Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ ਸੀਵਰਮੈਨ ਅਤੇ ਸਫਾਈ ਸੇਵਕਾਂ ਦੀ ਨਵੀਂ ਕੀਤੀ ਜਾਣ ਵਾਲੀ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਰਮਚਾਰੀਆਂ ਨੂੰ ਕਈ ਗੰਭੀਰ ਸਮੱਸਿਆਵਾਂ ਨਾਲ ਜੂਝਣਾ ਪੈਂਦਾ ਹੈ ਅਤੇ ਇੰਨ੍ਹਾਂ ਵਿੱਚੋਂ ਜਿਆਦਾਤਰ ਕੋਲ ਰੋਜਗਾਰ ਦੇ ਹੋਰ ਬਦਲ ਵੀ ਬਹੁਤ ਘੱਟ ਹੁੰਦੇ ਹਨ।ਅੱਜ ਇਥੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਅਤੇ ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਨਾਲ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ
ਇਨ੍ਹਾਂ ਉੱਚ ਪੱਧਰੀ ਮੀਟਿੰਗਾਂ, ਜਿਸ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ, ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਕੁਲਵੰਤ ਸਿੰਘ, ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ, ਵਿਸ਼ੇਸ਼ ਸਕੱਤਰ ਵਿੱਤ ਅਜੇ ਅਰੋੜਾ ਅਤੇ ਵਧੀਕ ਸਕੱਤਰ ਪ੍ਰਸੋਨਲ ਗੌਤਮ ਜੈਨ ਮੌਜੂਦ ਸਨ, ਦੌਰਾਨ ਵਿੱਤ ਮੰਤਰੀ ਨੇ ਦੋਵਾਂ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।ਇਨ੍ਹਾਂ ਮੁਲਾਜ਼ਮ ਜਥੇਬੰਦੀਆਂ ਨਾਲ ਚਰਚਾ ਦੇ ਆਧਾਰ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਇੰਨ੍ਹਾਂ ਮੁਲਾਜਮਾਂ ਦੀਆਂ ਮੰਗਾਂ ਅਤੇ ਪ੍ਰੇਸ਼ਾਨੀਆਂ ਨੂੰ ਹੱਲ ਕਰਨ ਲਈ ਰਿਪੋਰਟ ਬਣਾ ਕੇ ਕੈਬਨਿਟ ਸਬ-ਕਮੇਟੀ ਅੱਗੇ ਪੇਸ਼ ਕਰੇ ਤਾਂ ਜੋ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ ਪੰਜਾਬ ਦੇ ਮੁਸ਼ਕਿਲ ਸਮੇਂ ਵਿੱਚ ਸਿਰਫ਼ ₹1,600 ਕਰੋੜ, ਜਦਕਿ ਬਿਹਾਰ ਨੂੰ ਮਿਲੇ ₹7,500 ਕਰੋੜ
ਉਨ੍ਹਾਂ ਕਿਹਾ ਕਿ ਇਸ ਰਿਪੋਰਟ ਵਿੱਚ ਉਨ੍ਹਾਂ ਬਿਮਾਰੀਆਂ ਅਤੇ ਸਿਹਤ ਸਬੰਧੀ ਚੁਣੌਤੀਆਂ ਦਾ ਖਾਸਤੌਰ ਤੇ ਜਿਕਰ ਕੀਤਾ ਜਾਵੇ ਜਿੰਨਾ ਦਾ ਸੀਵਰਮੈਨ ਨੂੰ ਸਾਹਮਣਾ ਕਰਨਾ ਪੈਂਦਾ ਹੈ।
ਇੰਨ੍ਹਾਂ ਮੀਟਿੰਗਾਂ ਵਿੱਚ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਚੇਅਰਮੈਨ ਚੰਦਨ ਗਰੇਵਾਲ, ਪ੍ਰਧਾਨ ਵਿਨੋਦ ਕੁਮਾਰ ਬਿੱਟਾ, ਵਾਈਸ ਚੇਅਰਮੈਨ ਸੁਰਿੰਦਰ ਟੋਨਾ, ਸੂਬਾ ਜਨਰਲ ਸਕੱਤਰ ਪਵਲ ਗੋਡਿਆਲ ਅਤੇ ਸਕੱਤਰ ਸੰਨੀ ਸਹੋਤਾ, ਅਤੇ ਪੰਜਾਬ ਨਗਰਪਾਲਿਕਾ ਕਰਮਚਾਰੀ ਸੰਗਠਨ ਤੋਂ ਜਨਰਲ ਸਕੱਤਰ ਕੁਲਵੰਤ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਗੋਪਾਲ ਥਾਪਰ, ਸੋਮਨਾਥ ਆਦਿਆ, ਲਲਿਤ ਕੁਮਾਰ, ਸਰਵਣ ਸਿੰਘ, ਕੌਸ਼ਲ ਕੁਮਾਰ ਅਤੇ ਬੂਟਾ ਰਾਮ ਨੇ ਮੀਟਿੰਗ ਦੌਰਾਨ ਆਪਣਾ ਪੱਖ ਪੇਸ਼ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













