ਬਠਿੰਡਾ, 22 ਮਾਰਚ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਆਪ ਵੱਲੋਂ ਅੱਜ ਪੰਜਾਬ ਭਰ ਵਿਚੋਂ ਰੋਸ਼ ਪ੍ਰਦਰਸ਼ਨ ਕਰਦਿਆਂ ਮੁਹਾਲੀ ਵਿਖੇ ਵੱਡਾ ਧਰਨਾ ਦਿੱਤਾ ਗਿਆ। ਕੇਂਦਰ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਖਿਲਾਫ ਮੋਹਾਲੀ ਵਿਖੇ ਹੋਏ ਇਸ ਰੋਸ ਪ੍ਰਦਰਸ਼ਨ ’ਚ ਹਿੱਸਾ ਲੈਣ ਲਈ ਬਠਿੰਡਾਠ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਅਗਵਾਈ ਹੇਠ ਇੱਕ ਵੱਡਾ ਕਾਫਲਾ ਰਵਾਨਾ ਹੋਇਆ। ਰਵਾਨਾ ਹੋਣ ਤੋਂ ਪਹਿਲਾਂ ਉਕਤ ਆਗੂਆਂ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਬਾਰੇ ਆਪਣੀ
ਪੰਜਾਬ ’ਚ ਪੰਜ ਨਵੇਂ ਐਸ.ਐਸ.ਪੀਜ਼ ਦੀ ਤੈਨਾਤੀ,ਦੋਖੇ ਕੋਣ ਕਿਹੜੇ ਜ਼ਿਲ੍ਹੇ ਦੀ ਸੰਭਾਲੇਗਾ ਕਮਾਂਡ!
ਭੜਾਸ ਕੱਢਦਿਆਂ ਆਖਿਆ ਕਿ ਹੁਣ ਦੇਸ਼ਵਿਆਪੀ ਪ੍ਰਦਰਸ਼ਨ ਦੌਰਾਨ ਭਾਜਪਾ ਵਿਰੋਧੀ ਸਾਰੀਆਂ ਪਾਰਟੀਆਂ ਇੱਕੋ ਮੰਚ ’ਤੇ ਆ ਗਈਆਂ ਹਨ ਤੇ ਸੱਚ ਅਤੇ ਝੂਠ ਦੀ ਲੜਾਈ ਸੜਕਾਂ ਤੋਂ ਲੈ ਕੇ ਅਦਾਲਤ ਤੱਕ ਜਾਰੀ ਰਹੇਗੀ। ਉਹਨਾਂ ਕਿਹਾ ਕਿ ਲੰਬੀ ਕੁਰਬਾਨੀ ਤੋਂ ਇਸ ਦੇਸ਼ ਨੂੰ ਸੰਵਿਧਾਨ ਮਿਲਿਆ ਅਤੇ ਇਸ ਨੇ ਜਨਪ੍ਰਤੀਨਿਧਾ ਨੂੰ ਚੁਣਨ ਦਾ ਅਧਿਕਾਰ ਦਿੱਤਾ ਪਰ ਹੁਣ ਅੱਜ ਪੂਰਾ ਦੇਸ਼ ਹੈਰਾਨ ਹੈ ਕਿ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੋਣ ਦੇ ਬਾਵਜੂਦ ਵੀ ਕੇਂਦਰ ਦੀ ਭਾਜਪਾ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰੀ ਬਹੁਮਤ ਨਾਲ ਚੁਣੇ ਗਏ ਅਤੇ ਦਿੱਲੀ ਦੇ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਬਣੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਹੈ।
ਅੰਮ੍ਰਿਤਸਰ ਉਤਰੀ ਤੋਂ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਕਿਨਾਰਾ
ਉਹਨਾ ਕਿਹਾ ਕਿ ਜੇਕਰ ਕੋਈ ਭਾਜਪਾ ਅਤੇ ਇਸ ਦੀ ਸਰਕਾਰ ਵਿਰੁੱਧ ਬੋਲਦਾ ਹੈ ਤਾਂ ਉਸਨੂੰ ਗ੍ਰਿਫਤਾਰ ਕਰ ਲਿਆ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਨੀਲ ਗਰਗ, ਨਵਦੀਪ ਸਿੰਘ ਜੀਦਾ, ਸ਼ਹਿਰੀ ਪ੍ਰਧਾਨ ਸੁਰਿੰਦਰ ਬਿੱਟੂ, ਕੌਸਲਰ ਸੁਖਦੀਪ ਸਿੰਘ ਢਿੱਲੋਂ, ਯੂਥ ਆਗੂ ਅਮਰਦੀਪ ਸਿੰਘ ਰਾਜਨ, ਬਲਾਕ ਪ੍ਰਧਾਨ ਬਲਜੀਤ ਬੱਲੀ, ਸੁਖਜੀਤ ਸਿੰਘ ਬਾਨ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਅਹੁਦੇਦਾਰ ਵੀ ਹਾਜਰ ਸਨ।
Share the post "ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਵਿਧਾਇਕ ਗਿੱਲ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਮੋਹਾਲੀ ਲਈ ਰਵਾਨਾ"