ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Date:

spot_img

ਲੁਧਿਆਣਾ, 24 ਜਨਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਨਗਰ ਨਿਗਮ, ਲੁਧਿਆਣਾ ਦੇ ਸਫ਼ਾਈ ਸੇਵਕ ਸੰਦੀਪ ਵਾਸੀ ਐਲ.ਆਈ.ਜੀ. ਕਲੋਨੀ, ਜਮਾਲਪੁਰ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਹੌਲਦਾਰ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਨੇ ਦਬੋਚਿਆ, ਇੱਕ ਹੋਇਆ ਫ਼ਰਾਰ

ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਸੰਜੇ ਕੁਮਾਰ ਉਸ ਦੀਆਂ ਹਾਜ਼ਰੀਆਂ ਲਗਾਉਣ ਅਤੇ ਹਾਜ਼ਰੀਆਂ ਦਾ ਰਿਕਾਰਡ ਰੱਖਣ ਲਈ ਮਹੀਨਾਵਾਰ ਰਿਸ਼ਵਤ ਦੇਣ ਦੀ ਮੰਗ ਕਰਦਾ ਸੀ। ਉਹਨਾਂ ਅੱਗੇ ਦੱਸਿਆ ਕਿ ਇਸ ਮੰਤਵ ਲਈ ਇਹ ਮੁਲਜ਼ਮ ਪਿਛਲੇ ਦੋ ਸਾਲਾਂ ਦੌਰਾਨ ਉਸ ਕੋਲੋਂ ਹੁਣ ਤੱਕ 1,40,000 ਰੁਪਏ ਵਸੂਲ ਚੁੱਕਾ ਹੈ।ਆਪਣੇ ਦਾਅਵਿਆਂ ਨੂੰ ਸਾਬਤ ਕਰਨ ਲਈ ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਰਿਸ਼ਵਤ ਦੀ ਮੰਗ ਸਬੰਧੀ ਰਿਕਾਰਡ ਕੀਤੀ ਗੱਲਬਾਤ ਵੀ ਬਿਊਰੋ ਕੋਲ ਪੇਸ਼ ਕੀਤੀ।

ਇਹ ਵੀ ਪੜ੍ਹੋ ਜ਼ਿਲ੍ਹਾ ਮੈਜਿਸਟਰੇਟ ਨੇ ਚਾਇਨਾ ਡੋਰ ਨੂੰ ਬਨਾਉਣ,ਵੇਚਣ,ਸਟੋਰ ਕਰਨ, ਖਰੀਦਣ, ਸਪਲਾਈ ਕਰਨ, ਅਯਾਤ ਕਰਨ ਅਤੇ ਵਰਤੋਂ ਕਰਨ ਤੇ ਲਗਾਈ ਪੂਰਨ ਪਾਬੰਦੀ

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਪੂਰੀ ਜਾਂਚ ਉਪਰੰਤ ਲਾਏ ਗਏ ਦੋਸ਼ ਸਹੀ ਪਾਏ ਗਏ, ਜਿਹੜੇ ਜ਼ੁਬਾਨੀ ਅਤੇ ਦਸਤਾਵੇਜ਼ੀ ਦੋਵਾਂ ਸਬੂਤਾਂ ਦੁਆਰਾ ਸਮਰਥਿਤ ਸਨ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Manpreet Badal ਤੇ Tarun Chugh ਨੂੰ BJP ਵਿੱਚ ਮਿਲੀ ਵੱਡੀ ਜ਼ਿੰਮੇਵਾਰੀ !

Punjab News: Manpreet Badal & Tarun Chugh; ਭਾਰਤੀ ਜਨਤਾ...

ਐਨ.ਐਚ.ਐਮ. ਕਾਮਿਆਂ ਵੱਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ

Goniana News: ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ...

Guru Kashi University ਨੇ ਭਾਰਤ ਦਾ 80 ਵਾਂ ਆਜ਼ਾਦੀ ਦਿਹਾੜਾ ਜੋਸ਼ੋ-ਖਰੋਸ਼ ਨਾਲ ਮਨਾਇਆ

👉ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੀਆਂ 16 ਸ਼ਖਸੀਅਤਾਂ ਅਤੇ ਲਗਨ ਨਾਲ...