Monday, February 2, 2026

ਬਾਲ ਦਿਵਸ ਮੌਕੇ ਪੰਜਾਬ ਵਿੱਚ ‘‘ਆਰੰਭ’’ ਪਹਿਲਕਦਮੀ ਦੀ ਸ਼ੁਰੂਆਤ, ਮੁੱਢਲੀ ਸਿੱਖਿਆ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹੇਗੀ

Date:

spot_img

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮੁੱਖ ਮਹਿਮਾਨ ਚਰਨਪ੍ਰੀਤ ਕੌਰ (ਸਕੂਲ ਆਫ਼ ਐਮੀਨੈਂਸ ਮੋਹਾਲੀ ਦੀ 8ਵੀਂ ਜਮਾਤ ਦੀ ਵਿਦਿਆਰਥਣ) ਨੇ ਸਾਂਝੇ ਤੌਰ ’ਤੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ
ਚੰਡੀਗੜ੍ਹ, 14 ਨਵੰਬਰ (ਸੁਖਜਿੰਦਰ ਸਿੰਘ ਮਾਨ):ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਬਾਲ ਦਿਵਸ ਮੌਕੇ ਇੱਕ ਨਵੀਨ ਵਿਦਿਅਕ ਪਹਿਲਕਦਮੀ ‘‘ਆਰੰਭ’’ ਦੀ ਸ਼ੁਰੂਆਤ ਕੀਤੀ ਹੈ, ਜਿਸਦਾ ਉਦੇਸ਼ ਸਿੱਖਿਆ ਵਿੱਚ ਮਾਪਿਆਂ ਸ਼ਮੂਲੀਅਤ ਨੂੰ ਯਕੀਨੀ ਬਣਾਉਂਦਿਆਂ ਮੁੱਢਲੀ ਸਿੱਖਿਆ ਵਿੱਚ ਕ੍ਰਾਂਤੀ ਲਿਆਉਣਾ ਹੈ।ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਚੰਡੀਗੜ੍ਹ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਆਫ਼ ਐਮੀਨੈਂਸ ਫੇਜ਼-11 ਮੁਹਾਲੀ ਦੀ 8ਵੀਂ ਜਮਾਤ ਦੀ ਵਿਦਿਆਰਥਣ ਅਤੇ ਸਮਾਗਮ ਦੀ ਮੁੱਖ ਮਹਿਮਾਨ ਚਰਨਪ੍ਰੀਤ ਕੌਰ ਨਾਲ ਇਥੇ 500 ਤੋਂ ਵੱਧ ਲੋਕਾਂ ਦੇ ਇਕੱਠ, ਜਿਨ੍ਹਾਂ ਵਿੱਚ ਚਾਰ ਰਾਜਾਂ ਦੇ ਸਿੱਖਿਆ ਅਧਿਕਾਰੀ ਅਤੇ 20 ਤੋਂ ਵੱਧ ਗੈਰ-ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਸ਼ਾਮਲ ਸਨ, ਨੂੰ ਸੰਬੋਧਨ ਕਰਦਿਆਂ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ।


ਇਹ ਵੀ ਪੜ੍ਹੋ  ਬਠਿੰਡਾ ’ਚ ਨਵੇਂ ਚੁਣੇ ਗਏ ਪੰਚਾਂ ਦਾ ਸਹੁੰ ਚੁੱਕ ਸਮਾਗਮ 19 ਨੂੰ, ਹਰਪਾਲ ਸਿੰਘ ਚੀਮਾ ਹੋਣਗੇ ਮੁੱਖ ਮਹਿਮਾਨ

ਇਸ ਮੌਕੇ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਪ੍ਰੀ-ਪ੍ਰਾਇਮਰੀ ਸਰਕਾਰੀ ਸਕੂਲਾਂ ਵਿੱਚ ਇਸ ਸਮੇਂ 3.5 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਦਾਖ਼ਲੇ ਦੇ ਮੱਦੇਨਜ਼ਰ ਮੁੱਢਲੀ ਸਿੱਖਿਆ ਦੀ ਮਹੱਤਤਾ ‘ਤੇ ਚਾਨਣਾ ਪਾਇਆ।ਇਹ ਕਹਿੰਦਿਆਂ ਕਿ ਦਿਮਾਗ ਦਾ 85 ਤੋਂ ਵੱਧ ਵਿਕਾਸ ਛੇ ਸਾਲ ਦੀ ਉਮਰ ਤੋਂ ਪਹਿਲਾਂ ਹੁੰਦਾ ਹੈ, ਕੈਬਨਿਟ ਮੰਤਰੀ ਨੇ ਕਿਹਾ ਕਿ ‘‘ਆਰੰਭ’’ ਪਹਿਲਕਦਮੀ ਦੀ ਸ਼ੁਰੂਆਤ ਮੁੱਢਲੀ ਸਿੱਖਿਆ ਜ਼ਰੀਏ ਬੱਚਿਆਂ ਦੇ ਵਿਕਾਸ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਅਧਿਆਪਕਾਂ ਅਤੇ ਮਾਪਿਆਂ ਦੀ ਸ਼ਮੂਲੀਅਤ ਜ਼ਰੀਏ ਸਕੂਲ ਪੱਧਰ ’ਤੇ ਇੱਕ ਸਾਰਥਕ ਮਾਹੌਲ ਤਿਆਰ ਕਰਨ ਲਈ ਡਿਜੀਟਲ ਪਲੇਟਫਾਰਮ ਪੇਸ਼ ਕਰਦੀ ਹੈ ਅਤੇ ਵਟਸਐਪ ਗਰੁੱਪਾਂ ਰਾਹੀਂ ਰੁਟੀਨ ਦੀ ਵਿਦਿਅਕ ਸਮੱਗਰੀ ਨੂੰ ਸਾਂਝਾ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਬੱਚਿਆਂ ਦੀ ਮੁੱਢਲੀ ਸਿੱਖਿਆ ਵਿੱਚ ਮਾਪਿਆਂ ਦੀ ਲਗਾਤਾਰ ਸ਼ਮੂਲੀਅਤ ਨੂੰ ਯਕੀਨੀ ਬਣਾਏਗੀ ਜਿਸ ਨਾਲ ਵਿਸ਼ੇਸ਼ ਕਰਕੇ ਘੱਟ ਆਮਦਨੀ ਵਾਲੇ 3.8 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ।

ਇਹ ਵੀ ਪੜ੍ਹੋ “ਇਨਵੈਸਟ ਪੰਜਾਬ” ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪਹਿਲਕਦਮੀ ਪੰਜਾਬ ਵਿਕਾਸ ਕਮਿਸ਼ਨ ਅਤੇ ਰਾਕੇਟ ਲਰਨਿੰਗ ਐਨਜੀਓ ਦੇ ਸਹਿਯੋਗ ਨਾਲ ਸ਼ੁਰੂ ਵਿੱਚ ਅੱਠ ਜ਼ਿਲਿ੍ਹਆਂ ਜਿਵੇਂ ਲੁਧਿਆਣਾ, ਮੋਹਾਲੀ, ਪਟਿਆਲਾ, ਰੂਪਨਗਰ, ਸ੍ਰੀ ਮੁਕਤਸਰ ਸਾਹਿਬ, ਤਰਨ ਤਾਰਨ, ਸੰਗਰੂਰ ਅਤੇ ਅੰਮ੍ਰਿਤਸਰ ਵਿੱਚ ਸ਼ੁਰੂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਰਣਨੀਤਕ ਅਮਲ ਬਚਪਨ ਦੀ ਮੁੱਢਲੀ ਸਿੱਖਿਆ ਵਿੱਚ ਨਵੇਂ ਮਾਪਦੰਡ ਸਥਾਪਤ ਕਰੇਗਾ, ਜਿਸ ਨਾਲ ਪੰਜਾਬ ਨੂੰ ਵਿਦਿਅਕ ਨਵੀਨਤਾ ਦੇ ਖੇਤਰ ਵਿੱਚ ਮੋਹਰੀ ਸਥਾਨ ਮਿਲੇਗਾ।ਸਕੂਲ ਸਿੱਖਿਆ ਮੰਤਰੀ ਨੇ ਮੁੱਢਲੀ ਸਿੱਖਿਆ ਵਿਚ ਬੇਮਿਸਾਲ ਯੋਗਦਾਨ ਲਈ 40 ਪ੍ਰੀ-ਪ੍ਰਾਇਮਰੀ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ।ਆਪਣੇ ਸੰਬੋਧਨ ਵਿੱਚ ਡਾ: ਅਮਨਿੰਦਰ ਕੌਰ (ਪੀਸੀਐਸ), ਡਾਇਰੈਕਟਰ, ਐਸ.ਸੀ.ਈ.ਆਰ.ਟੀ., ਪੰਜਾਬ ਨੇ ਕਿਹਾ ਕਿ ਅਰੰਭ ਪ੍ਰੋਗਰਾਮ, ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਇੱਕ ਪੁਲ ਦਾ ਕੰਮ ਕਰਦਿਆਂ ਇਹ ਯਕੀਨੀ ਬਣਾਏਗਾ ਕਿ ਪੰਜਾਬ ਦੇ ਹਰ ਬੱਚੇ ਨੂੰ ਘਰ ਅਤੇ ਸਕੂਲ ਦੋਵੇਂ ਥਾਵਾਂ ‘ਤੇ ਮੁੱਢਲੀ ਸਿੱਖਿਆ ਮਿਲੇ। ਜ਼ਿਕਰਯੋਗ ਹੈ ਕਿ 1.5 ਲੱਖ ਤੋਂ ਵੱਧ ਮਾਪਿਆਂ ਅਤੇ 15,000 ਅਧਿਆਪਕਾਂ ਨੇ ਵੀਡੀਓ ਸੰਦੇਸ਼ ਰਾਹੀਂ ਲਾਂਚ ਈਵੈਂਟ ਨੂੰ ਦੇਖਿਆ।

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਇੱਕ ਹੋਰ ਨਸ਼ਾ ਤਸਕਰ ਦੇ ਮਕਾਨ ‘ਤੇ ਚੱਲਿਆ ਪੁਲਿਸ ਦਾ ਪੀਲਾ ਪੰਜ਼ਾ

Bathinda News: Bathinda ; ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ...

Bathinda ਦੇ ਸਾਬਕਾ ਕੌਂਸਲਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼, ਜਾਣੋਂ ਮਾਮਲਾ

Bathinda News: Bathinda ਦੇ ਥਾਣਾ ਸਿਵਲ ਲਾਈਨ ਦੀ ਪੁਲਿਸ...