138 ਸੈਲਫ ਹੈਲਪ ਗਰੁੱਪਾਂ ਨੂੰ 74230000 ਰੁਪਏ ਦੇ ਵੰਡੇ ਲੋਨ ਦੇ ਚੈੱਕ

0
55
+2

Bathinda News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਹੀ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਅਤੇ ਔਰਤਾਂ ਨੂੰ ਰੋਜ਼ਗਾਰ ਤੇ ਉਨ੍ਹਾਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਅਤੇ ਕ੍ਰਾਂਤੀਕਾਰੀ ਪਹਿਲ ਕਦਮੀ ਕੀਤੀਆਂ ਜਾ ਰਹੀਆਂ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ ਨੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਪੰਜਾਬ ਸਟੇਟ ਰੂਰਲ ਲਾਈਵਲੀਹੂਡ ਮਿਸ਼ਨ ਤਹਿਤ ਐਸ.ਐਚ.ਜੀ ਲੋਨ ਮੇਲੇ ‘ਚ ਸ਼ਿਰਕਤ ਕਰਕੇ 138 ਸੈਲਫ਼ ਹੈਲਪ ਗਰੁੱਪਾਂ ਨੂੰ 74230000 ਰੁਪਏ ਦੇ ਲੋਨ ਦੇ ਚੈੱਕ ਵੰਡਣ ਉਪਰੰਤ ਸਾਂਝੀ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਨੂੰ ਉਤਸਾਹਿਤ ਕਰਦਿਆਂ ਕਿਹਾ ਕਿ ਉਹ ਛੋਟੇ ਕੰਮ ਸ਼ੁਰੂ ਕਰਕੇ ਹੀ ਵੱਡੇ ਕੰਮ ਕਰਨ ਨੂੰ ਤਰਜੀਹ ਦੇਣ।

ਇਹ ਵੀ ਪੜ੍ਹੋ  ਪੰਜਾਬੀਆਂ ਲਈ ਵੱਡੀ ਖ਼ੁਸਖਬਰੀ; ਹੁਣ ਮੁੱਖ ਮੰਤਰੀ ਸਰਬੱਤ ਸਿਹਤ ਯੋਜਨਾ ਤਹਿਤ 5 ਦੀ ਬਜਾਏ 10 ਲੱਖ ਮਿਲਣਗੇ

ਉਹਨਾਂ ਇਹ ਵੀ ਕਿਹਾ ਕਿ ਉਹ ਪਿੰਡ ਤੱਕ ਹੀ ਸੀਮਤ ਨਾ ਰਹਿਣ ਸਗੋਂ ਸ਼ਹਿਰਾਂ ਤੱਕ ਆਪੋ-ਆਪਣੇ ਪ੍ਰੋਜੈਕਟਾਂ ਨੂੰ ਪਹੁੰਚਾਉਣ।ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਮਹਿਲਾਵਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਔਰਤ ਆਪਣਾ ਸਵੈ ਰੋਜ਼ਗਾਰ ਚਲਾਉਣਾ ਚਾਹੁੰਦੀ ਹੈ ਤਾਂ ਉਹ ਸ਼ੈਲਫ਼ ਹੈਲਪ ਗਰੁੱਪ ਨਾਲ ਜੁੜ ਕੇ ਸਿਖਲਾਈ ਪ੍ਰਾਪਤ ਕਰ ਸਕਦੀ ਹੈ। ਉਨ੍ਹਾਂ ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਨੂੰ ਅੱਗੇ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਵੱਧ ਤੋਂ ਵੱਧ ਸੈਲਫ ਹੈਲਪ ਗਰੁੱਪ ਨਾਲ ਜੁੜਨ ਦੀ ਵੀ ਅਪੀਲ ਕੀਤੀ।ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਤਕਰੀਬਨ 3700 ਸੈਲਫ ਹੈਲਪ ਗਰੁੱਪ ਚਲਾਏ ਜਾ ਰਹੇ ਹਨ

ਇਹ ਵੀ ਪੜ੍ਹੋ  ਅਮਨ ਅਰੋੜਾ ਵੱਲੋਂ ਬਜਟ 2025-26 ਨੂੰ ‘ਰੰਗਲਾ ਪੰਜਾਬ’ ਦੀ ਰੂਪ ਰੇਖਾ ਕਰਾਰ

ਜਿਨ੍ਹਾਂ ਵਿੱਚ ਵੱਖ-ਵੱਖ ਤਰ੍ਹਾਂ ਦਾ ਘਰੇਲੂ ਸਮਾਨ ਜਿਵੇਂ ਕਿ ਆਚਾਰ, ਮੁਰੱਬਿਆਂ ਤੋਂ ਇਲਾਵਾ ਸ਼ਹਿਦ, ਬੇਕਰੀ, ਡੇਅਰੀ ਫਾਰਮਿੰਗ ਆਦਿ ਸਬੰਧੀ ਮਹਿਲਾਵਾਂ ਵੱਲੋਂ ਸਮਾਨ ਤਿਆਰ ਕਰਕੇ ਵਿਕਰੀ ਲਈ ਸ਼ਹਿਰਾਂ ਵੱਲ ਭੇਜਿਆਂ ਜਾ ਰਿਹਾ ਹੈ।ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਆਈਆਂ ਸੈਲਫ ਹੈਲਪ ਗਰੁੱਪ ਦੀਆਂ ਮਹਿਲਾਵਾਂ ਵੱਲੋਂ ਆਪੋ ਆਪਣੇ ਤਜਰਬੇ ਸਾਂਝੇ ਕੀਤੇ।ਇਸ ਦੌਰਾਨ ਕੇਨਰਾ ਬੈਂਕ, ਪੰਜਾਬ ਗ੍ਰਾਮਿਣ ਬੈਂਕ, ਪੰਜਾਬ ਨੈਸ਼ਨਲ ਬੈਂਕ, ਪੰਜਾਬ ਐਂਡ ਸਿੰਧ ਬੈਂਕ, ਯੂਕੋ ਅਤੇ ਪੰਜਾਬ ਸਟੇਟ ਬੈਂਕ ਆਫ ਇੰਡੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਪਿੰਡਾਂ ਵਿੱਚ ਚੱਲ ਰਹੇ ਸੈਲਫ ਹੈਲਪ ਗਰੁੱਪ ਦੀਆਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here