ਲਾਲ ਚੰਦ ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼

0
68

Chandigarh News:ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨਿਵੇਕਲੀ ਪਹਿਲਕਦਮੀ ਸ਼ੁਰੂ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਿਸ ਤਹਿਤ ਸ਼ਹਿਰੀ ਖੇਤਰਾਂ ਵਿੱਚ ਲੰਬੇ ਪੌਦੇ ਲਗਾਏ ਜਾਣਗੇ। ਇਨ੍ਹਾਂ ਪੌਦਿਆਂ ਦੀ ਸੁਰੱਖਿਆ ਲਈ ਇਨ੍ਹਾਂ ਦੇ ਦੁਆਲੇ ਟ੍ਰੀ ਗਾਰਡਾਂ ਲਾਏ ਜਾਣਗੇ ਜਿਨ੍ਹਾਂ ‘ਤੇ ਵਿਭਾਗ ਦਾ ਨਾਮ ਲਿਖਿਆ ਹੋਵੇਗਾ।

ਇਹ ਵੀ ਪੜ੍ਹੋ ਪਾਣੀਆਂ ਦੀ ਵੰਡ; ਪੰਜਾਬ ਨੇ ਹਰਿਆਣਾ ਵੱਲੋਂ 10,300 ਕਿਊਸਕ ਪਾਣੀ ਦੀ ਮੰਗ ‘ਤੇ ਉਠਾਏ ਸਵਾਲ

ਅੱਜ ਇੱਥੇ ਇੱਕ ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਛਾਂਦਾਰ ਰੁੱਖਾਂ ਦੇ ਨਾਲ-ਨਾਲ ਫਲਦਾਰ ਰੁੱਖ ਲਗਾਉਣ ‘ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ।ਸ਼ਿਵਾਲਿਕ ਪਹਾੜੀਆਂ ਅਤੇ ਉੱਤਰੀ ਖੇਤਰ ਵਿੱਚ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ, ਮੰਤਰੀ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਦੇ ਉਦੇਸ਼ ਨਾਲ ਪੌਦੇ ਲਗਾਉਣ ਲਈ ਵਿਆਪਕ ਮੁਹਿੰਮ ਸ਼ੁਰੂ ਕਰਨ ਦੀ ਵਕਾਲਤ ਕੀਤੀ। ਨਾਨਕ ਬਗੀਚੀਆਂ ਅਤੇ ਪਵਿੱਤਰ ਵਣ ਦੇ ਨਾਲ ਹੀ ਹਰ ਵਿਕਾਸ ਪ੍ਰੋਜੈਕਟ ਵਿੱਚ ਪਾਰਦਰਸ਼ਿਤਾ ਲਿਆਉਣ ‘ਤੇ ਜ਼ੋਰ ਦਿੰਦਿਆਂ, ਮੰਤਰੀ ਨੇ ਕਿਹਾ ਕਿ ਇਹਨਾਂ ਕਾਰਜਾਂ ਦੇ ਲਾਗੂਕਰਨ ਵਿੱਚ ਢਿੱਲ-ਮੱਠ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਕਰਮਚਾਰੀ ਪਹਿਲਾਂ: ਮਾਨ ਸਰਕਾਰ ਕਰਮਚਾਰੀਆਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਮੁੱਖ ਵਣਪਾਲ (ਫੌਰੈਸਟ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਏ.ਪੀ.ਸੀ.ਸੀ.ਐਫ. ਕਮ ਸੀ.ਈ.ਓ. ਪਨਕੈਂਪਾ ਸੌਰਵ ਗੁਪਤਾ, ਸੀ.ਸੀ.ਐਫ.(ਹਿੱਲਜ਼) ਨਿਧੀ ਸ੍ਰੀਵਾਸਤਵ, ਸੀ.ਐਫ. ਉੱਤਰੀ ਸੰਜੀਵ ਤਿਵਾੜੀ, ਸੀ.ਐਫ. ਸ਼ਿਵਾਲਿਕ ਸਰਕਲ ਸ੍ਰੀ ਕੰਨਨ, ਡੀ.ਐਫ.ਓ. ਹੁਸ਼ਿਆਰਪੁਰ ਅਵਨੀਤ ਸਿੰਘ, ਡੀ.ਐਫ.ਓ. ਪਠਾਨਕੋਟ ਧਰਮਵੀਰ ਢੇਰੂ, ਡੀ.ਐਫ.ਓ. ਰੂਪਨਗਰ ਹਰਜਿੰਦਰ ਸਿੰਘ ਅਤੇ ਦਸੂਹਾ ਡਵੀਜ਼ਨ ਤੋਂ ਦਲਜੀਤ ਕੁਮਾਰ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here