ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਡਰੌਲੀ ਵਿਖੇ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ

Date:

spot_img

ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ- ਮੁੱਖ ਅਧਿਆਪਕਾ ਨਰਿੰਦਰ ਪਾਲ ਕੌਰ

ਪਟਿਆਲਾ 17 ਮਈ: ਮੈਡਮ ਰੁਪਿੰਦਰਜੀਤ ਚਹਿਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਮੈਡਮ ਮਾਨੀ ਅਰੋੜਾ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਰਕਾਰੀ ਹਾਈ ਸਕੂਲ ਡਰੌਲੀ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ਕੀ ਨੋਟ ਸਪੀਕਰ ਉੱਘੇ ਸਮਾਜਸੇਵੀ ਵਾਤਾਵਰਨ ਤੇ ਕਲਾ ਪ੍ਰੇਮੀ ਭਗਵਾਨ ਦਾਸ ਗੁਪਤਾ ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਲੋਕ ਅਦਾਲਤ ( ਜਨ ਉਪਯੋਗਤਾ ਸੇਵਾਵਾਂ ) ਬਾਰੇ ਜਾਗਰੂਕ ਕੀਤਾ |

ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ

ਭਗਵਾਨ ਦਾਸ ਗੁਪਤਾ ਨੇ ਹਾਜ਼ਰੀਨ ਨੂੰ ਅਥਾਰਟੀ ਵਲੋਂ ਦਿੱਤੀਆਂ ਜਾਂਦੀਆਂ ਵੱਖ ਵੱਖ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਪੀੜਤ ਮੁਆਵਜ਼ਾ ਸਕੀਮ-2017 ਬਾਰੇ ਵੀ ਜਾਣਕਾਰੀ ਦਿੱਤੀ ਗਈ ਸੈਮੀਨਾਰ ਦੌਰਾਨ ਨਰਿੰਦਰ ਪਾਲ ਕੌਰ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਡਰੌਲੀ ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀਐਲਵੀ ਨਰੇਸ਼ ਸ਼ਰਮਾ, ਸਮਾਜ ਸੇਵੀ ਹਰਬੰਸ ਬਾਂਸਲ ਬਰੇਟਾ ਤੇ ਜਨਕ ਰਾਜ ਗੁਪਤਾ, ਲੋਕ ਗਾਇਕ ਗੁਰਪ੍ਰੀਤ ਪ੍ਰੀਤ ਪਟਿਆਲਵੀ , ਜਤਿੰਦਰਜੀਤ ਕੌਰ, ਮੋਨਿੰਦਰ ਕੌਰ, ਰਿੰਪੀ, ਸੁਰਿੰਦਰ ਪਾਲ ਸਮੂੰਹ ਅਧਿਆਪਕ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

 

spot_img
spot_img

Share post:

Popular

More like this
Related

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

👉ਸਾਢੇ ਚਾਰ ਸਾਲ ਵਿੱਚ ਅਸੀਂ ਆਪਣੇ ਕੰਮਾਂ ਨਾਲ ਪੰਜਾਬ...