ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮ 21 ਮਾਰਚ ਦੀ ਖੰਨਾ ਰੈਲੀ ਵਿੱਚ ਪਰਿਵਾਰਾਂ ਸਮੇਤ ਹੋਣਗੇ ਸ਼ਾਮਿਲ:ਜਗਰੂਪ ਸਿੰਘ

Date:

spot_img

Bathinda News: ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਆਗੂਆਂ ਪ੍ਰਧਾਨ ਜਗਰੂਪ ਸਿੰਘ,ਜਰਨਲ ਸਕੱਤਰ ਜਗਸੀਰ ਸਿੰਘ ਭੰਗੂ,ਸੀਨੀਅਰ ਮੀਤ ਪ੍ਰਧਾਨ ਬਾਦਲ ਸਿੰਘ ਭੁੱਲਰ,ਮੀਤ ਪ੍ਰਧਾਨ ਬਲਜਿੰਦਰ ਸਿੰਘ ਮਾਨ,ਮੀਤ ਪ੍ਰਧਾਨ ਨਾਇਬ ਸਿੰਘ,ਮੀਤ ਪ੍ਰਧਾਨ ਹਰਦੀਪ ਸਿੰਘ ਤੱਗੜ,ਕੈਸ਼ੀਅਰ ਲਛਮਣ ਸਿੰਘ,ਸਰਕਲ ਆਗੂ ਅਵਤਾਰ ਸਿੰਘ ਅਤੇ ਗੁਰਸ਼ਰਨ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ 21 ਮਾਰਚ 2025 ਨੂੰ ਖੰਨਾ ਦੀ ਅਨਾਜ਼ ਮੰਡੀ ਵਿੱਚ ਪਰਿਵਾਰਾਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਸ਼ਾਮਿਲ ਹੋਣਗੇ।

ਇਹ ਵੀ ਪੜ੍ਹੋ  Big News: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਉਪਰ ਲੱਗਿਆ NSA ਹਟੇਗਾ, ਪੰਜਾਬ ਹੋਣਗੇ ਤਬਦੀਲ

ਠੇਕਾ ਮੁਲਾਜਮ ਆਗੂਆਂ ਨੇ ਦੋਸ਼ ਲਗਾਇਆ ਕਿ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ’ਆਪ ਸਰਕਾਰ’ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਸਬ-ਕਮੇਟੀਆਂ ਦਾ ਗਠਨ ਕਰਕੇ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ/ਪੰਚਾਇਤੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ,ਕਿਸਾਨਾਂ-ਮਜਦੂਰਾਂ-ਮੁਲਾਜ਼ਮਾਂ ਸਮੇਤ ਸਮੂਹ ਤਬਕਿਆਂ ਦੀਆਂ ਸਮੂਹ ਮੰਗਾਂ ਨੂੰ ਫੌਰੀ ਪ੍ਰਵਾਨ ਕੀਤਾ ਜਾਵੇ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...