ਲਾਲਜੀਤ ਸਿੰਘ ਭੁੱਲਰ ਨੇ PRTC ਅਤੇ Punjab Roadways ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ

Date:

spot_img

Chandigarh News:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ।ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ ਤਿਵਾੜੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ CM ਨੇ ਅਧਿਕਾਰੀਆਂ ਨੂੰ ਭਵਿੱਖੀ ਸਮੱਸਿਆ ਦੇ ਟਾਕਰੇ ਲਈ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ‘ਚ ਜੋ ਕਰਮਚਾਰੀ ਕਾਫੀ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਹਨ, ਉਹਨਾਂ ਦੀ ਨੌਕਰੀ ਵਿੱਚ ਸਥਿਰਤਾ ਅਤੇ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਐਡਵੋਕੇਟ ਜਨਰਲ, ਪੰਜਾਬ ਨਾਲ ਹੋਈ ਗੱਲਬਾਤ ਵਿੱਚ ਕੱਚੇ ਮੁਲਾਜਮਾਂ ਨੂੰ ਨਿਯਮਤ ਕਰਨ ਦੀ ਪ੍ਰਕਿਰਿਆ ਦੇ ਪੱਖਾਂ ‘ਤੇ ਵਿਚਾਰ ਹੋਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਨੀਤੀ ਕਰਮਚਾਰੀਆਂ ਲਈ ਲਾਭਕਾਰੀ ਹੋਣ ਦੇ ਨਾਲ-ਨਾਲ ਕਾਨੂੰਨੀ ਤੌਰ ‘ਤੇ ਮਜ਼ਬੂਤ ਹੋਵੇ, ਤਾਂ ਜੋ ਇਸਦੀ ਲਾਗੂ ਕਰਨ ਦੀ ਪ੍ਰਕਿਰਿਆ ਵਿੱਚ ਕਿਸੇ ਤਰ੍ਹਾਂ ਦੀ ਅੜਚਣ ਨਾ ਆਵੇ।

ਇਹ ਵੀ ਪੜ੍ਹੋ  ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਤਹਿਤ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਇਹ ਕਰਮਚਾਰੀ ਲੰਬੇ ਸਮੇਂ ਤੋਂ ਇਮਾਨਦਾਰੀ ਨਾਲ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਨਾ ਸਾਡੀ ਜ਼ਿੰਮੇਵਾਰੀ ਹੈ।ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਪਾਲਿਸੀ ਦੀ ਪ੍ਰਕਿਰਿਆ ਜਲਦ ਤੋਂ ਜਲਦ ਤਿਆਰ ਕਰਕੇ ਸਰਕਾਰ ਅੱਗੇ ਪੇਸ਼ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਨੂੰ ਨੌਕਰੀ ਦੀ ਸਥਿਰਤਾ ਮਿਲਣ ਨਾਲ ਟਰਾਂਸਪੋਰਟ ਸੇਵਾਵਾਂ ਦੀ ਕੁਸ਼ਲਤਾ ਅਤੇ ਗੁਣਵੱਤਾ ਵਿੱਚ ਵੀ ਸੁਧਾਰ ਆਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

Mohali News: ਮੋਹਾਲੀ ਦੇ ਫੇਜ਼-11 ਇਲਾਕੇ ਵਿੱਚ ਇਕ ਨਿੱਜੀ...

Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

Amritsar News: Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ...