👉ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਹਾਰਦਿਕ ਸ਼ੁਭਕਾਮਨਾਵਾਂ
Bathinda News:ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਆਪਣੇ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਦੀਵਾਲੀ ‘ਤੇ ਆਪਣੇ ਘਰਾਂ ਵਿੱਚ ਇੱਕ ਦੀਵਾ ਉਨ੍ਹਾਂ ਨੌਜਵਾਨਾਂ ਦੀ ਯਾਦ ਵਿੱਚ ਜ਼ਰੂਰ ਜਗਾਓ, ਜਿਨ੍ਹਾਂ ਦੀ ਜ਼ਿੰਦਗੀ ਨਸ਼ੇ ਦੀ ਭੇਂਟ ਚੜ੍ਹ ਗਈ। ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ‘ਤੇ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰੋ ਕਿ ਪੰਜਾਬ ਵਿੱਚੋਂ ਨਸ਼ੇ ਦਾ ਹਨ੍ਹੇਰਾ ਦੂਰ ਹੋਵੇ ਅਤੇ ਭਵਿੱਖ ਵਿੱਚ ਕਿਸੇ ਵੀ ਮਾਂ ਦੀ ਗੋਦ ਨਸ਼ੇ ਕਾਰਨ ਸੁੰਨੀ ਨਾ ਹੋਵੇ।ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ‘ਤੇ ਸ਼ੁਭਕਾਮਨਾਵਾਂ ਦਾ ਸੁਨੇਹਾ ਦਿੰਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪੰਜਾਬ ਅੱਜ ਨਸ਼ੇ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ।
ਇਹ ਵੀ ਪੜ੍ਹੋ 👉Rajpura ‘ਚ ਨਾਮੀਂ ਹੋਟਲ ਨੂੰ ਲੱਗੀ ਅੱ*ਗ, ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪਾਇਆ ਕਾਬੂ
ਨਸ਼ੇ ਨੇ ਸੂਬੇ ਦੇ ਅਨੇਕਾਂ ਨੌਜਵਾਨਾਂ ਦਾ ਜੀਵਨ ਬਰਬਾਦ ਕਰ ਦਿੱਤਾ ਹੈ ਅਤੇ ਕਈ ਪਰਿਵਾਰਾਂ ਨੂੰ ਅਜਿਹਾ ਦਰਦ ਦਿੱਤਾ ਹੈ, ਜਿਸ ਦੀ ਭਰਪਾਈ ਕਦੇ ਵੀ ਸੰਭਵ ਨਹੀਂ ਹੈ। ਨਸ਼ੇ ਕਾਰਨ ਆਪਣੇ ਪੁੱਤਰਾਂ ਨੂੰ ਗੁਆਉਣ ਵਾਲੀਆਂ ਮਾਵਾਂ ਦਾ ਦੁੱਖ ਪੂਰੇ ਪੰਜਾਬ ਦਾ ਦੁੱਖ ਹੈ।ਉਨ੍ਹਾਂ ਕਿਹਾ ਕਿ ਦੀਵਾਲੀ ਦੀ ਅਸਲ ਖ਼ੁਸ਼ੀ ਤեਹੀਂ ਹੀ ਸਾਰਥਕ ਹੋਵੇਗੀ, ਜਦੋਂ ਅਸੀਂ ਲੋੜਵੰਦ ਅਤੇ ਦੁਖੀ ਲੋਕਾਂ ਨਾਲ ਆਪਣੀਆਂ ਖ਼ੁਸ਼ੀਆਂ ਸਾਂਝੀਆਂ ਕਰਾਂਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਨਸ਼ਾਮੁਕਤ, ਤੰਦਰੁਸਤ ਅਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਸਮੂਹਿਕ ਯਤਨ ਕਰਨ, ਆਪਸੀ ਭਾਈਚਾਰੇ ਨੂੰ ਮਜ਼ਬੂਤ ਬਣਾਉਣ ਅਤੇ ਸੂਬੇ ਦੀ ਤਰੱਕੀ ਅਤੇ ਚੜ੍ਹਦੀ ਕਲਾ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













