Bathinda News:ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤੇ ਜਾ ਰਹੇ ‘ਜਨ ਸਾਹਿਤ’ ਰਸਾਲੇ ਦੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਅੰਕ ਮਹੀਨਾ ਅਪ੍ਰੈਲ ਤੋਂ ਜੂਨ 2025 ਲਈ ਜ਼ਿਲ੍ਹੇ ਦੇ ਸਮੂਹ ਲੇਖਕ ਸਾਹਿਬਾਨਾਂ ਪਾਸੋਂ ਉਕਤ ਵਿਸ਼ੇਸ਼ ਅੰਕ ਵਿੱਚ ਭਾਗੀਦਾਰੀ ਲਾਜ਼ਮੀ ਬਣਾਉਣ ਹਿਤ ਰਚਨਾਵਾਂ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ PSPCL ਦਾ ਲਾਈਨਮੈਨ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਿਤ ਕਿਸੇ ਵੀ ਵਿਧਾ ਦੀਆਂ ਰਚਨਾਵਾਂ ਵਿਭਾਗੀ ਪਤੇ ਜਾਂ ਈਮੇਲ punjabirasala.pblanguages@gmail.com ’ਤੇ ਭੇਜੀਆਂ ਜਾ ਸਕਦੀਆਂ ਹਨ।ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਚਨਾ ਭੇਜਣ ਸਮੇਂ ਲੇਖਕ ਵੱਲੋਂ ਮੌਲਿਕ ਅਤੇ ਅਣ-ਪ੍ਰਕਾਸ਼ਿਤ ਰਚਨਾ ਹੋਣ ਸਬੰਧੀ ਤਸਦੀਕ ਕਰਨ ਉਪਰੰਤ ਆਪਣਾ ਪੂਰਾ ਪਤਾ ਸਮੇਤ ਮੋਬਾਇਲ ਨੰਬਰ ਵੀ ਦਰਜ ਕੀਤਾ ਜਾਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਰਸਾਲਾ ਵਿਭਾਗ ਦੇ ਸੰਪਾਦਕ ਦੇ ਨੰਬਰ 98159-15902 ’ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਭਾਸ਼ਾ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਅੰਕ ਲਈ ਰਚਨਾਵਾਂ ਦੀ ਮੰਗ"