ਰਿਜ਼ਨਲ ਸੈਂਟਰ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਲੈਕਚਰ ਲੜੀ ਦਾ ਆਯੋਜਨ ਜਾਰੀ

Date:

spot_img

Bathinda News: ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਸ਼ਨ ਸਟਡੀਜ ਵਿਭਾਗ ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਬਠਿੰਡਾ ਵੱਲੋਂ ਰਿਜਨਲ ਸੈਂਟਰ ਬਠਿੰਡਾ ਦੇ ਸਥਾਪਨਾ ਦੇ ਚਾਰ ਦਹਾਕਿਆਂ ਨੂੰ ਸਮਰਪਿਤ ਲੈਕਚਰ ਲੜੀ ਦੇ ਅਧੀਨ ਲੈਕਚਰ ਆਯੋਜਨ ਕੀਤੇ ਜਾ ਰਹੇ ਹਨ। ਕੈਂਪਸ ਡਾਇਰੈਕਟਰ ਡਾ. ਕਮਲਜੀਤ ਸਿੰਘ ਦੇ ਨਿਰਦੇਸ਼ਾਂ ਹੇਠ ਅੱਜ ਇਸ ਲੜੀ ਦਾ ਦੂਜਾ ਲੈਕਚਰ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਵਕਤੇ ਵਜੋਂ ਡਾ. ਜੀਤ ਸਿੰਘ ਜੋਸ਼ੀ ਨੇ ਸੱਭਿਆਚਾਰ ਅਤੇ ਲੋਕਧਾਰਾ ਦੇ ਮਹੱਤਵ ਤੇ ਲੈਕਚਰ ਦਿੱਤਾ। ਡਾ. ਜੋਸ਼ੀ ਨੇ ਗੱਲ ਕਰਦਿਆਂ ਕਿਹਾ ਕਿ ਸੱਭਿਆਚਾਰ ਦਾ ਮਨੁੱਖੀ ਸ਼ਖਸ਼ੀਅਤ ਉਸਾਰਨ ਵਿੱਚ ਵੱਡਾ ਯੋਗਦਾਨ ਹੁੰਦਾ ਹੈ ।

ਇਹ ਵੀ ਪੜ੍ਹੋ  ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌ+ਤ

ਉਹਨਾਂ ਨੇ ਸੱਭਿਆਚਾਰ ਅਤੇ ਲੋਕਧਾਰਾ ਤੇ ਬੁਨਿਆਦੀ ਸੰਕਲਪ ਨੂੰ ਉਦਾਹਰਨ ਸਹਿਤ ਬੜੇ ਦਿਲਚਸਪ ਤਰੀਕੇ ਨਾਲ ਸਮਝਾਇਆ। ਇਸ ਮੌਕੇ ਡਾ. ਨਵਦੀਪ ਕੌਰ ਮੁਖੀ ਪੋਸਟ ਗ੍ਰੈਜੂਏਸ਼ਨ ਵਿਭਾਗ ਨੇ ਸਾਰਿਆਂ ਨੂੰ ਜੀ ਆਇਆ ਕਿਹਾ। ਅੰਤ ਵਿੱਚ ਡਾ. ਬੂਟਾ ਸਿੰਘ ਬਰਾੜ ਨੇ ਇਸ ਲੈਕਚਰ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਮੰਚ ਦਾ ਸੰਚਾਲਨ ਡਾ. ਰਵਿੰਦਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਲੈਕਚਰ ਦੇ ਅੰਤ ਵਿੱਚ ਡਾ. ਰਜਿੰਦਰ ਸਿੰਘ ਨੇ ਆਏ ਹੋਏ ਮਹਿਮਾਨਾ, ਅਧਿਆਪਨ ਅਤੇ ਗੈਰ ਅਧਿਆਪਨ ਸਟਾਫ ਦੇ ਨਾਲ ਨਾਲ ਪੁਰਾਣੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਸਮੇਂ ਵਿਭਾਗ ਦੇ ਹੋਰ ਅਧਿਆਪਕ ਡਾ. ਲਵਲੀਨ ਕੌਰ, ਡਾ.ਕੁਲਦੀਪ ਸਿੰਘ, ਡਾ. ਸ਼ਵੇਤਾ ਗਰਗ, ਕੰਵਲ ਜਗਜੀਤ ਸਿੰਘ ਸਿੱਧੂ ਅਤੇ ਮੈਡਮ ਇੰਦਰਪ੍ਰੀਤ ਕੌਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...