ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

Date:

spot_img

ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ
ਚੰਡੀਗੜ੍ਹ/ਜਲੰਧਰ, 24 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ ਉਦੇਸ਼ ਸਮੂਹਿਕ ਜ਼ਿੰਮੇਵਾਰੀ ਵਜੋਂ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ।ਇਸ ਪਹਿਲਕਦਮੀ ਦੀ ਸ਼ੁਰੂਆਤ ਕਰਦਿਆਂ ਡਾ. ਰਵਜੋਤ ਨੇ ਕਿਹਾ ਕਿ ਸ਼ਹਿਰ ਅਤੇ ਇਲਾਕਿਆਂ ਨੂੰ ਸਾਫ਼-ਸੁਥਰਾ ਰੱਖਣ ਲਈ ਸਾਰੇ ਨਾਗਰਿਕਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਆਪਣੇ ਘਰਾਂ ਵਿੱਚ ਸਾਫ਼-ਸਫ਼ਾਈ ਰੱਖਦੇ ਹਾਂ, ਉਸੇ ਤਰ੍ਹਾਂ ਸਾਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਵੀ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਆਪਣੇ ਆਸ-ਪੜੋਸ ਦੀ ਸਾਫ਼-ਸਫਾਈ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕੋਈ ਵੀ ਮਾਮਲਾ ਕਾਰਵਾਈ ਕਰਨ ਤੋਂ ਪਹਿਲਾਂ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਡਾ. ਰਵਜੋਤ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਰਾਜ ਭਰ ਵਿੱਚ ਨਗਰ ਨਿਗਮਾਂ/ਕੌਂਸਲਾਂ ਦੇ ਸਟਾਫ਼ ਵੱਲੋਂ ਆਪਣੇ ਰੁਟੀਨ ਕੰਮ ਦੇ ਬਾਵਜੂਦ ਰੋਜ਼ਾਨਾ ਇੱਕ ਵਾਧੂ ਘੰਟਾ ਸਫਾਈ ਦੇ ਕੰਮਾਂ ਲਈ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਪੀਣ ਵਾਲੇ ਸਾਫ਼ ਪਾਣੀ, ਬਿਹਤਰ ਸੜਕੀ ਬੁਨਿਆਦੀ ਢਾਂਚਾ ਅਤੇ ਵਧੀਆ ਸੀਵਰੇਜ ਸਿਸਟਮ ਵਰਗੀਆਂ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਮੰਤਰੀ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦੀ ਅਪੀਲ ਵੀ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਇਸ ਮੁਹਿੰਮ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਵਿਅਕਤੀਗਤ ਤੌਰ ‘ਤੇ ਇਸ ਦੀ ਨਿਗਰਾਨੀ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਰਵਜੋਤ ਨੇ ਭਰੋਸਾ ਪ੍ਰਗਟਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਪੰਜਾਬ ਵਿੱਚ ਹੋਣ ਵਾਲੀਆਂ ਚਾਰੇ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਜਿੱਤ ਹਾਸਲ ਕਰੇਗੀ।

ਇਹ ਵੀ ਪੜ੍ਹੋ: ਮੁੱਖ ਖੇਤੀਬਾੜੀ ਅਫਸਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਿਲ੍ਹੇ ਅੰਦਰ ਤਾਇਨਾਤ ਸਰਕਲ ਇੰਚਾਰਜਾਂ ਨਾਲ ਕੀਤੀ ਮੀਟਿੰਗ

ਇਸ ਮੌਕੇ ਡਾ. ਰਵਜੋਤ ਨੇ ਸਫਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਸ਼ਹਿਰ ਦੀ ਸਾਫ-ਸਫਾਈ ਲਈ ਹੋਰ ਤਗੜੇ ਹੋ ਕੇ ਕੰਮ ਕਰਨ ਲਈ ਹੱਲਾਸ਼ੇਰੀ ਦਿੱਤੀ।ਇਸ ਦੌਰਾਨ ਇੱਕ ਐਨ.ਜੀ.ਓ. ਜਗਦੰਬੇ ਹੈਂਡੀਕ੍ਰਾਫ਼ਟਸ ਵੂਮੈਨ ਵੈੱਲਫੇਅਰ ਸੁਸਾਇਟੀ ਵੱਲੋਂ ਵੇਸਟ ਮਟੀਰੀਅਲ ਤੋਂ ਬਣੀਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ। ਮੰਤਰੀ ਨੇ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਐਨ.ਜੀ.ਓ. ਦੀਆਂ ਔਰਤਾਂ ਵੱਲੋਂ ਰਹਿੰਦ-ਖੂੰਹਦ ਨੂੰ ਵਰਤੋਂ ਯੋਗ ਵਸਤੂਆਂ ਵਿੱਚ ਤਬਦੀਲ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਵਿਧਾਇਕ ਰਮਨ ਅਰੋੜਾ, ਵਿਸ਼ੇਸ਼ ਸਕੱਤਰ ਤੇ ਡਾਇਰੈਕਟਰ ਸਥਾਨਕ ਸਰਕਾਰਾਂ ਗੁਰਪ੍ਰੀਤ ਸਿੰਘ ਖਹਿਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਅਤੇ ਜੁਆਇੰਟ ਕਮਿਸ਼ਨਰ ਡਾ. ਸੁਮਨਦੀਪ ਕੌਰ ਵੀ ਮੌਜੂਦ ਸਨ।

 

spot_img
spot_img
spot_img

Share post:

Popular

More like this
Related

ਨੌਜਵਾਨਾਂ ਨੂੰ ਟੀਚਾ ਛੋਟਾ ਨਹੀਂ, ਸਗੋਂ ਉਸ ਦੀ ਰੋਜ਼ ਤਿਆਰੀ ਕਰਨੀ ਚਾਹੀਦੀ ਹੈ: CM Nayab Saini

👉ਮੁੱਖ ਮੰਤਰੀ ਨੇ ਬਾਗੋਵਾਲ ਪੰਜਾਬ ਵਿੱਚ ਨੌਜਵਾਨ ਰੈਲੀ ਨੂੰ...

ਕਸ਼ਯਪ ਸਮਾਜ ਦੀ ਗੌਰਵਸ਼ਾਲੀ ਪਰੰਪਰਾ ਸੇਵਾ, ਤਿਆਗ ਅਤੇ ਰਾਸ਼ਟਰਭਗਤੀ ਦੀ ਮਿਸਾਲ : CM Nayab Saini

👉ਪੰਜਾਬ ਦੇ ਧਰਮਕੋਟ ਵਿੱਚ ਬੋਲੇ ਮੁੱਖ ਮੰਤਰੀ : ਪੰਜਾਬ...