ਬਠਿੰਡਾ, 20 ਜੂਨ : ਪੰਜਾਬ ਸਰਕਾਰ ਵੱਲੋਂ ਭਾਈ ਅੰਮ੍ਰਿਤਪਾਲ ਤੇ ਸਾਥੀਆਂ ਵਿਰੁਧ ਐਨ.ਐਸ.ਏ ਵਿਚ ਕੀਤੇ ਵਾਧੇ ਦੀ ਨਿੰਦਾ ਕਰਦਿਆਂੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਆਪ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਅੰਦਰ ਦਲਿਤਾਂ ਉਪਰ ਲਗਾਤਾਰ ਅੱਤਿਆਚਾਰ ਹੋ ਰਹੇ ਹਨ। ਜਿਸ ਤੋਂ ਸਾਫ਼ ਹੈ ਕਿ ਆਪ ਸਰਕਾਰ ਦਲਿਤਾਂ ਤੇ ਘੱਟ ਗਿਣਤੀ ਲੋਕਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੰਗਰੂਰ ਜ਼ਿਲ੍ਹੇ ਅੰਦਰ ਦੋ ਦਲਿਤ ਨੌਜਵਾਨਾਂ ਤੇ ਜਬਰ ਕਰਨ ਵਾਲੇ ਅਖੌਤੀ ਕਿਸਾਨ ਆਗੂ ਤੇ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।
ਭਿਆਨਕ ਗਰਮੀ ਤੋਂ ਬਾਅਦ ਪਏ ਮੀਂਹ ਨੇ ਜਨ-ਜੀਵਨ ਦੇ ਕਾਲਜ਼ੇ ਪਾਈ ਠੰਢ
ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਤੋਂ ਸਬਕ ਲੈਣ ਦੀ ਥਾਂ ਮੁੱਖ ਮੰਤਰੀ ਮਾਨ ਦਲਿਤਾਂ ਤੇ ਘੱਟ ਗਿਣਤੀ ਲੋਕਾਂ ਵਿਰੋਧੀ ਰੁਖ਼ ਅਖ਼ਤਿਆਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ, ਕਿਸਾਨਾਂ ਦੇ ਬਰਾਬਰ ਵਿਕਾਸ ਲਈ ਲੋਕ ਪੱਖੀ ਰਾਜਨੀਤਕ ਸ਼ਕਤੀ ਉਸਾਰਨ ਦੀ ਲੋੜ ਹੈ।ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਕਿਹਾ ਕਿ ਬਾਬਾ ਸਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਨੂੰ ਘਰ, ਘਰ ਲਿਜਾਣ ਲਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਪਿੰਡ, ਪਿੰਡ ਇਕਾਈਆਂ ਸਥਾਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਨਰੇਗਾ ਕਾਨੂੰਨ ਤਹਿਤ ਕੰਮ ਵਾਲੀ ਥਾਂ ਤੋਂ ਦੂਰ ਹਾਜ਼ਰੀ ਲਗਵਾਉਣ ਲਈ ਬਣਾਈ ਲੁਕੇਸਨ ਕਰਨ ਮਜ਼ਦੂਰਾਂ ਨੂ ਖੱਜਲ ਖੁਆਰ ਕਰਨ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ।
NEET ਤੋਂ ਬਾਅਦ NET-UGC ਦੀ ਪ੍ਰੀਖ੍ਰਿਆ ਇੱਕ ਦਿਨ ਬਾਅਦ ਹੀ ਰੱਦ
ਉਨ੍ਹਾਂ ਦੱਸਿਆ ਕਿ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਮਜ਼ਬੂਤੀ ਲਈ ਵਿਧਾਨ ਸਭਾ ਹਲਕੇ ਦੇ ਇੰਚਾਰਜ ਵੀ ਲਗਾਏ ਗਏ ਜਿਸ ਦੇ ਤਹਿਤ ਮੌੜ ਹਲਕੇ ਦਾ ਇੰਚਾਰਜ ਪ੍ਰਿਤਪਾਲ ਸਿੰਘ ਰਾਮਪੁਰਾ, ਤਲਵੰਡੀ ਸਾਬੋ ਹਲਕੇ ਦਾ ਇੰਚਾਰਜ ਸੁਖਜੀਵਨ ਸਿੰਘ ਮੌੜ, ਬਠਿੰਡਾ ਸ਼ਹਿਰੀ ਹਲਕੇ ਦਾ ਇੰਚਾਰਜ ਨੈਬ ਸਿੰਘ, ਨਥਾਣਾ ਹਲਕੇ ਦਾ ਇੰਚਾਰਜ ਗੁਰਮੇਲ ਸਿੰਘ ਦਾਨ ਸਿੰਘ ਵਾਲਾ ਨੂੰ ਲਗਾਇਆ ਗਿਆ ਹੈ। ਇਸ ਮੌਕੇ ਮੀਟਿੰਗ ਨੂੰ ਡੀ ਸੀ ਸਿੰਘ ਕੋਟੜਾ, ਬਲਦੇਵ ਸਿੰਘ ਚੌਉਕੇ, ਮਿੱਠੂ ਸਿੰਘ, ਸੁਖਜੀਵਨ ਸਿੰਘ ਮੌੜ, ਨੈਬ ਸਿੰਘ ਬੈਹਿਮਣ, ਬਾਵਾਂ ਸਿੰਘ ਰਾਮਨਗਰ, ਗੁਰਜੰਟ ਸਿੰਘ ਘੁੰਮਣ, ਨੇ ਵੀ ਸੰਬੋਧਨ ਕੀਤਾ।
Share the post "ਭਾਈ ਅੰਮ੍ਰਿਤਪਾਲ ਸਿੰਘ ਵਿਰੁਧ ਐਨਐਸਏ ’ਚ ਵਾਧੇ ਦੀ ਮਜਦੂਰ ਮੁਕਤੀ ਮੋਰਚਾ ਦੇ ਆਗੂਆਂ ਨੇ ਕੀਤੀ ਨਿੰਦਾ"