spot_img

ਜਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਗੋ*ਲੀ*ਆਂ ਚੱਲਣ ਕਾਰਨ ਦੋ ਦੀ ਮੌ*ਤ, ਕਈ ਜਖ਼ਮੀ

Date:

spot_img

Tarn Taran News: ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੀ ਸਬ ਡਿਵੀਜ਼ਨ ਭਿੱਖੀਵਿੰਡ ਦੇ ਪਿੰਡ ਪਹੂਵਿੰਡ ਵਿੱਚ ਜਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਗੋਲੀਆਂ ਚੱਲਣ ਅਤੇ ਇਸ ਗੋਲੀਬਾਰੀ ਵਿਚ ਦੋ ਜਣਿਆਂ ਦੀ ਮੌਤ ਹੋਣ ਤੇ ਕੁੱਝ ਦੇ ਜਖ਼ਮੀ ਹੋਣ ਦੀ ਖ਼੍ਬਰ ਹੈ। ਘਟਨਾ ਵਿਚ ਮਾਰੇ ਗਏ ਵਿਅਕਤੀਆਂ ਦੀ ਪਹਿਚਾਣ ਸੁਖਰਾਜ ਸਿੰਘ ਅਤੇ ਨਿਰਮਲ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਬ-ਡਵੀਜ਼ਨ ਭਿੱਖੀਵਿੰਡ ਦੇ ਡੀ ਐੱਸ ਪੀ ਅਤੁਲ ਸੋਨੀ ਦੀ ਅਗਵਾਈ ਹੇਠ ਪੁਲੀਸ ਟੀਮ ਮੌਕੇ ’ਤੇ ਪੁੱਜੀ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ Bathinda ‘ਚ ਅਜ਼ਾਦੀ ਦਿਹਾੜੇ ਮੌਕੇ MLA ਤੇ PCA ਪ੍ਰਧਾਨ ਵਿਚਕਾਰ ਕੁੜੱਤਣ ਵਧੀ !

ਜਾਣਕਾਰੀ ਮੁਤਾਬਕ ਸਾਬਕਾ ਸਰਪੰਚ ਅਮਰਜੀਤ ਸਿੰਘ ਅਤੇ ਸੁਖਰਾਜ ਸਿੰਘ ਵਿਚਕਾਰ ਕਰੀਬ ਡੇਢ ਕਿੱਲਾ ਜ਼ਮੀਨ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਸੂਚਨਾ ਮੁਤਾਬਕ ਇਸ ਵਿਵਾਦ ਨੂੰ ਲੈ ਕੇ ਅੱਜ ਮੁੜ ਦੋਨਾਂ ਧਿਰਾਂ ਆਹਮੋ ਸਾਹਮਣੇ ਹੋ ਗਈਆਂ ਤੇ ਇੱਕ ਦੂਜੇ ਉੱਪਰ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿਚ ਨਿਰਮਲ ਸਿੰਘ ਤੋਂ ਇਲਾਵਾ ਦੂਜੀ ਧਿਰ ਦੇ ਸੁਖਰਾਜ ਸਿੰਘ ਦੀ ਮੌਤ ਹੋ ਗਈ।ਘਟਨਾ ਤੋਂ ਬਾਅਦ ਪੁਲੀਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img

Share post:

Popular

More like this
Related

CM Bhagwant Singh Mann ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

👉ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ...

PSEB ਦਾ ਅਹਿਮ ਕਦਮ; ਹੁਣ ਘਰ ਬੈਠੇ ਹੋਵੇਗੀ ਸਰਟੀਫਿਕੇਟਾਂ ਵਿੱਚ ਨਾਮ,ਜਨਮ ਮਿਤੀ ਤੇ ਹੋਰ ਵੇਰਵਿਆਂ ਦੀ ਸੋਧ

PSEB ਵੱਲੋਂ ਸਰਟੀਫਿਕੇਟ ਸੋਧ ਸੇਵਾ ਡਿਜੀਟਲ, ਬਿਨੈਕਾਰਾਂ ਨੂੰ ਦਫ਼ਤਰਾਂ...