WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦਾ ਉਮੀਦਵਾਰ ਕਰੇਗਾ ਸ਼ਾਨਦਾਰ ਜਿੱਤ ਪ੍ਰਾਪਤ: ਰਾਜਨ ਗਰਗ

ਬਠਿੰਡਾ, 30 ਮਾਰਚ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਾਅਵੇ ਖੋਖਲੇ ਸਾਬਤ ਹੋਏ 10 ਸਾਲ ਪਹਿਲਾਂ ਉਹਨਾਂ ਨੇ ਅੱਛੇ ਦਿਨ ਲਿਆਉਣ ਦੀ ਗੱਲ ਕਹੀ ਸੀ ਪਰ ਅੱਜ ਦੇਸ਼ ਲਈ ਬੁਰੇ ਦਿਨ ਸਾਬਤ ਹੋਏ ਹਨ ਜਿਸ ਕਰਕੇ ਦੇਸ਼ ਦੀ ਜਨਤਾ ਜਾਣ ਚੁੱਕੀ ਹੈ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣੇਗੀ। ਇਹ ਦਾਅਵਾ ਜਿਲਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਨੇ ਅੱਜ ਇੱਥੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦਾ ਉਮੀਦਵਾਰ ਵੀ ਮਜਬੂਤ ਹੋਵੇਗਾ ਜੋ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ।

ਮਾਮਲਾ ਵਿਧਾਇਕਾਂ ਦੀ ਖ਼ਰੀਦੋ-ਫ਼ਰੌਖਤ ਦਾ: ਆਪ ਵਿਧਾਇਕ ਦੀ ਸਿਕਾਇਤ ’ਤੇ ਪਰਚਾ ਦਰਜ਼

ਉਹਨਾਂ ਕਿਹਾ ਕਿ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਦਿਨ ਰਾਤ ਕਾਂਗਰਸੀ ਵਰਕਰ ਮਿਹਨਤ ਕਰ ਰਹੇ ਹਨ ਅਤੇ ਆਉਂਦੇ ਦਿਨਾਂ ਵਿੱਚ ਕਾਂਗਰਸ ਬਠਿੰਡਾ ਵਿੱਚ ਵੱਡੇ ਪੱਧਰ ਤੇ ਪ੍ਰਦਰਸ਼ਨ ਕਰੇਗੀ। ਰਾਜਨ ਗਰਗ ਨੇ ਕਿਹਾ ਕਿ ਉਹਨਾਂ ਦਾ ਮਕਸਦ ਕਾਂਗਰਸ ਨੂੰ ਬੂਥ ਪੱਧਰ ਤੇ ਮਜਬੂਤ ਕਰਨਾ ਹੈ ਜਿਸ ਲਈ ਉਹਨਾਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਅਤੇ ਕਾਂਗਰਸ ਪਾਰਟੀ ਅੱਜ ਸ਼ਹਿਰ ਵਿੱਚ ਮਜਬੂਤੀ ਨਾਲ ਉਭਰ ਕੇ ਸਾਹਮਣੇ ਆਈ ਹੈ।

ਲੁਧਿਆਣਾ ਤੇ ਪਟਿਆਲਾ ‘ਚ ਉਮੀਦਵਾਰਾਂ ਦੀ ਖੋਜ ਲਈ ਕਾਂਗਰਸ ਵੱਲੋਂ ਮੋਬਾਇਲ ਸਰਵੇਖਣ ਸ਼ੁਰੂ

ਉਹਨਾਂ ਦੱਸਿਆ ਕਿ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਉਹਨਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਤੇ ਉਹਨਾਂ ਦੇ ਰਿਸ਼ਤੇਦਾਰ ਡਿੰਪੀ ਵਿਨਾਇਕ ਵੱਲੋਂ ਲਗਾਤਾਰ ਅਤੇ ਆਗੂਆਂ ਨਾਲ ਸੰਪਰਕ ਸਾਧਿਆ ਜਾ ਰਿਹਾ ਹੈ ਤਾਂ ਜੋ ਵਰਕਰਾਂ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਲਈ ਉਤਸਾਹਿਤ ਕੀਤਾ ਜਾ ਸਕੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਹੱਥ ਮਜਬੂਤ ਕਰਨ ਲਈ ਅੱਗੇ ਆਉਣ। ਇਸ ਮੌਕੇ ਉਹਨਾਂ ਦੇ ਨਾਲ ਅਰੁਣ ਵਧਾਵਣ, ਬਲਵੰਤ ਰਾਏ ਨਾਥ, ਪਵਨ ਮਾਨੀ, ਮਲਕੀਤ ਸਿੰਘ ਐਮਸੀ, ਬਲਰਾਜ ਪੱਕਾ ਹਰਵਿੰਦਰ ਲੱਡੂ, ਰੁਪਿੰਦਰ ਬਿੰਦਰਾ ਸਮੇਤ ਕਾਂਗਰਸੀ ਆਗੂ ਹਾਜ਼ਰ ਸਨ।

 

Related posts

ਨਸ਼ਾ ਸਪਲਾਈਰਾਂ ਨੂੰ ਕਾਬੂ ਕਰਨ ਤੇ ਪੀੜ੍ਹਤਾਂ ਨੂੰ ਨਸ਼ਾ ਛੁਡਾਉਣ ਚ ਸਹਿਯੋਗ ਦੇਵੇ ਜਨਤਾ : ਡਿਪਟੀ ਕਮਿਸ਼ਨਰ

punjabusernewssite

ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕਿਸਾਨਾਂ ਦਾ ਧਰਨਾ ਛੇਵੇਂ ਦਿਨ ਵੀ ਰਿਹਾ ਜਾਰੀ

punjabusernewssite

ਗੁਲਾਬੀ ਸੁੰਡੀ ਤੋਂ ਬਚਣ ਲਈ ਖੇਤੀਬਾੜੀ ਵਿਭਾਗ ਵਲੋਂ ਇੱਕ ਸਮੇਂ ਨਰਮੇ ਦੀ ਬੀਜਾਈ ’ਤੇ ਜੋਰ

punjabusernewssite