ਲੋਕਾਂ ਲਈ ਬਿਹਤਰ ਸਹੂਲਤਾਂ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਨਗਰ ਨਿਗਮ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼
Patiala News:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮ ਇੱਥੇ ਨਗਰ ਨਿਗਮ ਦਫ਼ਤਰ ਵਿਖੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਬੁਨਿਆਦੀ ਢਾਂਚੇ ਦੇ ਸੁਧਾਰਾਂ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਪਟਿਆਲਾ ਸ਼ਹਿਰੀ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਚੇਅਰਮੈਨ ਇੰਪਰੂਵਮੈਂਟ ਟਰੱਸਟ ਮੇਘ ਚੰਦ ਸ਼ੇਰਮਾਜਰਾ, ਆਪ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਨਗਰ ਨਿਗਮ ਕਮਿਸ਼ਨਰ ਡਾ. ਰਜਤ ਓਬਰਾਏ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।ਇਸ ਦੌਰਾਨ ਡਾ. ਰਵਜੋਤ ਸਿੰਘ ਨੇ ਸਫਾਈ, ਸੁੰਦਰੀਕਰਨ, ਸੜਕ ਨਿਰਮਾਣ, ਸਟਰੀਟ ਲਾਈਟਿੰਗ, ਪਾਣੀ ਦੀ ਸਪਲਾਈ ਅਤੇ ਸੀਵਰੇਜ ਪ੍ਰਬੰਧਨ ਸਮੇਤ ਬੁਨਿਆਦੀ ਸਹੂਲਤਾਂ ਵਿੱਚ ਹੋਰ ਸੁਧਾਰਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਨ ਅਤੇ ਵਾਰਡ ਪੱਧਰ ਦੇ ਮੁੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ
ਉਨ੍ਹਾਂ ਇਹ ਵੀ ਕਿਹਾ ਕੀਤਾ ਕਿ ਉਹ ਇੱਕ ਮਹੀਨੇ ਬਾਅਦ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਨਿੱਜੀ ਤੌਰ ’ਤੇ ਸਮੀਖਿਆ ਕਰਨਗੇ।ਮੰਤਰੀ ਡਾ. ਰਵਜੋਤ ਸਿੰਘ ਨੇ 24ਗੁਣਾ 7 ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਪਾਈਪਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਦੀ ਤੁਰੰਤ ਮੁਰੰਮਤ ’ਤੇ ਜ਼ੋਰ ਦਿੱਤਾ। ਇਸ ਪ੍ਰਾਜੈਕਟ ‘ਚ ਹੋ ਰਹੀ ਦੇਰੀ ’ਤੇ ਚਿੰਤਾ ਪ੍ਰਗਟ ਕਰਦੇ ਹੋਏ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪ੍ਰੋਜੈਕਟ ‘ਚੋਂ ਦੇਰੀ ਲਈ ਜ਼ਿੰਮੇਵਾਰ ਐਲ ਐਂਡ ਟੀ ਅਤੇ ਹੋਰਨਾਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਕੀਤੀ। ਡਾ. ਰਵਜੋਤ ਸਿੰਘ ਨੇ ਵੱਡੀ ਨਦੀ ਅਤੇ ਛੋਟੀ ਨਦੀ ਦੇ ਨੇੜੇ ਸੀਵਰ ਲਾਈਨਾਂ ਵਿਛਾਉਣ ਵਿੱਚ ਬੇਨਿਯਮੀਆਂ ਦਾ ਵੀ ਗੰਭੀਰ ਨੋਟਿਸ ਲਿਆ, ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸਪੱਸ਼ਟੀਕਰਨ ਲਈ ਸੱਦਿਆ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਮੇਅਰ ਕੁੰਦਨ ਗੋਗੀਆ ਸਮੇਤ ਹੋਰਨਾਂ ਨੇ ਵੀ ਮਸਲੇ ਉਠਾਏ, ਜਿਸ ‘ਤੇ ਮੰਤਰੀ ਨੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ।ਮੰਤਰੀ ਨੇ ਐਮਆਰਐਫ (ਮਟੀਰੀਅਲ ਰਿਕਵਰੀ ਫੈਸਿਲਿਟੀ) ਸੈਂਟਰਾਂ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪਲਾਂਟਾਂ ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ।
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ: ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ
ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਪਾਰਕਿੰਗ ਅਤੇ ਟਰੈਫਿਕ ਭੀੜ ਦੇ ਮੁੱਦਿਆਂ ਨੂੰ ਦੀ ਸਮੀਖਿਆ ਕਰਦੇ ਹੋਏ ਉਨ੍ਹਾਂ ਨੇ ਐਂਟਰੀ ਪੁਆਇੰਟਾਂ ’ਤੇ ਸੁੰਦਰੀਕਰਨ ਅਤੇ ਸਫਾਈ, ਸੜਕ ਡਿਵਾਈਡਰਾਂ ਦੀ ਸਹੀ ਦੇਖਭਾਲ ਅਤੇ ਲੋੜੀਂਦੀਆਂ ਲਾਇਟਾਂ ਲਗਾਉਣ ਦੇ ਆਦੇਸ਼ ਦਿੱਤੇ।ਅਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਰੱਖਦੇ, ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਨਾਲਿਆਂ, ਸੀਵਰ ਲਾਈਨਾਂ ਅਤੇ ਮੀਂਹ ਦੇ ਪਾਣੀ ਦੇ ਆਊਟਲੇਟਾਂ ਦੀ ਸਫਾਈ, ਪਾਣੀ ਦੀ ਸਪਲਾਈ ਲੀਕ ਦੀ ਜਾਂਚ ਕਰਨ ਅਤੇ ਸ਼ਹਿਰੀ ਹੜ੍ਹਾਂ ਨੂੰ ਰੋਕਣ ਲਈ ਲੋੜੀਂਦੀ ਮਸ਼ੀਨਰੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਜੱਗਾ, ਸਥਾਨਕ ਸਰਕਾਰਾਂ ਵਿਭਾਗ ਦੇ ਸੰਯੁਕਤ ਡਾਇਰੈਕਟਰ ਜਗਦੀਪ ਸਹਿਗਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸੰਯੁਕਤ ਕਮਿਸ਼ਨਰ ਬੱਬਨਦੀਪ ਸਿੰਘ ਵਾਲੀਆ ਅਤੇ ਦੀਪਜੋਤ ਕੌਰ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ"