spot_img
spot_img

PSPCL ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਵੱਲੋਂ ਕਾਬੂ

Date:

spot_img

👉ਮੁਲਜ਼ਮਾਂ ਨੇ ਮੀਟਰ ਲਗਾਉਣ ਬਦਲੇ ਪਹਿਲਾਂ ਲਈ ਸੀ 20000 ਰੁਪਏ ਰਿਸ਼ਵਤ
ਲੁਧਿਆਣਾ,28 ਜਨਵਰੀ:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਫ਼ਤਰ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਜਮਾਲਪੁਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ‘ਆਪ’ ਉਮੀਦਵਾਰਾਂ ਲਈ ਕੀਤਾ ਚੌਣ ਪ੍ਰਚਾਰ 

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦੇ ਸ਼ੋਅਰੂਮ ਵਿੱਚ ਸੜੇ ਹੋਏ ਮੀਟਰ ਨੂੰ ਬਦਲ ਕੇ ਨਵਾਂ ਬਿਜਲੀ ਮੀਟਰ ਲਗਾਉਣ ਬਦਲੇ ਉਕਤ ਮੁਲਜ਼ਮ ਲਾਈਨਮੈਨ ਨੇ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਇਸ ਕੰਮ ਲਈ ਪਹਿਲਾਂ ਹੀ 20000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 10000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਇਹ ਵੀ ਪੜ੍ਹੋ ਜਲੰਧਰ ਪੁਲਿਸ ਨੇ ਕੀਤੀ ਪਿਊ-ਪੁੱਤ ਦੀ ਜੋੜੀ ਕਾਬੂ;3 ਪਿਸਤੌਲ, 9 ਮੋਬਾਈਲ ਫੋਨ, ਇੱਕ ਘੜੀ ਅਤੇ ਛੇ ਤੋਲੇ ਸੋਨੇ ਦੇ ਗਹਿਣੇ ਬਰਾਮਦ 

ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਉਪਰੰਤ, ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਲਾਈਨਮੈਨ ਅਤੇ ਮੀਟਰ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਉਸਦੇ ਸ਼ੋਅਰੂਮ ਵਿਖੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅਸਲ ਮੁੱਦਿਆਂ ਦਾ ਜਵਾਬ ਦੇਣ ਵਿੱਚ ਨਾਕਾਮ ਰਹੇ, ਸਿਰਫ ਝੂਠੇ ਦੋਸ਼ ਲਾਏ: ਬਲਤੇਜ ਪੰਨੂ

👉ਪੰਜਾਬ ਭਾਜਪਾ-ਅਕਾਲੀ 'ਡਬਲ ਇੰਜਣ' ਸਰਕਾਰ ਵੱਲੋਂ ਕੀਤੇ ਨੁਕਸਾਨ ਨੂੰ...

ਪਟਿਆਲਾ ‘ਚ ਤ੍ਰਿਪੜੀ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ – ਡਾ ਬਲਬੀਰ ਸਿੰਘ

👉ਨਾਜਾਇਜ਼ ਕਬਜ਼ੇ ਹਟਾ ਕੇ ਲੋਕਾਂ ਲਈ ਸੁਵਿਧਾਜਨਕ ਆਵਾਜਾਈ ਦਾ...