ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਮਾਰਚ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ਼

0
99

ਚੰਡੀਗੜ੍ਹ, 7 ਜਨਵਰੀ: ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਲਈ ਪਿਛਲੇ ਦੋ ਸਾਲਾਂ ਤੋਂ ਮੁਹਾਲੀ ਵਿਚ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਅੱਜ ਦੋ ਸਾਲ ਪੂਰੇ ਹੋ ਜਾਣ ਮੌਕੇ ਰੱਖੇ ਗਏ ਸਮਾਗਮਾਂ ਦੌਰਾਨ ਮੋਰਚੇ ਦੇ ਕਾਰਕੁੰਨਾਂ ਅਤੇ ਪੁਲਿਸ ਵਿਚਕਾਰ ਤਿੱਖਆਂ ਝੜਪਾਂ ਹੋਣ ਦੀ ਸੂਚਨਾ ਹੈ। ਇਸ ਸਮਾਗਮ ਲਈ ਪੰਜਾਬ ਭਰ ਤੋਂ ਵੱਡੀ ਗਿਣਤੀ ਇਕੱਠੀਆਂ ਹੋਈਆਂ ਸੰਗਤਾਂ ਵੱਲੋਂ ਕੀਤੇ ਜਾ ਰਹੇ ਮਾਰਚ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਲਾਠੀਚਾਰਜ਼ ਕਰ ਦਿੱਤਾ ਗਿਆ। ਹਾਲਾਂਕਿ ਇਸ ਦੌਰਾਨ ਮੋਰਚੇ ਦਾ ਕਾਰਕੁੰਨਾਂ ਵੱਲੋਂ ਵੀ ਪੁਲਿਸ ਦਾ ਮੁਕਾਬਲਾ ਕੀਤਾ ਗਿਆ ਪ੍ਰੰਤੂ ਪੁਲਿਸ ਨੇ ਕਰੀਬ ਚਾਰ ਬੱਸਾਂ ਵਿਚ ਸੰਗਤਾਂ ਨੂੰ ਭਰ ਕੇ ਥਣਿਆਂ ਵਿਚ ਬੰਦ ਕਰ ਦਿੱਤਾ ਗਿਆ। ਇਸ ਦੌਰਾਨ ਲਾਠੀਚਾਰਜ਼ ਦੇ ਨਾਲ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਤੋਪਾਂ ਵੀ ਛੱਡੀਆਂ ਗਈਆਂ।

ਇਹ ਵੀ ਪੜ੍ਹੋ ਤਹਿਸੀਲਦਾਰ ਦੇ ਨਾਂ ’ਤੇ 11,000 ਰੁਪਏ ਦੀ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਵੱਲੋਂ ਗ੍ਰਿਫਤਾਰ

ਜਾਣਕਾਰੀ ਮੁਤਾਬਕ ਇਸ ਮੌਕੇ ਇਕੱਠੀ ਹੋਈ ਸੰਗਤ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵਾਈਪੀਐਸ ਚੌਕ ਤੋਂ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਇਸ ਮੋਰਚੇ ਵਿਚ ਸ਼ਾਮਲ ਹੋਣ ਤੋਂ ਰੋਕਣ ਦੇ ਲਈ ਪੰਜਾਬ ਪੁਲਿਸ ਵੱਲੋਂ ਦੇਰ ਸ਼ਾਮ ਤੋਂ ਹੀ ਸਿੱਖ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸੇ ਕੜੀ ਤਹਿਤ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਸੰਗਰੂਰ ਦੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸਹਿਤ ਦਰਜ਼ਨਾਂ ਆਗੂਆਂ ਨਜ਼ਰਬੰਦ ਕੀਤਾ ਗਿਆ। ਪ੍ਰੰਤੂ ਇਸਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤਾਂ ਉਥੇ ਪੁੱਜਣ ਵਿਚ ਸਫ਼ਲ ਰਹੀਆਂ।

ਇਹ ਵੀ ਪੜ੍ਹੋ 43 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ

ਇਸ ਦੌਰਾਨ ਕੱਢੇ ਜਾ ਰਹੇ ਮਾਰਚ ਵਿਚ ਸ਼ਾਮਲ ਆਗੂਆਂ ਤੇ ਕਾਰਕੁੰਨਾਂ ਵੱਲੋਂ ਮਾਰਚ ਕੱਢਣ ਦਾ ਯਤਨ ਕੀਤਾ ਗਿਆ ਤਾਂ ਭਾਈ ਜਸਵੀਰ ਸਿੰਘ ਰੋਡੇ, ਭਾਈ ਗੁਰਦੀਪ ਸਿੰਘ ਬਠਿੰਡਾ, ਬਾਪੂ ਗੁਰਚਰਨ ਸਿੰਘ, ਭਾਈ ਰੇਸ਼ਮ ਸਿੰਘ ਵਡਾਲੀ, ਭਾਈ ਬਲਵਿੰਦਰ ਸਿੰਘ ਸਹਿਤ ਸੈਕੜੇ ਆਗੂਆਂ ਤੇ ਕਾਰਕੁੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ, ਹਾਲਾਂਕਿ ਦੇਰ ਸ਼ਾਮ ਰਿਹਾਅ ਕਰ ਦਿੱਤਾ ਗਿਆ। ਉਧਰ ਸਿੱਖ ਆਗੂਆਂ ਨੇ ਐਲਾਨ ਕੀਤਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਸੰਘਰਸ਼ ਨੂੰ ਅੱਗੇ ਵਧਾਉਂਦਿਆਂ ਹੁਣ 25 ਜਨਵਰੀ ਨੂੰ ਮੁਹਾਲੀ ਵਿੱਚ ਮਹਾਂਪੰਚਾਇਤ ਕੀਤੀ ਜਾਵੇਗੀ। ਇਸ ਮਹਾਪੰਚਾਇਤ ’ਚ ਸ਼ਾਮਲ ਹੋਣ ਲਈ ਦੇਸ਼ ਭਰ ਤੋਂ ਵੱਡੇ ਆਗੂਆਂ ਨੂੰ ਸੱਦਾ ਦਿੱਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here