Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਮੁਕਤਸਰ

ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾਂ ਜੇਲ੍ਹ ਵਿੱਚ ਮੈਡੀਕਲ ਕੈਂਪ ਦਾ ਆਯੋਜਨ ਅਤੇ ਜੇਲ੍ਹ ਦਾ ਦੌਰਾ

21 Views

ਸ੍ਰੀ ਮੁਕਤਸਰ ਸਾਹਿਬ,25 ਨਵੰਬਰ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਦੇ ਹੁਕਮਾਂ ਅਨੁਸਾਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਰਾਜ ਕੁਮਾਰ ਅਤੇ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਵੱਲੋ ਜ਼ਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੇਲ੍ਹ ਵਿਚ ਜੋ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਇਸ ਦੌਰਾਨ ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾਂ ਜੇਲ੍ਹ ਵਿਚ ਇੱਕ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿਚ ਹਵਾਲਾਤੀਆਂ/ਕੈਦੀਆਂ ਦੇ ਰੋਗਾਂ ਸਬੰਧੀ ਡਾ. ਇੰਦੂ ਗੁਪਤਾ, ਐਮ.ਡੀ.ਮੈਡੀਸਨ ਸਿਵਲ ਹਸਤਪਾਲ ਮਲੋਟ, ਡਾ. ਆਲਮਜੀਤ ਸਿੰਘ, ਮੈਡੀਕਲ ਅਫਸਰ (ਚਮੜੀ ਰੋਗਾਂ ਦੇ ਮਾਹਿਰ)ਸ੍ਰੀ ਮੁਕਤਸਰ ਸਾਹਿਬ,

ਇਹ ਵੀ ਪੜ੍ਹੋ Fatehgarh Sahib News: ਵਿਆਹ ਸਮਾਗਮ ’ਚ ਫ਼ਟਿਆ ਸਿਲੰਡਰ, ਤਿੰਨ ਔਰਤਾਂ ਦੀ ਹੋਈ ਮੌ+ਤ, ਖ਼ੁਸੀਆਂ ਬਦਲੀਆਂ ਗਮ ’ਚ

ਡਾ. ਮਹਿੰਦਰਾ ਹਰਸਪ੍ਰੀਤ ਕੌਰ ਅੱਖਾਂ ਦੇ ਰੋਗਾਂ ਦੇ ਮਾਹਿਰ ਸਮੇਤ ਅਪਥਾਲਮਿਕ ਅਫਸਰ, ਸਿਵਲ ਹਸਪਤਾਲ, ਸ੍ਰੀ ਮੁਕਤਸਰ ਸਾਹਿਬ, ਅਤੇ ਡਾ. ਯੁਗਵੀਰ ਸਿੰਘ ਦੰਦਾਂ ਦੇ ਮਾਹਿਰ ਸਿਵਲ ਹਸਪਤਾਲ, ਸ੍ਰੀ ਮੁਕਤਸਰ ਜੀਆਂ ਵਲੋ ਜੇਲ੍ਹ ਵਿਚ ਬੰਦ ਹਲਵਾਲੀਆਂ/ਕੈਦੀਆਂ ਦਾ ਚੈਕਅਪ ਕਰਕੇ ਜ਼ਰੂਰਤ ਅਨੁਸਾਰ ਦਵਾਈ ਦਿੱਤੀ ਗਈ। ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ।ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 

Related posts

ਮੁਕਤਸਰ ’ਚ ਲੁੱਟ ਦੀ ਨੀਅਤ ਨਾਲ ਪਿਊ-ਪੁੱਤ ’ਤੇ ਹ.ਮਲਾ, ਪਿਊ ਦੀ ਹੋਈ ਮੌ+ਤ

punjabusernewssite

ਪੰਜਾਬ ਦੇ ਅਮੀਰ ਵਿਰਸੇ ਨਾਲ ਸਾਂਝ ਪੁਆਏਗਾ ਤੀਆਂ ਦਾ ਮੇਲਾ, ਪਿੰਡ ਭਲਾਈਆਣਾ ਵਿਖੇ ਹੋਵੇਗਾ ਸਮਾਗਮ

punjabusernewssite

ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਕਰਨ ਕਿਸਾਨ: ਮੁੱਖ ਖੇਤੀਬਾੜੀ ਅਫਸਰ

punjabusernewssite