ਮੁਹਾਲੀ ਦੀ ਨਾਮੀ ਆਇਲਟਸ ਫ਼ਰਮ ਦਾ ਲਾਇਸੰਸ ਰੱਦ, ਨਿਯਮਾਂ ਦੀ ਉਲੰਘਣਾ ਦਾ ਦੋਸ਼

0
57
+1

SAS Nagar News:ਜ਼ਿਲ੍ਹੇ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੀਤਿਕਾ ਸਿੰਘ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਨਾਮੀ ਆਇਲਟਸ ਫ਼ਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿਚ ਸਰਕਾਰੀ ਬੁਲਾਰੇ ਨੇ ਦਸਿਆ ਕਿ ਫਰਮ ਏ.ਐਸ ਆਇਲਟਸ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਮੇਨ ਮਾਰਕੀਟ ਪੰਜਾਬ ਐਂਡ ਸਿੰਧ ਬੈਂਕ ਦੇ ਉਪਰ ਨੇੜੇ ਪੂਜਾ ਗੈਸ ਏਜੰਸੀ ਚੰਡੀਗੜ੍ਹ ਰੋਡ ਕੁਰਾਲੀ ਤਹਿਸੀਲ ਖਰੜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਅਮਰਜੀਤ ਸਿੰਘ ਪੁੱਤਰ ਹਰਭਜਨ ਸਿੰਘ, ਵਾਸੀ ਪਿੰਡ ਕਾਂਸਲ ਤਹਿਸੀਲ ਖਰੜ ਜ਼ਿਲ੍ਹਾ ਮੋਹਾਲੀ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ:355/ਆਈ.ਸੀ,ਮਿਤੀ 06.11.2019 ਜਾਰੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਡਿੱਬਰੂਗੜ੍ਹ ਤੋਂ ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਪੰਜਾਬ ਲਿਆਂਦਾ, ਮਿਲਿਆ ਪੁਲਿਸ ਰਿਮਾਂਡ

ਇਸ ਲਾਇਸੰਸ ਦੀ ਮਿਆਦ ਮਿਤੀ 05-11-2024 ਨੂੰ ਖਤਮ ਹੋ ਚੁੱਕੀ ਹੈ। ਪ੍ਰੰਤੂ ਇਸ ਲਾਇਸੰਸੀ ਵੱਲੋਂ ਮਹੀਨਾਵਾਰ ਰਿਪੋਰਟ, ਫਰਮ ਸਬੰਧੀ ਇਸ਼ਤਿਹਾਰਾਂ ਅਤੇ ਸੈਮੀਨਾਰ ਦੀ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਨਾ ਹੀ ਛਿਮਾਹੀ ਰਿਪੋਰਟ ਬਾਰੇ ਦਫਤਰ ਨੂੰ ਸੂਚਿਤ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਦਾ ਨਵੀਨੀਕਰਨ ਨਾ ਕਰਵਾਉਣ ਕਰਕੇ, ਮਹੀਨਾ ਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਰਿਹਾਇਸ਼ੀ ਪਤੇ ਦਾ ਨੋਟਿਸ ਅਣਡਲੀਵਰ ਪ੍ਰਾਪਤ ਹੋਣ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।

ਇਹ ਵੀ ਪੜ੍ਹੋ  ਸਹੁਰਿਆਂ ਨਾਲ ਲੜ ਕੇ 5 ਸਾਲਾਂ ਮਾਸੂਮ ਬੱਚੀ ਨੂੰ ਨਹਿਰ ’ਚ ਸੁੱਟਿਆ, ਹੋਇਆ ਕ+ਤਲ ਦਾ ਪਰਚਾ ਦਰਜ਼

ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e)ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਏ.ਐਸ ਆਇਲਟਸ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 355/ਆਈ.ਸੀ. ਮਿਤੀ 06.11.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਫਰਮ ਦੇ ਦਫਤਰੀ ਪਤੇ ਤੇ ਦਫਤਰ ਬੰਦ ਮਿਲੇ ਜਿਸਦੇ ਚੱਲਦੇ ਸੰਮਨ ਦੀ ਇੱਕ ਫੋਟੋ ਕਾਪੀ ਉਸ ਦੇ ਦਫਤਰ ਦੇ ਚਸਪਾ ਕਰ ਦਿੱਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here