Haryana News: CM Nayab Saini; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਭਾਰਤੀ ਮਜ਼ਦੂਰ ਸੰਘ ਸਮੇਤ ਵੱਖ-ਵੱਖ ਮਜ਼ਦੂਰ ਸੰਗਠਨਾਂ ਦੇ ਵਫ਼ਦ ਨੇ ਮੁਲਾਕਾਤ ਕਰਕੇ ਘੱਟੋ-ਘੱਟ ਮਜਦੂਰੀ ਵਿੱਚ ਕੀਤੇ ਗਏ ਇਤਿਹਾਸਕ ਵਾਧੇ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟਾਇਆ।ਮੁੱਖ ਮੰਤਰੀ ਨਾਲ ਇਹ ਮੁਲਾਕਾਤ ਸੰਤ ਕਬੀਰ ਕੁਟੀਰ ਆਵਾਸ ਵਿਖੇ ਹੋਈ, ਇਸ ਦੌਰਾਨ ਵਫ਼ਦ ਦੀ ਅਗਵਾਈ ਭਾਰਤੀ ਮਜ਼ਦੂਰ ਸੰਘ ਦੇ ਆਲ ਇੰਡੀਆ ਵਾਈਸ ਪ੍ਰੈਜ਼ੀਡੈਂਟ ਪਵਨ ਕੁਮਾਰ ਨੇ ਕੀਤੀ। ਵਫ਼ਦ ਵਿੱਚ ਸ਼ਾਮਲ ਮੈਂਬਰਾਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਪੱਗੜੀ ਪਹਿਨਾ ਕੇ ਸਨਮਾਨ ਵੀ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਦਾ ਮੂੰਹ ਵੀ ਮਿੱਠਾ ਕਰਵਾਇਆ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਹਮੇਸ਼ਾ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਦਾ ਉਦੇਸ਼ ਪ੍ਰਦੇਸ਼ ਦੇ ਮਜ਼ਦੂਰ ਵਰਗ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਕਰਨਾ ਹੈ।
ਭਾਰਤੀ ਮਜ਼ਦੂਰ ਸੰਘ ਦੇ ਆਲ ਇੰਡੀਆ ਵਾਈਸ ਪ੍ਰੈਜ਼ੀਡੈਂਟ ਸ੍ਰੀ ਪਵਨ ਕੁਮਾਰ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਮਜ਼ਦੂਰਾਂ ਦੇ ਹਿੱਤ ਵਿੱਚ ਵੱਡਾ ਕਦਮ ਚੁੱਕਿਆ ਹੈ। ਘੱਟੋ-ਘੱਟ ਮਜਦੂਰੀ ਸਲਾਹਕਾਰ ਬੋਰਡ (Minimum Wage Advisory Board) ਦੀ ਐਕਸਪਰਟ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਹਰਿਆਣਾ ਸਰਕਾਰ ਨੇ ਬਜਟ ਵਿੱਚ ਘੱਟੋ-ਘੱਟ ਮਜਦੂਰੀ ਵਧਾਉਣ ਦਾ ਐਲਾਨ ਕੀਤਾ। ਹਾਲ ਹੀ ਵਿੱਚ ਸਰਕਾਰ ਨੇ ਅਕੁਸ਼ਲ ਮਜ਼ਦੂਰਾਂ ਦੀ ਘੱਟੋ-ਘੱਟ ਮਜਦੂਰੀ ਵਧਾ ਕੇ ਲਗਭਗ 15,220 ਪ੍ਰਤੀ ਮਹੀਨਾ ਕੀਤੀ ਹੈ, ਜੋ ਕਿ ਲਗਭਗ 35% ਦਾ ਵਾਧਾ ਹੈ। ਇਹ ਵਾਧਾ ਰਾਸ਼ੀ ਦੇ ਰੂਪ ਵਿੱਚ 4 ਹਜ਼ਾਰ ਤੋਂ ਵੱਧ ਬਣਦਾ ਹੈ। ਇਸ ਫੈਸਲੇ ਨਾਲ ਪ੍ਰਦੇਸ਼ ਦੇ ਮਜ਼ਦੂਰ ਵਰਗ ਵਿੱਚ ਖੁਸ਼ੀ ਦੀ ਲਹਿਰ ਹੈ।
ਇਹ ਵੀ ਪੜ੍ਹੋ फसल खरीद को लेकर किसानों को भ्रमित कर रहे कांग्रेसी — मुख्यमंत्री
ਮਜ਼ਦੂਰ ਸੰਗਠਨਾਂ ਦੇ ਪ੍ਰਤੀਨਿਧਾਂ ਨੇ ਕਿਹਾ ਕਿ ਇਹ ਹਰਿਆਣਾ ਵਿੱਚ ਪਹਿਲੀ ਵਾਰ ਇੰਨਾ ਵੱਡਾ ਤਨਖਾਹ ਵਾਧਾ ਹੈ, ਜਿਸ ਨਾਲ ਲੱਖਾਂ ਮਜ਼ਦੂਰਾਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇੱਕ ਜਨਤਕ ਅਭਿਨੰਦਨ ਸਮਾਰੋਹ ਆਯੋਜਿਤ ਕਰਨ ਦੀ ਵੀ ਬੇਨਤੀ ਕੀਤੀ, ਜਿਸ ਨੂੰ ਉਨ੍ਹਾਂ ਨੇ ਖ਼ੁਸ਼ੀ-ਖ਼ੁਸ਼ੀ ਸਵੀਕਾਰ ਕਰਦੇ ਹੋਏ ਸਮਾਂ ਦੇਣ ਦਾ ਭਰੋਸਾ ਦਿੱਤਾ।ਮੀਟਿੰਗ ਵਿੱਚ ਮੌਜੂਦ ਰਹੇ ਹਰਿਆਣਾ ਦੇ ਕਿਰਤ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਰਾਜੀਵ ਰੰਜਨ ਨੇ ਇਸ ਨੂੰ ਮਜ਼ਦੂਰ ਹਿੱਤ ਵਿੱਚ ਚੁੱਕਿਆ ਗਿਆ ਇਤਿਹਾਸਕ ਕਦਮ ਦੱਸਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਨੇ ਦੇਸ਼ ਵਿੱਚ ਸਭ ਤੋਂ ਪਹਿਲਾਂ ਨਵੇਂ ਕਿਰਤ ਕਾਨੂੰਨ ਤਹਿਤ ਘੱਟੋ-ਘੱਟ ਮਜਦੂਰੀ ਵਿੱਚ ਵਾਧਾ ਕੀਤਾ ਹੈ। ਇਸ ਦਾ ਸਾਰੇ ਵਰਗਾਂ ਦੇ ਮਜ਼ਦੂਰਾਂ ਨੂੰ ਫਾਇਦਾ ਹੋਵੇਗਾ। ਸਰਕਾਰ ਨੇ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਇਸ ਦੌਰਾਨ ਜੁਆਇੰਟ ਲੇਬਰ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ, ਸਟੇਟ ਪ੍ਰੈਜ਼ੀਡੈਂਟ ਸ੍ਰੀ ਅਸ਼ੋਕ ਕੁਮਾਰ, ਜਨਰਲ ਸੈਕਟਰੀ ਸ੍ਰੀ ਹਵਾ ਸਿੰਘ ਵੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





