Bathinda News: ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਮਾਈਸਰਖਾਨਾ ਦੀ ਹਦੂਦ ਅੰਦਰ 2 ਅਪ੍ਰੈਲ 2025 ਤੋਂ 4 ਅਪ੍ਰੈਲ 2025 ਤੱਕ ਦੇਸੀ ਸ਼ਰਾਬ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਦੇ ਭੰਡਾਰ ਰੱਖਣ ਤੇ ਵੇਚਣ ਦੀ ਆਗਿਆ ਨਹੀਂ ਹੋਵੇਗੀ।
ਇਹ ਵੀ ਪੜ੍ਹੋ ਬਦਲਦੇ ਪਿੰਡ, ਬਦਲਦਾ ਪੰਜਾਬ -‘ਆਪ’ ਸਰਕਾਰ ਪੇਂਡੂ ਪੰਜਾਬ ਨੂੰ ਬਦਲਣ ਲਈ ਵਚਨਬੱਧ
ਜਾਰੀ ਕੀਤੇ ਹੁਕਮ ਅਨੁਸਾਰ ਪਿੰਡ ਮਾਈਸਰਖਾਨਾ ਵਿਖੇ 2 ਅਪ੍ਰੈਲ 2025 ਤੋਂ 4 ਅਪ੍ਰੈਲ 2025 ਤੱਕ ਧਾਰਮਿਕ ਮੇਲਾ ਲੱਗ ਰਿਹਾ ਹੈ। ਮੇਲੇ ਦੌਰਾਨ ਲੋਕ ਸ਼ਰਾਬ ਅਤੇ ਨਸ਼ਿਆਂ ਦੀ ਵਰਤੋਂ ਕਰ ਸਕਦੇ ਹਨ, ਜਿਸ ਨਾਲ ਮੇਲੇ ਦੇ ਮਾਹੌਲ ਵਿੱਚ ਵਿਘਨ ਪੈ ਸਕਦਾ ਹੈ। ਸ਼ਰਧਾਲੂਆਂ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚ ਸਕਦੀ ਹੈ, ਜਿਸ ਕਰਕੇ ਅਮਨ ਅਤੇ ਸ਼ਾਂਤੀ ਭੰਗ ਹੋ ਸਕਦੀ ਹੈ, ਜਿਸ ਦੇ ਮੱਦੇਨਜ਼ਰ ਸ਼ਰਾਬ ਦੇ ਠੇਕੇ ਬੰਦ ਰੱਖੇ ਜਾਣ ਅਤੇ ਕਿਸੇ ਵਿਅਕਤੀ ਵੱਲੋਂ ਇਸ ਏਰੀਏ ਵਿੱਚ ਸ਼ਰਾਬ ਦੀ ਵਿਕਰੀ ਨਾ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।