
Bathinda News:ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਡਾ.ਤਰਸੇਮ ਸਿੰਘ ਢਿੱਲੋਂ, ਅਪਰ ਨਿਰਦੇਸ਼ਕ ਪਸਾਰ ਸਿਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕੀਤੀ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਅਗਾਂਹਵਧੂ ਕਿਸਾਨਾਂ/ਕਿਸਾਨ ਬੀਬੀਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ. ਬਠਿੰਡਾ ਵੱਲੋਂ ਕਾਰਵਾਈ ਰੀਪੋਰਟ ਅਤੇ ਕੇ.ਵੀ.ਕੇ. ਬਠਿੰਡਾ ਦੀ 2024 ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ। ਇਸ ਦੌਰਾਨ ਉਹਨਾਂ ਕੇ.ਵੀ.ਕੇ. ਬਠਿੰਡਾ ਵੱਲੋਂ ਲਗਾਏ ਸਿਖਲਾਈ ਕੋਰਸਾਂ, ਖੇਤ ਤਜ਼ਰਬਿਆਂ ਅਤੇ ਪ੍ਰਦਰਸ਼ਨੀਆਂ ਆਦਿ ਬਾਰੇ ਜਾਣਕਰੀ ਸਾਂਝੀ ਕੀਤੀ।
ਇਹ ਵੀ ਪੜ੍ਹੋ ਪੀ ਏ ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ
ਇਸ ਉਪਰੰਤ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਬਠਿੰਡਾ ਦੇ ਸਮੂਹ ਵਿਗਿਅਨੀਆਂ ਵੱਲੋਂ ਆਪਣੇ-ਆਪਣੇ ਵਿਸ਼ੇ ਦੇ ਕੀਤੇ ਕੰਮਾਂ ਅਤੇ ਆਉਣ ਵਾਲੇ ਸਾਲ ਦੀ ਵਿਉਂਤਬੰਦੀ ਸਾਰੇ ਹਾਊਸ ਨਾਲ ਸਾਂਝੀ ਕੀਤੀ ਗਈ।ਡਾ. ਡਾ.ਤਰਸੇਮ ਸਿੰਘ ਢਿੱਲੋਂ ਵੱਲੋਂ ਸਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਕਾਰਜ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾੁੳਣ ਲਈ ਉਹਨਾਂ ਤੋਂ ਵਡਮੁੱਲੇ ਸੁਝਾਅ ਮੰਗੇ ਗਏ ।ਸਾਰੇ ਵਿਭਾਗਾਂ ਦੇ ਪ੍ਰਤੀਨਿਧਾਂ ਨੇ ਆਪਣੇ-ਆਪਣੇ ਮਸ਼ਵਰੇ ਸਾਂਝੇ ਕੀਤੇ।ਮੁੱਖ ਖੇਤੀਬਾੜੀ ਅਫਸਰ ਬਠਿੰਡਾ ਨੇ ਵਿਭਾਗੀ ਟਰੇਨਿੰਗਾਂ ਲਾਉਣ ਬਾਰੇ ਆਪਣੇ ਵਿਚਾਰ ਦਿੱਤੇ। ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਅਗਲੇ ਸਾਲ ਦੀ ਕਾਰਜ ਯੋਜਨਾ ਬਣਾਉਣ ਲਈ ਮਹੱਤਵਪੂਰਨ ਸੁਝਾਅ ਦਿੱਤੇ ਗਏ। ਡਾ. ਢਿੱਲੋਂ ਨੇ ਫ਼ਸਲਾਂ ਦੀ ਪੈਕਿੰਗ ਅਤੇ ਪ੍ਰੋਸੈਸਿੰਗ ਉੱਤੇ ਵਧੇਰੇ ਜ਼ੋਰ ਦੇਣ ਨੂੰ ਕਿਹਾ ਤਾਂ ਜੋ ਕਿਸਾਨ ਵੀਰ ਵਧੇਰੇ ਮੁਨਾਫ਼ਾ ਕਮਾ ਸਕਣ।
ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ
ਉਹਨਾਂ ਪਰਾਲੀ ਦੇ ਸੁਚੱਜੇ ਪ੍ਰਬੰਧਣ ਦੀ ਮਹੱਤਤਾ ਬਾਰੇ ਵੀ ਦੱਸਿਆ ਅਤੇ ਪਰਾਲੀ ਸਾੜਣ ਦੇ ਰੁਝਾਣ ਨੂੰ ਰੋਕਣ ਲਈ ਇੱਕ ਦੂਜੇ ਦਾ ਸਾਥ ਦੇਣ ਲਈ ਵੀ ਪ੍ਰੇਰਿਆ। ਉਹਨਾਂ ਅੱਗੇ ਸੁਝਾਅ ਦਿੱਤਾ ਕਿ ਸਬਜੀਆਂ ਦੇ ਬੀਜ ਉਤਪਾਦਨ, ਨਰਸਰੀ ਉਤਪਾਦਨ, ਘਰੇਲੂ ਬਗੀਚੀ ਅਤੇ ਪ੍ਰਦਰਸ਼ਨੀ ਪਲਾਂਟ ਲਗਾ ਕੇ ਵੱਧ ਤੋਂ ਵੱਧ ਪਰਿਵਾਰਾਂ ਨੂੰ ਇਸ ਕੰਮ ਨਾਲ ਜੋੜਿਆ ਜਾਵੇ।ਇਸ ਉਪਰੰਤ ਡਾ. ਅਜੀਤਪਾਲ ਧਾਲੀਵਾਲ, ਪ੍ਰੋਫ਼ੈਸਰ, ਪਸ਼ੂੂ ਵਿਗਿਆਨ ਵੱਲੋਂ ਵੱਖ-ਵੱਖ ਪ੍ਰਦਰਸ਼ਨੀ ਇਕਾਇਆਂ ਦਾ ਦੌਰਾ ਕਰਵਾਇਆ ਗਿਆ।ਮੁੱਖ ਮਹਿਮਾਨ ਅਤੇ ਵੱਖ ਵੱਖ ਵਿਭਾਗਾਂ ਜਿਵੇਂ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜੰਗਲਾਤ ਵਿਭਾਗ, ਡੇਅਰੀ ਵਿਭਾਗ, ਬਾਗਬਾਨੀ ਵਿਭਾਗ, ਵੇਰਕਾ ਮਿਲਟ ਪਲਾਂਟ ਆਦਿ ਦੇ ਨੁਮਾਇੰਦਿਆ ਨੇ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਦਾ ਦੌਰਾ ਕੀਤਾ ਅਤੇ ਕੇ.ਵੀ.ਕੇ ਦੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੀ ਸਮਾਪਤੀ ਸਮੇਂ ਡਾ. ਗੁਰਮੀਤ ਸਿੰਘ, ਪ੍ਰੋਫ਼ੈਸਰ ਪਸਾਰ ਸਿੱਖਿਆ, ਕੇ.ਵੀ.ਕੇ. ਬਠਿੰਡਾ ਨੇ ਮੀਟਿੰਗ ਵਿੱਚ ਸ਼ਾਮਿਲ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ।ਇਸ ਮੌਕੇ ਡਾ. ਵਿਨੇ ਸਿੰਘ ਵੱਲੋਂ ਸਟੇਜ ਸੰਭਾਲੀ ਗਈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite




