ਬਠਿੰਡਾ, 23 ਫਰਵਰੀ: ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਦੇ ਜਬਰ ਵਿਰੁਧ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਬਠਿੰਡਾ ਵੱਲੋਂ ਬਠਿੰਡਾ ਸ਼ਹਿਰ ,ਰਾਮਪੁਰਾ ,ਮੌੜ ਮੰਡੀ ਅਤੇ ਤਲਵੰਡੀ ਸਾਬੋ ਵਿਖੇ ਰੋਸ ਮੁਜਾਹਰੇ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਗ੍ਰਹਿ ਮੰਤਰੀ ਅਨਿਲ ਵਿਜ ਅਤੇ ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਦੇ ਪੁਤਲੇ ਫੂਕੇ ਗਏ। ਅੱਜ ਦੀਆਂ ਸਟੇਜਾਂ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਹਰਿਆਣਾ ਦੇ ਬਾਰਡਰ ਤੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨ ਦਰਸ਼ਨ ਸਿੰਘ ਅਮਰਗੜ੍ਹ ( ਬਠਿੰਡਾ )ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।
ਹਰਿਆਣਾ ਪੁਲਿਸ ਨੇ ਕਿਸਾਨਾਂ ਵਿਰੁਧ ਐਨਐਸਏ ਤਹਿਤ ਕਾਰਵਾਈ ਦਾ ਹੁਕਮ ਲਿਆ ਵਾਪਸ
ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ,ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ,ਹਰਜਿੰਦਰ ਸਿੰਘ ਬੱਗੀ, ਬਸੰਤ ਸਿੰਘ ਕੋਠਾ ਗੁਰੂ ,ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ ਅਤੇ ਔਰਤ ਜਥੇਬੰਦੀ ਦੀ ਆਗੂ ਹਰਿੰਦਰ ਕੌਰ ਬਿੰਦੂ ਨੇ ਭਾਜਪਾ ਹਕੂਮਤ ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਆਪਣੇ ਹੱਕ ਮੰਗਦੇ ਕਿਸਾਨਾਂ ਤੇ ਉਹਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਅਥਰੂ ਗੈਸ, ਲਾਠੀਆਂ, ਪਲਾਸਟਿਕ ਦੀਆਂ ਗੋਲੀਆਂ ਨਾਲ ਜਬਰ ਢਾਹ ਰਹੀ ਹੈ ਅਤੇ ਸਿੱਧੀਆਂ ਗੋਲੀਆਂ ਚਲਾ ਕੇ ਵੀ ਇੱਕ ਕਿਸਾਨ ਨੂੰ ਸ਼ਹੀਦ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਸਰਕਾਰਾਂ ਦੀਆਂ ਇਹ ਲੋਕ ਵਿਰੋਧੀ ਤਾਕਤਾਂ ਤੋਂ ਸੁਚੇਤ ਹੋ ਕੇ ਕਿਸਾਨਾਂ ਮਜ਼ਦੂਰਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕੀਤੀ।
ਕਿਸਾਨਾਂ ’ਤੇ ਤਸਦੱਦ ਦੇ ਰੋਸ ਵਜੋਂ ਸੰਯੁਕਤ ਮੋਰਚੇ ਨੇ ਭਾਜਪਾ ਮੰਤਰੀਆਂ ਤੇ ਮੁੱਖ ਮੰਤਰੀ ਦੇ ਪੁਤਲੇ ਫ਼ੂਕੇ
ਉਹਨਾਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਸਾਰੀਆਂ ਮੰਨੀਆਂ ਹੋਈਆਂ ਤੇ ਹੋਰ ਭੱਖਦੀਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ। ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 26 ਫਰਵਰੀ ਨੂੰ ਹਾਈਵੇ ’ਤੇ ਟਰੈਕਟਰ ਖੜੇ ਕਰਕੇ ਡਬਲਯੂਟੀਓ ਦਿਓ ਕੱਦ ਪੁਤਲਾ ਫੂਕਣ ਦੇ ਦਿੱਤੇ ਸੱਦੇ ਵਿੱਚ ਵੱਧ ਤੋਂ ਵੱਧ ਕਿਸਾਨ ਮਜ਼ਦੂਰ ਅਤੇ ਔਰਤਾਂ ਨੂੰ ਟਰੈਕਟਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਪਰਮਜੀਤ ਕੌਰ ਪਿੱਥੋ, ਨਛੱਤਰ ਸਿੰਘ ਢੱਡੇ, ਬਾਬੂ ਸਿੰਘ ਮੰਡੀ ਕਲਾਂ, ਜਸਵੀਰ ਸਿੰਘ ਬੁਰਜ਼ ਸੇਮਾ ਤੋ ਇਲਾਵਾ ਬਲਾਕਾਂ ਦੇ ਆਗੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਵੀ ਸ਼ਾਮਿਲ ਸਨ।
Share the post "ਉਗਰਾਹਾ ਜਥੇਬੰਦੀਆਂ ਦੇ ਆਗੂਆਂ ਨੇ ਭਾਜਪਾ ਮੰਤਰੀਆਂ ਤੇ ਹੋਰਨਾਂ ਦੇ ਫੂਕੇ ਦਿਓ ਕੱਦ ਪੁਤਲੇ"