ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

Date:

spot_img

👉ਜਾਇਜ਼ ਮੰਗਾਂ ਦੇ ਛੇਤੀ ਹੱਲ ਦਾ ਦਿੱਤਾ ਭਰੋਸਾ
Chandigarh News:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟਰ ਵਰਕਰਜ਼ ਯੁਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੀਟਿੰਗ ਕੀਤੀ।ਦੋਵਾਂ ਯੂਨੀਅਨਾਂ ਦੇ ਨੁਮਾਇੰਦਿਆਂ ਸੂਬਾ ਪ੍ਰਧਾਨ ਸ੍ਰੀ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਸ੍ਰੀ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਜਸਪਾਲ ਸਿੰਘ ਬਾਜਵਾ ਅਤੇ ਹੋਰਾਂ ਨਾਲ ਹੋਈ

ਇਹ ਵੀ ਪੜ੍ਹੋ  ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਦੋ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

ਇਸ ਮੀਟਿੰਗ ਦੌਰਾਨ, ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਵਿਭਾਗ ਸ੍ਰੀ ਵਰੁਣ ਰੂਜ਼ਮ, ਮੈਨੇਜ਼ਿੰਗ ਡਾਇਰੈਕਟਰ ਪੀ.ਆਰ.ਟੀ.ਸੀ ਸ੍ਰੀ ਬੀ.ਐਸ. ਸ਼ੇਰਗਿੱਲ, ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀ ਰਾਜੀਵ ਕੁਮਾਰ ਗੁਪਤਾ, ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ।ਟਰਾਂਸਪੋਰਟ ਮੰਤਰੀ ਨੇ ਯੂਨੀਅਨਾਂ ਮੈਂਬਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਭਾਗ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ  CIA ਸਟਾਫ ਮੋਗਾ ਵੱਲੋ 255 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਮੰਗਾਂ ਸੰਬੰਧੀ ਇੱਕ ਤਜਵੀਜ਼ ਬਣਾ ਕੇ ਵਿੱਤ ਅਤੇ ਪ੍ਰਸੋਨਲ ਵਿਭਾਗ ਨਾਲ ਚਰਚਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਛੇਤੀ ਹੀ ਕਾਨੂੰਨੀ ਪ੍ਰਕਿਰਿਆ ਅਪਣਾ ਕੇ ਸਮੁੱਚੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

👉ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ...

CM Nayab Singh Saini ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

👉ਪਟਿਆਲਾ ਦੇ ਪਿੰਡ ਹਡਾਨਾ ਵਿੱਚ ਸ਼ਹੀਦ ਦੀ 26ਵੀਂ ਬਰਸੀ...

CM Nayab Saini ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

👉ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਦੇ ਦਿਹਾਂਤ 'ਤੇ...