ਆਪ ਦੀ ਵੱਡੀ ਜਿੱਤ ਦੀ ਖ਼ੁਸੀ ਵਿਚ ਬਠਿੰਡਾ ’ਚ ਐਮ.ਐਲ.ਏ ਜਗਰੂਪ ਸਿੰਘ ਗਿੱਲ ਦੀ ਅਗਵਾਈ ਹੇਠ ਵੰਡੇ ਲੱਡੂ

0
71
+1

ਬਠਿੰਡਾ, 23 ਨਵੰਬਰ: ਸੂਬੇ ਵਿਚ ਚਾਰ ਵਿਧਾਨ ਸਭਾ ਹਲਕਿਆਂ ਲਈ ਹੋਈਆਂ ਜਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਦੀ ਖੁਸ਼ੀ ਵਿਚ ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵੱਲੋਂ ਲੱਡੂ ਵੰਡ ਕੇ ਖ਼ੁਸੀ ਮਨਾਈ ਗਈ। ਇਸ ਦੌਰਾਨ ਪਾਰਟੀ ਨੂੰ ਮਿਲੀ ਸਫ਼ਲਤਾ ’ਤੇ ਸਥਾਨਕ ਗੁਰਦੂਆਰਾ ਕਿਲਾ ਮੁਬਾਰਕ ਦੇ ਵਿਚ ਵੀ ਪਾਰਟੀ ਆਗੂ ਤੇ ਵਰਕਰ ਨਤਮਸਤਕ ਹੋਏ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਇਕ ਵਾਰ ਫੇਰ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਾਈ ਹੈ।

ਇਹ ਵੀ ਪੜ੍ਹੋ ਆਪ ਦੀ ਜਿੱਤ ਦੀ ਖੁਸ਼ੀ ਚ ਸਪੀਕਰ ਸੰਧਵਾਂ ਦੀ ਟੀਮ ਵੱਲੋਂ ਗੋਲ ਚੌਂਕ ਕੋਟਕਪੂਰਾ ਵਿੱਚ ਲੱਡੂ ਵੰਡਕੇ ਖੁਸ਼ੀ ਮਨਾਈ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਦਾ ਸਾਥ ਦਿੰਦੇ ਆ ਰਹੇ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਲੋਕ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਤੋਂ ਖੁਸ਼ ਹਨ। ਇਸ ਮੌਕੇ ਪਾਰਟੀ ਦੇ ਬੁਲਾਰੇ ਤੇ ਸੂਬਾਈ ਚੇਅਰਮੈਨ ਨੀਲ ਗਰਗ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ, ਚੇਅਰਮੈਨ ਨਵਦੀਪ ਜੀਦਾ, ਸ਼ਹਿਰੀ ਦੇ ਪ੍ਰਧਾਨ ਸੁਰਿੰਦਰ ਸਿੰਘ ਬਿੱਟੂ, ਕੌਂਸਲਰ ਸੁਖਦੀਪ ਸਿੰਘ ਢਿੱਲੋਂ, ਯੂਥ ਵਿੰਗ ਦੇ ਸੀਨੀਅਰ ਆਗੂ ਅਮਰਦੀਪ ਸਿੰਘ ਰਾਜਨ, ਸੀਨੀਅਰ ਆਗੂ ਗੋਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਆਗੂ ਤੇ ਵਲੰਟੀਅਰ ਹਾਜ਼ਰ ਸਨ।

 

+1

LEAVE A REPLY

Please enter your comment!
Please enter your name here