਮੇਧ ਸੈਣੀ ਅਤੇ ਉਮਰਾਨੰਗਲ ਵਰਗੇ ਵਿਵਾਦਤ ਅਧਿਕਾਰੀਆਂ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਨ ਦਾ ਐਲਾਨ ਕਰ ਦੇਣ।ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਤਾਂ ਹੁਣ ਗੁਰਮੀਤ ਰਾਮ ਰਹੀਮ ਕੋਲੋਂ ਵੀ ਸੂਚੀ ਮੰਗਵਾ ਲੈਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੇ ‘ਗੈਂਗਸਟਰ ਅਤੇ ਗੁਨਾਹਗਾਰ’ ਮਾਡਲ ਦੀ ਤਸਵੀਰ ਪੂਰੀ ਤਰ੍ਹਾਂ ਸਾਫ਼ ਹੋ ਸਕੇ।ਧਾਲੀਵਾਲ ਨੇ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਉਨ੍ਹਾਂ ‘ਕਮਾਊ ਪੁੱਤਾਂ’ ਨੂੰ ਟਿਕਟਾਂ ਦੇਣ ਜਿੰਨਾਂ ਨੇ ਦਰਬਾਰ ਸਾਹਿਬ ਦੀ ਲੰਗਰ ਦੀਆਂ ਸੁੱਕੀਆਂ ਰੋਟੀਆਂ ਦੇ ਸਕੈਂਡਲ ਕਰਕੇ ਬਾਦਲਾਂ ਦੇ ਘਰ ਪੈਸੇ ਭੇਜੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਜੀ, ਉਨ੍ਹਾਂ ਲੋਕਾਂ ਨੂੰ ਵੀ ਟਿਕਟ ਦਿਓ ਜਿੰਨਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਚੋਰੀ ਕੀਤੇ ਅਤੇ ਆਪਣੇ ਉਸ ਚਾਰਟਰਡ ਅਕਾਊਂਟੈਂਟ ਕੋਹਲੀ ਨੂੰ ਵੀ ਮੈਦਾਨ ਵਿੱਚ ਉਤਾਰੋ ਜੋ ਤੁਹਾਡੇ ਪੈਸਿਆਂ ਦਾ ਹਿਸਾਬ ਰੱਖਦਾ ਹੈ। ਇੱਥੋਂ ਤੱਕ ਕਿ ਉਨ੍ਹਾਂ ਸਾਬਕਾ ਜਥੇਦਾਰਾਂ ਨੂੰ ਵੀ ਟਿਕਟਾਂ ਦੇ ਦਿਓ ਜਿੰਨਾਂ ਨੇ ਤੁਹਾਡੇ ਕਹਿਣ ‘ਤੇ ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਸੀ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਪਤਾ ਲੱਗੇ ਕਿ ਤੁਹਾਡੀ ਟੋਲੀ ਵਿੱਚ ਕਿਸ ਤਰ੍ਹਾਂ ਦੇ ਲੋਕ ਸ਼ਾਮਲ ਹਨ।

ਇਹ ਵੀ ਪੜ੍ਹੋ ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਆਪ ਵਿਧਾਇਕ ਨੇ ਗੁਰੂ ਘਰਾਂ ਦੀਆਂ ਜ਼ਮੀਨਾਂ ਹੜੱਪਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸੁਖਬੀਰ ਬਾਦਲ ਉਨ੍ਹਾਂ ਚੇਲਿਆਂ ਨੂੰ ਵੀ ਟਿਕਟਾਂ ਦੇਣ ਜਿੰਨਾਂ ਨੇ ਪੰਜਾਬ ਦੇ ਗੁਰੂ ਘਰਾਂ ਦੀਆਂ ਜ਼ਮੀਨਾਂ ਦੱਬੀਆਂ ਜਾਂ ਵੇਚੀਆਂ ਹਨ। ਉਨ੍ਹਾਂ ਕਿਹਾ ਕਿ ਅੰਬ ਸਾਹਿਬ ਅਤੇ ਅਨੰਦਪੁਰ ਸਾਹਿਬ ਦੀਆਂ ਜ਼ਮੀਨਾਂ ਵੇਚ ਕੇ ਬਾਦਲਾਂ ਤੱਕ ਪੈਸਾ ਪਹੁੰਚਾਉਣ ਵਾਲੇ ਮੈਨੇਜਰਾਂ ਨੂੰ ਵੀ ਉਮੀਦਵਾਰ ਬਣਾਇਆ ਜਾਵੇ।ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਇੱਕ ਪਾਸੇ ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਦੇ ਹਨ, ਪਰ ਦੂਜੇ ਪਾਸੇ ਉਨ੍ਹਾਂ ਨੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਸ਼ੁਰੂ ਕੀਤੀ ਹੋਈ ਹੈ।​ਧਾਲੀਵਾਲ ਨੇ ਅੱਗੇ ਕਿਹਾ ਕਿ ਐੱਸਜੀਪੀਸੀ ਅਤੇ ਗੁਰੂ ਰਾਮਦਾਸ ਹਸਪਤਾਲ ਵਿੱਚ ਲੁੱਟ-ਖਸੁੱਟ ਕਰਨ ਵਾਲੇ ਡਾਕਟਰਾਂ ਅਤੇ ਲੀਡਰਾਂ ਨੂੰ ਟਿਕਟਾਂ ਦੇ ਕੇ ਸੁਖਬੀਰ ਆਪਣਾ ਮਨ ਖੁਸ਼ ਕਰ ਲੈਣ, ਕਿਉਂਕਿ ਪੰਜਾਬ ਦੇ ਲੋਕ ਹੁਣ ਇਨ੍ਹਾਂ ਨੂੰ ਵੋਟਾਂ ਨਹੀਂ ਪਾਉਣਗੇ।ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਅਸਲੀ ਵਰਕਰ ਪਾਰਟੀ ਛੱਡ ਕੇ ਭੱਜ ਚੁੱਕੇ ਹਨ ਅਤੇ ਹੁਣ ਸੁਖਬੀਰ ਕੋਲ ਸਿਰਫ਼ ਪੈਸੇ ਇਕੱਠੇ ਕਰਨ ਵਾਲਿਆਂ ਦੀ ਫੌਜ ਰਹਿ ਗਈ ਹੈ। ਧਾਲੀਵਾਲ ਨੇ ਤੰਜ਼ ਕਸਦਿਆਂ ਕਿਹਾ ਕਿ ਸੁਖਬੀਰ ਬਾਦਲ ਦੇ ਸੱਤਾ ਵਿੱਚ ਆਉਣ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ, ਪਰ 117 ਉਮੀਦਵਾਰਾਂ ਦਾ ਐਲਾਨ ਕਰਨ ਨਾਲ ਉਨ੍ਹਾਂ ਦੀ ਅਸਲੀਅਤ ਅਤੇ ਉਨ੍ਹਾਂ ਦੇ ‘ਜੋੜੀਦਾਰਾਂ’ ਦਾ ਚਿਹਰਾ ਪੂਰੇ ਪੰਜਾਬ ਸਾਹਮਣੇ ਜ਼ਰੂਰ ਨੰਗਾ ਹੋ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਕਿਸਾਨਾਂ ਨੂੰ ਸਮੇਂ ‘ਤੇ ਗੁਣਵੱਤਾਪੂਰਣ ਬੀਜ ਉਪਲਬਧ ਕਰਾਉਣਾ ਸਰਕਾਰ ਦੀ ਪ੍ਰਾਥਮਿਕਤਾ:ਖੇਤੀਬਾੜੀ ਮੰਤਰੀ

👉ਵਿਭਾਗ ਦੀ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ Haryana...

हरियाणा में ‘ज्ञान भारतम’ पांडुलिपि सर्वे;मुख्य सचिव ने दिया समयबद्ध सर्वेक्षण पर जोर

Haryana News:हरियाणा के मुख्य सचिव श्री अनुराग रस्तोगी ने...

बजट घोषणाओं पर एक महीने में ही तेज़ अमल

👉 मुख्यमंत्री नायब सिंह सैनी ने प्रशासनिक सचिवों के साथ...

ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

👉ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ 👉ਕਿਹਾ ; ਨੌਜਵਾਨਾਂ...