Thursday, May 21, 2026
spot_img
spot_img
spot_img

Punjab ਦੀ ਤਰ੍ਹਾਂ ਇਸ ਵਾਰ ਗੁਜ਼ਰਾਤ ਵਿਚ ਵੀ ਚੱਲੇਗਾ ਝਾੜੂ : ਮੁੱਖ ਮੰਤਰੀ ਭਗਵੰਤ ਮਾਨ

Date:

spot_img

Gujrat News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਦੇ ਦੇਵਗੜ੍ਹ ਬਾਰੀਆ, ਦਾਹੋਦ ਵਿਖੇ ਰੱਖੀ ਜਨ ਸਭਾ ‘ਚ ਸ਼ਿਰਕਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਤਰ੍ਹਾਂ ਇਸ ਵਾਰ ਗੁਜ਼ਰਾਤ ਵਿਚ ਝਾੜੂ ਚੱਲੇਗਾ। ਵੱਡੀ ਗਿਣਤੀ ‘ਚ ਪਹੁੰਚੇ ਲੋਕਾਂ ਦਾ ਭਰਵਾਂ ਸਵਾਗਤ ਕਰਦਿਆਂ ਮੁੱਖ ਮੰਤਰੀ ਸ: ਮਾਨ ਨੇ ਕਿਹਾ ਕਿ, ‘‘ਤੁਹਾਡਾ ਜੋਸ਼ ਇਸ ਗੱਲ ਦਾ ਸਬੂਤ ਹੈ ਕਿ ਲੋਕ ਹੁਣ ਗੁਜਰਾਤ ਦਾ ਭਵਿੱਖ ਰੌਸ਼ਨ ਕਰਨ ਲਈ ਬਦਲਾਅ ਲੈਕੇ ਆਉਣ ਲਈ ਤਿਆਰ ਹਨ। ”

ਇਹ ਵੀ ਪੜ੍ਹੋ ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਉਨ੍ਹਾਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਬੀਜੇਪੀ ਅਤੇ ਕਾਂਗਰਸ ਵਾਲਿਆਂ ਨੇ ਮਿਲਕੇ ਸੱਤਾ ਦਾ ਨਜਾਇਜ਼ ਫਾਇਦਾ ਚੁੱਕਿਆ ਤੇ ਆਮ ਲੋਕਾਂ ਦੇ ਹੱਕਾ ਨੂੰ ਹੀ ਲੁੱਟਿਆ ਹੈ। ਪਰ ਸਿਆਸਤ ਦੇ ਨਸ਼ੇ ਦੀ ਤਾਕਤ ਆਮ ਲੋਕਾਂ ਦੀ ਆਵਾਜ਼ ਨੂੰ ਜ਼ਿਆਦਾ ਦੇਰ ਤੱਕ ਦਬਾ ਨਹੀਂ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਜਲ, ਜੰਗਲ ਤੇ ਜ਼ਮੀਨ ਦੇ ਹੱਕਾਂ ਲਈ ਲੜੀ ਹੈ, ਤੇ ਲੜਦੀ ਰਹੇਗੀ। ਮੁੱਖ ਮੰਤਰੀ ਸ: ਮਾਨ ਨੇ ਪਿਛਲੇ ਚਾਰ ਸਾਲਾਂ ‘ਚ ਆਪ ਸਰਕਾਰ ਦੁਆਰਾ ਪੰਜਾਬ ਵਿਚ ਕੀਤੇ ਕੰਮਾਂ ਦਾ ਜਿਕਰ ਕਰਦਿਆਂ ਕਿਹਾ ਕਿ ਨਾਂ ਸਿਰਫ਼ ਕਿਸਾਨਾਂ ਨੂੰ ਦਿਨ ਸਮੇਂ ਬਿਜਲੀ ਦਿੱਤੀ ਗਈ, ਬਲਕਿ ਉਨ੍ਹਾਂ ਦੀਆਂ ਫ਼ਸਲਾਂ ਨੂੰ ਸਮੇਂ ਸਿਰ ਖਰੀਦ ਕੇ ਭੁਗਤਾਨ ਕੀਤਾ ਗਿਆ।

ਇਹ ਵੀ ਪੜ੍ਹੋ CM Health Yojana ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

ਇਸੇ ਤਰ੍ਹਾਂ ਦੁਨੀਆ ‘ਚ ਆਪਣੀ ਤਰ੍ਹਾਂ ਦੀ ਪਹਿਲੀ ਸਿਹਤ ਯੋਜਨਾ ਲਿਆਉਂਦਿਆਂ ਹਰ ਪ੍ਰਵਾਰ ਨੂੰ 10 ਲੱਖ ਰੁਪਏ ਦਾ ਸਿਹਤ ਕਾਰਡ ਦਿੱਤਾ ਗਿਆ, ਜਿਸਦੇ ਨਾਲ ਉਹ ਨਾਂ ਸਿਰਫ਼ ਸਰਕਾਰੀ ਬਲਕਿ ਪ੍ਰਾਈਵੇਟ ਹਸਪਤਾਲਾਂ ਵਿਚ ਆਪਣਾ ਮੁਫ਼ਤ ਇਲਾਜ਼ ਕਰਵਾ ਸਕਦੇ ਹਨ। ਇਸਤੋਂ ਇਲਾਵਾ ਮੁਫ਼ਤ ਬਿਜਲੀ, ਮੈਰਿਟ ਦੇ ਆਧਾਰ ‘ਤੇ 65 ਹਜ਼ਾਰ ਸਰਕਾਰੀ ਨੌਕਰੀ ਤੇ ਹੁਣ ਮੇਰੀ ਰਸੋਈ ਯੋਜਨਾ ਸ਼ੁਰੂ ਕਰਕੇ ਰਾਸ਼ਨ ਮੁਹੱਈਆਂ ਕਰਵਾਉਣ ਤੋਂ ਇਲਾਵਾ ਔਰਤਾਂ ਨੂੰ ਸਨਮਾਨ ਭੱਤੇ ਵਜੋਂ 1000 ਤੇ 1500 ਰੁਪਏ ਦੀ ਯੋਜਨਾ ਲਾਗੂ ਕੀਤੀ ਗਈ ਹੈ। ਸ: ਮਾਨ ਨੇ ਕਿਹਾ ਕਿ ਪੰਜਾਬ ਵਾਂਗ, ਗੁਜਰਾਤ ਵਿੱਚ ਵੀ ਸਿੱਖਿਆ, ਸਿਹਤ ਤੇ ਕਿਸਾਨਾਂ ਲਈ ਇਨਕਲਾਬੀ ਬਦਲਾਅ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਗੁਜਰਾਤ ਵਾਲੇ ਝਾੜੂ ਦਾ ਬਟਨ ਦਬਕੇ ਵਿਰੋਧੀਆਂ ਤੋਂ 30 ਸਾਲਾਂ ਦਾ ਹਿਸਾਬ ਜ਼ਰੂਰ ਲੈਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Bathinda Police ਵੱਲੋਂ ਹਿੰਦੂ ਆਗੂ ਸੰਦੀਪ ਪਾਠਕ ਗ੍ਰਿਫਤਾਰ, ਜਾਣੋਂ ਮਾਮਲਾ

Bathinda News: Bathinda Police ਨੇ ਬੁੱਧਵਾਰ ਨੂੰ ਇੱਕ ਵੱਡੀ...