ਮੋਹਾਲੀ, 13 ਮਈ – ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਹੋ ਰਹੇ ਲਾਮਿਸਾਲ ਵਿਕਾਸ ਵਿਚ ਖੜੋਤ ਪਾ ਦਿੱਤੀ ਹੈ ਕਿਉਂਕਿ ਪਿਛਲੇ ਢਾਈ ਸਾਲਾਂ ਵਿਚ ਉਸ ਨੇ ਇਲਾਕੇ ਲਈ ਕੋਈ ਨਵਾਂ ਵਿਕਾਸ ਪ੍ਰੋਜੈਕਟ ਨਹੀਂ ਲਿਆਂਦਾ। ਉਹਨਾਂ ਕਿਹਾ ਕਿ ਇਲਾਕੇ ਦੇ ਵਿਕਾਸ ਦਾ ਸਾਰਾ ਸਿਹਰਾ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਦੂਰਅੰਦੇਸ਼ੀ ਅਤੇ ਸੁਚੱਜੀ ਵਿਉੰਤਬੰਦੀ ਨੂੰ ਜਾਂਦਾ ਹੈ।ਮੇਅਰ ਜੀਤੀ ਸਿੱਧੂ ਨੇ ਮੁਹਾਲੀ ਇਲੲਕੇ ਦੇ ਕਈ ਪਿੰਡਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਪ੍ਰਚਾਰ ਦੌਰਾਨ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਲਾਮਿਸਾਲ ਫਰਕ ਨਾਲ ਜਿੱਤੇਗੀ।
ਵੱਡੀ ਖ਼ਬਰ: ਬਲਕ ਐਸਐਮਐਸ ਦਾ ਖਰਚਾ ਉਮੀਦਵਾਰਾਂ ਦੇ ਖਾਤੇ ’ਚ ਜੁੜੇਗਾ
ਉਹਨਾਂ ਕਿਹਾ ਕਿ ਬਲਬੀਰ ਸਿੰਘ ਸਿੱਧੂ ਦੇ ਕਾਰਜਕਾਲ ਦੌਰਾਨ ਕਿਸੇ ਵਿਕਾਸ ਪ੍ਰਾਜੈਕਟ ਜਾਂ ਜਨਤਕ ਕੰਮ ਵਿਚ ਕੋਈ ਰੋਕ ਜਾਂ ਅੜਿਕਾ ਨਹੀਂ ਸੀ ਪੈਂਦਾ ਜਦੋਂ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਕੋਈ ਕੰਮ ਹੁੰਦਾ ਹੀ ਨਹੀਂ ਹੈ। ਸਿੱਧੂ ਨੇ ਕਿਹਾ ਕਿ ਭਾਜਪਾ ਵਾਂਗ ’ਆਪ’ ਪਾਰਟੀ ਵੀ ਪੰਜਾਬ ਦੀ ਸਿਹਤ ਲਈ ਖਤਰਨਾਕ ਹੈ ਇਸ ਲਈ ਪੰਜਾਬ ਦੇ ਲੋਕਾਂ ਨੂੰ ਪੰਜਾਬ ਨੂੰ ਮੁੜ ਪੈਰਾਂ ਉਤੇ ਖੜ੍ਹਾ ਕਰਨ ਲਈ ਸਾਰੀਆਂ ਲੋਕ ਸਭਾ ਸੀਟਾਂ ਕਾਂਗਰਸ ਦੀ ਝੋਲੀ ਵਿਚ ਪਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਭਗਵੰਤ ਮਾਨ ਸਰਕਾਰ ਦੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ’ਆਪ’ ਦੀ ਸਥਿਤੀ ਉਥਲ-ਪੁਥਲ ਹੋ ਗਈ ਹੈ ਅਤੇ ਲੋਕਾਂ ਦਾ ਪਾਰਟੀ ’ਚੋਂ ਵਿਸ਼ਵਾਸ ਖਤਮ ਹੋ ਚੁੱਕਾ ਹੈ, ਜਿਸ ਦੀ ਪੁਸ਼ਟੀ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਹੋ ਜਾਵੇਗੀ।