ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

0
49

👉ਨਵੀਂਆਂ ਬੱਸਾਂ ਖ਼ਰੀਦਣ ਸਬੰਧੀ ਕੀਤੀ ਸਮੀਖਿਆ ਮੀਟਿੰਗ
Chandigarh News:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਅਧਿਕਾਰੀਆਂ ਨੂੰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।ਅੱਜ ਇੱਥੇ ਪੰਜਾਬ ਰੋਡਵੇਜ਼/ਪਨਬਸ, ਪੀ.ਆਰ.ਟੀ.ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੀਂਆਂ ਬੱਸਾਂ ਖ਼ਰੀਦਣ ਦੀ ਕਾਰਵਾਈ ਨੂੰ ਤੇਜ ਕੀਤਾ ਜਾਵੇ।

ਇਹ ਵੀ ਪੜ੍ਹੋ  ਭਾਰਤੀ ਕਿਸਾਨਾਂ ਨੂੰ ਅਮਰੀਕੀ ਸੇਬ ਦੀ ਅਣਉਚਿਤ ਦਰਾਮਦ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਮਿੱਥੇ ਗਏ ਟੀਚਿਆਂ ਨੂੰ ਸਮੇਂ ਸਿਰ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਸਰਕਾਰੀ ਮਾਲੀਏ ਨੂੰ ਵਧਾਉਣ ਦ ਦਿਸ਼ਾ ‘ਚ ਕਦਮ ਚੁੱਕੇ ਜਾਣ।ਭੁੱਲਰ ਨੇ ਦਿੱਲੀ ਵਿਖੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਘਟਾਉਣ ਲਈ ਦਿੱਲੀ ਏਅਰਪੋਰਟ ‘ਤੇ ਕੇਵਲ ਬੀ.ਐਸ.-6 ਬੱਸਾਂ ਆਉਣ-ਜਾਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਈ ਨਵੀਆਂ ਬੀ.ਐਸ.-6 ਬੱਸਾਂ ਖਰੀਦਣ ਲਈ ਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਵਿਭਾਗ ਵੱਲੋਂ ਨਵੀਆਂ ਬੱਸਾਂ ਖਰੀਦਣ ਲਈ ਟੈਂਡਰ ਪ੍ਰਕਿਰਿਆ ਜਲਦ ਪੂਰੀ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ  ਮੋਗਾ ਦੇ CIA Satff ਅਤੇ AGTF ਦੇ ਸਾਂਝੇ ਅਪਰੇਸ਼ਨ ਦੌਰਾਨ ਗੈਂਗਸ਼ਟਰ ਕਾਬੂ, ਹੋਇਆ ਜਖ਼ਮੀ

ਕੈਬਨਿਟ ਮੰਤਰੀ ਨੇ ਕਿ ਸੂਬੇ ਦੇ ਬੱਸ ਅੱਡਿਆਂ ਨੰ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਸੇਵਾਵਾਂ ਨੂੰ ਹੋਰ ਪ੍ਰਭਾਵੀ ਬਣਾਇਆ ਜਾਵੇ ਅਤੇ ਸਰਵਿਸ ਡਿਲੀਵਰੀ ਸਮਾਂਬੱਧ ਤਰੀਕੇ ਨਾਲ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇ।ਮੀਟਿੰਗ ਦੌਰਾਨ ਪੀ.ਆਰ.ਟੀ.ਸੀ ਦੇ ਵਾਈਸ ਚੇਅਰਮੈਨ ਸ. ਬਲਵਿੰਦਰ ਸਿੰਘ, ਵਧੀਕ ਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਡੀ.ਕੇ. ਤਿਵਾੜੀ, ਐਸ.ਟੀ.ਸੀ. ਸ੍ਰੀ ਜਸਪ੍ਰੀਤ ਸਿੰਘ, ਐਮ.ਡੀ. ਪਨਬੱਸ ਸ੍ਰੀ ਰਾਜੀਵ ਕੁਮਾਰ ਗੁਪਤਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here