Thursday, April 30, 2026
spot_img
spot_img

ਕੈਨੇਡਾ ‘ਚ ਲਿਬਰਲਾਂ ਦੀ ਜਿੱਤ ਪੱਕੀ, 189 ਸੀਟਾਂ ਮਿਲਣ ਦੇ ਆਸਾਰ

Date:

spot_img

Canada News : ਕੈਨੇਡਾ ਵਿਚ ਅੱਜ ਵੋਟਾਂ ਪੈ ਜਾਣ ਤਾਂ 189 ਸੀਟਾਂ ਮਾਰਕ ਕਾਰਨੀ ਦੀ ਅਗਵਾਈ ਵਾਲੀ ਲਿਬਰਲ ਪਾਰਟੀ ਦੀ ਝੋਲੀ ਵਿਚ ਜਾਣਗੀਆਂ ਅਤੇ ਪੂਰਨ ਬਹੁਮਤ ਵਾਲੀ ਸਰਕਾਰ ਹੋਂਦ ਵਿਚ ਆਵੇਗੀ। 338 ਕੈਨੇਡਾ ਦੇ ਤਾਜ਼ਾ ਚੋਣ ਸਰਵੇਖਣ ਮੁਤਾਬਕ 343 ਮੈਂਬਰਾਂ ਵਾਲੇ ਹਾਊਸ ਆਫ਼ ਕਾਮਨਜ਼ ਵਿਚ ਪਿਅਰੇ ਪੌਇਲੀਐਵ ਦੀ ਅਗਵਾਈ ਵਾਲੀ ਕੰਜ਼ਰਵੇਟਿਵ ਪਾਰਟੀ ਨੂੰ 123 ਸੀਟਾਂ ਮਿਲ ਸਕਦੀਆਂ ਹਨ ਜਦਕਿ ਜਗਮੀਤ ਸਿੰਘ ਦੀ ਅਗਵਾਈ ਵਾਲੀ ਐਨ.ਡੀ.ਪੀ. ਸਿਰਫ਼ 8 ਸੀਟਾਂ ਤੱਕ ਸੀਮਤ ਹੋ ਜਾਵੇਗੀ। ਖੇਤਰੀ ਪਾਰਟੀ ਬਲੌਕ ਕਿਊਬੈਕਵਾ ਨੂੰ 22 ਸੀਟਾਂ ਮਿਲਣ ਦੇ ਆਸਾਰ ਹਨ। ਦੂਜੇ ਪਾਸੇ ਗਰੀਨ ਪਾਰਟੀ ਇਕ ਸੀਟ ਨਾਲ ਹਾਊਸ ਆਫ਼ ਕਾਮਨਜ਼ ਵਿਚ ਆਪਣੀ ਹਾਜ਼ਰੀ ਯਕੀਨੀ ਬਣਾ ਸਕਦੀ ਹੈ।’

ਇਹ ਵੀ ਪੜ੍ਹੋ : ਕੈਨੇਡਾ ‘ਚ ਅੱਜ ਤੋਂ ਸ਼ੁਰੂ ਹੋਈ ਐਡਵਾਂਸ ਪੋਲਿੰਗ

ਲਿਬਰਲ ਆਗੂ ਮਾਰਕ ਕਾਰਨੀ ਅੱਜ ਇਲੈਕਸ਼ਨ ਪਲੈਟਫਾਰਮ ਪੇਸ਼ ਕਰਨਗੇ ਜਿਸ ਵਿਚ ਕਈ ਵੱਡੇ ਵਾਅਦੇ ਕੀਤੇ ਜਾ ਸਕਦੇ ਹਨ। ਨਿਆਗਰਾ ਫਾਲਜ਼ ਬਾਰਡਰ ਨੇੜੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕ ਤੋਂ ਕੈਨੇਡੀਅਨ ਖੁਦਮੁਖਤਿਆਰੀ ਨੂੰ ਪੈਦਾ ਹੋ ਰਹੇ ਖਤਰੇ ਨਾਲ ਨਜਿੱਠਣ ਲਈ ਇਲੈਕਸ਼ਨ ਪਲੈਟਫਾਰਮ ਤਿਆਰ ਕੀਤਾ ਗਿਆ ਹੈ। 338 ਦਾ ਸਰਵੇਖਣ ਕਹਿੰਦਾ ਹੈ ਕਿ ਲਿਬਰਲ ਪਾਰਟੀ ਨੂੰ 43 ਫੀ ਸਦੀ ਵੋਟਾਂ ਮਿਲ ਸਕਦੀਆਂ ਹਨ ਜਦਕਿ ਕੰਜ਼ਰਵੇਟਿਵ ਪਾਰਟੀ ਦੇ ਖਾਤੇ ਵਿਚ 38 ਫੀ ਸਦੀ ਵੋਟਾਂ ਜਾਣ ਦੇ ਆਸਾਰ ਹਨ। ਐਨ.ਡੀ.ਪੀ. ਨੂੰ 9 ਫੀ ਸਦੀ ਵੋਟਾਂ ਮਿਲ ਸਕਦੀਆਂ ਹਨ ਜਦਕਿ ਬਲੌਕ ਕਿਊਬੈਕਵਾ ਨੂੰ 8 ਫੀ ਸਦੀ ਵੋਟਾਂ ਮਿਲ ਸਕਦੀਆਂ ਹਨ।

ਇਹ ਵੀ ਪੜ੍ਹੋ : ਕੈਨੇਡਾ ‘ਚ ਪਹਿਲੀਆਂ ਸਿੱਖ ਖੇਡਾਂ ਹੋਈਆਂ ਆਰੰਭ

ਐਲਬਰਟਾ ਅਤੇ ਸਸਕੈਚਵਨ ਵਿਖੇ ਕੰਜ਼ਰਵੇਟਿਵ ਪਾਰਟੀ ਨੂੰ ਸਾਂਝੇ ਤੌਰ ’ਤੇ 56 ਫੀ ਸਦੀ ਲੋਕਾਂ ਦੀ ਹਮਾਇਤ ਹਾਸਲ ਹੈ ਜਦਕਿ ਲਿਬਰਲ ਪਾਰਟੀ ਸਿਰਫ਼ 30 ਫੀ ਸਦੀ ਦੇ ਅੰਕੜੇ ’ਤੇ ਖੜ੍ਹੀ ਨਜ਼ਰ ਆਈ। ਕੈਨੇਡਾ ਦਾ ਅਗਲਾ ਪ੍ਰਧਾਨ ਮੰਤਰੀ ਕੌਣ ਹੋਵੇ, ਇਸ ਮਾਮਲੇ ਵਿਚ ਮਾਰਕ ਕਾਰਨੀ 48 ਫੀ ਸਦੀ ਲੋਕਾਂ ਦੀ ਪਹਿਲੀ ਪਸੰਦ ਬਣੇ ਹੋਏ ਹਨ ਜਦਕਿ ਪਿਅਰੇ ਪੌਇਲੀਐਵ ਨੂੰ ਪਸੰਦ ਕਰਨ ਵਾਲਿਆਂ ਦੀ ਗਿਣਤੀ 34 ਫੀ ਸਦੀ ਦਰਜ ਕੀਤੀ ਗਈ। ਔਰਤਾਂ ਅਤੇ ਮਰਦਾਂ ਦੇ ਹਿਸਾਬ ਨਾਲ ਦੇਖਿਆ ਜਾਵੇ ਤਾਂ 50 ਫੀ ਸਦੀ ਔਰਤਾਂ ਨੇ ਕਿਹਾ ਕਿ ਉਹ ਲਿਬਰਲ ਪਾਰਟੀ ਨੂੰ ਵੋਟ ਪਾਉਣਗੀਆਂ। ਕੰਜ਼ਰਵੇਟਿਵ ਪਾਰਟੀ ਦੇ ਹੱਕ ਵਿਚ ਨਿਤਰਨ ਵਾਲੀਆਂ ਔਰਤਾਂ ਦੀ ਗਿਣਤੀ 30 ਫੀ ਸਦੀ ਦਰਜ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

ਦੂਜੇ ਪਾਸੇ 44 ਫੀ ਸਦੀ ਮਰਦਾਂ ਨੇ ਕੰਜ਼ਰਵੇਟਿਵ ਪਾਰਟੀ ਨੂੰ ਵੋਟ ਪਾਉਣ ਦੀ ਗੱਲ ਆਖੀ ਅਤੇ 41 ਫੀ ਸਦੀ ਮਰਦਾਂ ਵੱਲੋਂ ਲਿਬਰਲ ਪਾਰਟੀ ਨੂੰ ਵੋਟ ਪਾਉਣ ਦਾ ਜ਼ਿਕਰ ਕੀਤਾ ਗਿਆ। ਉਮਰ ਵਰਗ ਦੇ ਹਿਸਾਬ ਨਾਲ 35 ਸਾਲ ਤੋਂ ਘੱਟ ਉਮਰ ਵਾਲਿਆਂ ਵਿਚ ਕੰਜ਼ਰਵੇਟਿਵ ਪਾਰਟੀ ਪਹਿਲੀ ਪਸੰਦ ਬਣੀ ਹੋਈ ਹੈ। ਸਰਵੇਖਣ ਵਿਚ ਸ਼ਾਮਲ 41 ਫੀ ਸਦੀ ਲੋਕਾਂ ਨੇ ਕਿਹਾ ਕਿ ਉਹ ਕੰਜ਼ਰਵੇਟਿਵ ਪਾਰਟੀ ਨੂੰ ਵੋਟ ਪਾਉਣਗੇ ਜਦਕਿ 39 ਫੀ ਸਦੀ ਲਿਬਰਲ ਪਾਰਟੀ ਦੀ ਹਮਾਇਤ ਵਿਚ ਨਿਤਰੇ। ਇਥੇ ਦਸਣਾ ਬਣਦਾ ਹੈ ਕਿ ਫੈਡਰਲ ਚੋਣਾਂ ਵਿਚ ਇਸ ਵਾਰ 65 ਪੰਜਾਬੀ ਉਮੀਦਵਾਰ ਚੋਣ ਮੈਦਾਨ ਵਿਚ ਹਨ ਅਤੇ 18 ਸੀਟਾਂ ’ਤੇ ਇਨ੍ਹਾਂ ਦੀ ਆਪਸ ਵਿਚ ਸਿੱਧੀ ਟੱਕਰ ਹੋ ਰਹੀ ਹੈ।

Share post:

spot_img

Popular

More like this
Related

पंजाब में भाजपा सरकार बनने पर आमजन को देंगे हरियाणा जैसा सुशासन:नायब सिंह सैनी

👉पंजाब के धानक समाज ने हरियाणा के मुख्यमंत्री से...

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ

👉ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਾਰਸੇਵਾ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

👉ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਫਗਵਾੜਾ...