spot_img

ਲਾਲ ਚੰਦ ਕਟਾਰੂਚੱਕ ਨੇ ਪੈਰਿਸ ਓਲੰਪਿਕਸ ਵਿੱਚ ਆਸਟਰੇਲੀਆ ਖ਼ਿਲਾਫ਼ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ

Date:

spot_img

ਚੰਡੀਗੜ੍ਹ,2 ਅਗਸਤ:ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਪੈਰਿਸ ਓਲੰਪਿਕਸ ਵਿੱਚ ਪੂਲ ‘ਬੀ’ ਦੇ ਆਪਣੇ ਆਖਰੀ ਮੈਚ ਵਿੱਚ ਆਸਟਰੇਲੀਆ ਨੂੰ 3-2 ਨਾਲ ਹਰਾਉਣ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।ਮੰਤਰੀ ਨੇ ਕਿਹਾ ਕਿ 52 ਸਾਲਾਂ ਬਾਅਦ ਭਾਰਤ ਨੇ ਆਸਟਰੇਲੀਆਈ ਹਾਕੀ ਟੀਮ ਨੂੰ ਉਲੰਪਿਕ ਖੇਡਾਂ ਵਿੱਚ ਹਰਾਇਆ ਹੈ। ਇਸ ਤੋਂ ਪਹਿਲੋਂ ਭਾਰਤ ਨੇ 1972 ਮਿਊਨਿਖ ਓਲੰਪਿਕਸ ਦੌਰਾਨ ਆਸਟ੍ਰੇਲੀਆ ਨੂੰ ਹਰਾਇਆ ਸੀ।

ਮੁੱਖ ਮੰਤਰੀ ਵੱਲੋਂ ਆਸਟਰੇਲੀਆ ਵਿਰੁੱਧ ਸ਼ਾਨਦਾਰ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

ਭਾਰਤੀ ਟੀਮ ਨੂੰ ਅਗਲੇ ਸਫ਼ਰ ਲਈ ਸ਼ੁਭਕਾਮਨਾਵਾਂ ਦਿੰਦਿਆਂ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਭਾਰਤੀ ਟੀਮ ਇਸ ਵਾਰ ਵੀ ਤਮਗ਼ਾ ਜ਼ਰੂਰ ਜਿੱਤੇਗੀ।ਜ਼ਿਕਰਯੋਗ ਹੈ ਕਿ ਅੱਜ ਦੇ ਮੈਚ ਵਿੱਚ ਅਭਿਸ਼ੇਕ ਨੇ 12ਵੇਂ ਮਿੰਟ ਵਿੱਚ ਗੋਲ ਕੀਤਾ ਜਦਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ 13ਵੇਂ ਅਤੇ 32ਵੇਂ ਮਿੰਟ ਵਿੱਚ ਗੋਲ ਕੀਤੇ। ਆਸਟ੍ਰੇਲੀਆ ਲਈ ਟੌਮ ਕ੍ਰੇਗ ਨੇ 25ਵੇਂ ਮਿੰਟ ‘ਚ ਜਦਕਿ ਬਲੇਕ ਗੋਵਰਸ ਨੇ 55ਵੇਂ ਮਿੰਟ ‘ਚ ਗੋਲ ਕੀਤਾ।ਦੱਸਣਯੋਗ ਹੈ ਕਿ ਇਸ ਸਮੇਂ ਭਾਰਤ ਆਪਣੇ ਪੂਲ ਬੀ ਵਿੱਚ ਦੂਜੇ ਸਥਾਨ ‘ਤੇ ਹੈ।

 

spot_img

Share post:

Popular

More like this
Related

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...