ਲਾਈਬ੍ਰੇਰੀਆਂ ਅਤੇ ਆਂਗਣਬਾੜੀ ਸੈਂਟਰਾਂ ਦੀ ਉਸਾਰੀ ਵਿੱਚ ਨਾ ਵਰਤੀ ਜਾਵੇ ਢਿੱਲ ਡੀ ਸੀ ਰਾਜੇਸ਼ ਤ੍ਰਿਪਾਠੀ

0
43
+1

👉ਬਕਾਇਆ ਕੰਮਾਂ ਨੂੰ 31 ਮਾਰਚ ਤੋਂ ਪਹਿਲਾਂ ਮੁਕੰਮਲ ਕਰਨ ਦੇ ਕੀਤੇ ਹੁਕਮ
Muktsar News:ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜਿਲ੍ਹੇ ਦੀਆਂ ਵੱਖ-ਵੱਖ ਵਿਕਾਸ ਏਜੰਸੀਆਂ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਅੱਜ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿੱਚ ਉਨ੍ਹਾਂ ਲਾਈਬ੍ਰੇਰੀਆਂ ਅਤੇ ਆਂਗਣਬਾੜੀ ਸੈਂਟਰਾਂ ਦੀ ਉਸਾਰੀ ਵਿੱਚ ਕਿਸੇ ਵੀ ਕਿਸਮ ਦੀ ਨਾ ਵਰਤੇ ਜਾਣ ਦੀ ਤਾਕੀਦ ਕੀਤੀ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ, ਖਾਸਕਰ ਬੀ ਡੀ ਪੀ ਓ ਅਤੇ ਨਗਲ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵਿਕਾਸ ਦੇ ਕੰਮ ਮੁਕੰਮਲ ਹੋ ਗਏ ਹਨ, ਇਹਨਾਂ ਦੇ ਯੂ.ਸੀ (ਯੁਟੀਲਾਈਜੇਸ਼ਨ ਸਰਟੀਫਿਕੇਟ) ਜਮਾਂ ਕਰਵਾਏ ਜਾਣ ਅਤੇ ਬਕਾਇਆ ਕੰਮਾਂ ਨੂੰ 31 ਮਾਰਚ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਜਿਲ੍ਹੇ ਦੇ ਪੰਜ ਪਿੰਡਾਂ ਵਿੱਚ ਜਲਦੀ ਪੰਜ ਲਾਇਬ੍ਰੇਰੀਆ ਬਣਾਈਆਂ ਜਾਣਗੀਆਂ । ਮੀਟਿੰਗ ਦੌਰਾਨ ਉਨ੍ਹਾਂ ਅਵਾਸ ਯੋਜਨਾ ਦੇ ਨਵੇਂ ਸਰਵੇਖਣ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦਾ ਪਹਿਲੇ ਸਥਾਨ ਤੇ ਆਉਣ ਤੇ ਉਨ੍ਹਾਂ ਵਧਾਈ ਦਿੱਤੀ ।ਮੀਟਿੰਗ ਦੌਰਾਨ ਡੀ.ਡੀ.ਪੀ.ਓ. ਗੁਰਦਰਸ਼ਨ ਲਾਲ ਕੁੰਡਲ ਨੇ ਦੱਸਿਆ ਕਿ ਗਿੱਦੜਬਾਹਾ ਬਲਾਕ ਵਿੱਚ 175 ਕਰੋੜ ਦੇ ਸਨਮੁੱਖ ਮਗਨਰੇਗਾ ਸਕੀਮ ਤਹਿਤ 165 ਕਰੋੜ ਰੁਪਏ ਦੇ ਵਿਕਾਸ ਦੇ ਕੰਮ ਮੁਕੰਮਲ ਹੋ ਚੁੱਕੇ ਹਨ ਅਤੇ ਮੁਕੰਮਲ ਪ੍ਰੋਜੈਕਟ ਦੇ ਯੂ.ਸੀ ਜਲਦੀ ਜਮਾਂ ਕਰਵਾ ਦਿੱਤੇ ਜਾਣਗੇ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਨੇ ਅੰਨ੍ਹੇ ਕ+ਤਲ ਦੀ ਗੁੱਥੀ ਨੂੰ 24 ਘੰਟਿਆਂ ਵਿੱਚ ਸੁਲਝਾਇਆ, 3 ਮੁਲਜਮਾਂ ਨੂੰ ਕੀਤਾ ਕਾਬੂ

ਡਿਪਟੀ ਕਮਿਸ਼ਨਰ ਨੇ ਲੰਬੀ ਦੇ ਬੀ.ਡੀ.ਪੀ.ਓ ਨੂੰ ਹਦਾਇਤ ਕੀਤੀ ਕਿ ਐਮ ਪੀ ਐਲ ਏ ਡੀ ਦੇ ਕੰਮਾਂ ਨੂੰ ਜਲਦੀ ਪੂਰਾ ਕੀਤਾ ਜਾਵੇ ਅਤੇ ਕੰਮ ਮੁਕੰਮਲ ਹੋਣ ਤੇ ਯੂ.ਸੀ. ਜਮਾਂ ਕਰਵਾਏ ਜਾਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਢਿਲੋੱਂ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ., ਡੀ ਪੀ ਆਰ ਓ ਗੁਰਦੀਪ ਸਿੰਘ ਮਾਨ ਹਾਜ਼ਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here