ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ

Date:

spot_img

👉ਪ੍ਰਵਾਸੀ ਪੰਜਾਬੀ, ਈਮੇਲ ਆਈਡੀ- nriminister20230gmail.com ਜਾਂ ਵਟਸਐਪ ਨੰਬਰ- 9056009884 ’ਤੇ ਭੇਜ ਸਕਦੇ ਹਨ ਆਪਣੀਆਂ ਸ਼ਿਕਾਇਤਾਂ

Chandigarh News:ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਅਤੇ ਔਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ’ਤੇ ਸੁਣਿਆ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਅਸੀਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇਹ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਪੰਜਾਬ ਦੇਸ਼ ਦਾ ਇੱਕੋ ਇੱਕ ਸੂਬਾ ਹੈ, ਜਿਸਨੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਸ ਤਰ੍ਹਾਂ ਦਾ ਐਨਆਰਆਈ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਹੈ।

ਇਹ ਵੀ ਪੜ੍ਹੋ Big News: ਨਗਰ ਨਿਗਮ ਦਾ ATP ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਪਿਛਲੀਆਂ ਚਾਰ ਔਨਲਾਈਨ ਐਨਆਰਆਈ ਮਿਲਣੀਆਂ ਵਿੱਚ ਕੁੱਲ 542 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਚੋਂ 488 ਸ਼ਿਕਾਇਤਾਂ ਦਾ ਸਫ਼ਲਤਾਪੂਰਵਕ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ 5ਵੀਂ ਮਾਸਿਕ ਔਨਲਾਈਨ ਐਨਆਰਆਈ ਮਿਲਣੀ ਵਿੱਚ 82 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਚੋਂ 63 ਸ਼ਿਕਾਇਤਾਂ ਈਮੇਲ ਰਾਹੀਂ ਅਤੇ ਬਾਕੀ 19 ਸ਼ਿਕਾਇਤਾਂ ਵਟਸਐਪ ਨੰਬਰ ’ਤੇ ਪ੍ਰਾਪਤ ਹੋਈਆਂ ਸਨ।ਉਨ੍ਹਾਂ ਨੇ ਐਨਆਰਆਈ ਪੰਜਾਬੀਆਂ ਨੂੰ ਆਪਣੀਆਂ ਸ਼ਿਕਾਇਤਾਂ ਇਸ ਈਮੇਲ ਆਈਡੀ- nriminister20230gmail.com ਅਤੇ ਵਟਸਐਪ ਨੰਬਰ-9056009884 ’ਤੇ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਵਾਸੀਆਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਸਰਕਾਰ ਦੀ ਨੀਅਤ ਤੇ ਨੀਤੀ ਸਾਫ ਹੋਣ ਕਰਕੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਭਰਵਾ ਹੁੰਗਾਰਾ : ਸਿਹਤ ਮੰਤਰੀ ਬਲਬੀਰ ਸਿੰਘ

ਧਾਲੀਵਾਲ ਨੇ ਐਨਆਰਆਈ ਪੰਜਾਬੀਆਂ ਨੂੰ ਭਰੋਸਾ ਦਿੱਤਾ, ‘‘ਮੈਂ ਤੁਹਾਡੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਤੁਹਾਡੇ ਕੋਲ ਹਾਂ ਅਤੇ ਅਸੀਂ ਤੁਹਾਡੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੋਈ ਕਸਰ ਨਹੀਂ ਛੱਡਾਂਗੇ। ’’ ਉਨ੍ਹਾਂ ਪ੍ਰਵਾਸੀਆਂ ਨੂੰ ਕਿਹਾ ਕਿ ਉਹ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਸਮੇਂ ਉਨ੍ਹਾਂ ਨੂੰ ਮਿਲ ਸਕਦੇ ਹਨ।5ਵੀਂ ਮਾਸਿਕ ਔਨਲਾਈਨ ਐਨਆਰਆਈ ਮਿਲਣੀ ਵਿੱਚ ਵਧੀਕ ਮੁੱਖ ਸਕੱਤਰ ਦਿਲੀਪ ਕੁਮਾਰ, ਪੰਜਾਬ ਪੁਲਿਸ ਦੇ ਏਆਈਜੀ ਅਜਿੰਦਰ ਸਿੰਘ ,ਐਨਆਰਆਈ ਵਿੰਗ ਅਤੇ ਐਨਆਰਆਈ ਮਾਮਲੇ ਵਿਭਾਗ ਦੇ ਹੋਰ ਅਧਿਕਾਰੀ ਸ਼ਾਮਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...