ਬਠਿੰਡਾ, 24 ਅਪ੍ਰੈਲ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਤਾਇਨਾਤ ਕੀਤੇ ਚੋਣ ਅਮਲੇ ਵਲੋਂ ਪੂਰੀ ਤਨਦੇਹੀ ਤੇ ਜਿੰਮੇਵਾਰੀ ਨਾਲ ਆਪੋਂ-ਆਪਣੀਆਂ ਡਿਊਟੀਆਂ ਨਿਭਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਭਾਰਤੀ ਚੋਣ ਕਮਿਸ਼ਨ ਦੁਆਰਾ ਇਸ ਵਾਰ 70 ਪਾਰ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਬਠਿੰਡਾ ਅੰਦਰ ਵੋਟ ਪੋਲ ਦੇ ਟੀਚੇ ਨੂੰ ਪ੍ਰਾਪਤ ਕਰਨ ਹਿੱਤ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ।
ਮੈਡੀਕਲ ਕਰ ਰਹੀ ਸਟੂਡੈਂਟ ਨੇ ਲਿਆ ਫਾਹਾ
ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਚ ਕੁੱਲ 1814 ਪੋਲਿੰਗ ਸਟੇਸ਼ਨ ਹਨ ਅਤੇ ਵੋਟਰਾਂ ਦੀ ਗਿਣਤੀ 16 ਲੱਖ 46 ਹਜ਼ਾਰ 544 ਹੈ। ਇਨ੍ਹਾਂ ਵਿਚ 8 ਲੱਖ 67 ਹਜ਼ਾਰ 891 ਮਰਦ ਵੋਟਰ, 7 ਲੱਖ 78 ਹਜ਼ਾਰ 619 ਔਰਤ ਵੋਟਰ ਹਨ। ਇਸ ਤੋਂ ਇਲਾਵਾ 34 ਟਰਾਂਸਜੈਂਡਰ ਵੋਟਰ ਹਨ।
‘ਆਪ’ ਪਾਰਟੀ ਦੇ ਸਾਬਕਾ ਵਿਧਾਇਕ ਨੇ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ 18-19 ਸਾਲ ਵਰਗ ਦੇ 37840 ਨਵੇਂ ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਬਠਿੰਡਾ ਲੋਕ ਸਭਾ ਹਲਕੇ ਚ ਸ਼ਾਮਲ ਹਲਕਾ ਵਾਇਜ਼ ਵੋਟਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਲੋਕ ਸਭਾ ਹਲਕੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਲੰਬੀ ਚ ਕੁੱਲ ਵੋਟਰ 163952, ਭੁੱਚੋ ਮੰਡੀ ਚ 182835, ਬਠਿੰਡਾ (ਸ਼ਹਿਰੀ) 228438, ਬਠਿੰਡਾ (ਦਿਹਾਤੀ) 158079, ਤਲਵੰਡੀ ਸਾਬੋ
ਕੀ ਸਿੱਧੂ ਮੂਸੇਵਾਲਾ ਦੇ ਪਿਤਾ ਬਠਿੰਡਾ ਤੋਂ ਲੜਣਗੇ ਚੋਣ?
156346, ਮੌੜ 164327, ਮਾਨਸਾ 216201, ਸਰਦੂਲਗੜ੍ਹ 181858 ਅਤੇ ਬੁਢਲਾਡਾ ਚ 194508 ਵੋਟਰ ਸ਼ਾਮਲ ਹਨ।ਜ਼ਿਲ੍ਹਾ ਚੋਣ ਅਫ਼ਸਰ ਨੇ ਬਠਿੰਡਾ ਲੋਕ ਸਭਾ ਹਲਕੇ ਚ ਪੈਂਦੇ 1814 ਪੋਲਿੰਗ ਬੂਥਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਬੀ ਚ 177 ਪੋਲਿੰਗ ਬੂਥ ਹਨ। ਇਸੇ ਤਰ੍ਹਾਂ ਭੁੱਚੋ ਮੰਡੀ (ਐਸਸੀ) ਚ 203, ਬਠਿੰਡਾ (ਸ਼ਹਿਰੀ) ਚ 244, ਬਠਿੰਡਾ (ਦਿਹਾਤੀ) (ਐਸਸੀ) 170, ਤਲਵੰਡੀ ਸਾਬੋ ਚ 179, ਮੌੜ ਚ 196, ਮਾਨਸਾ ਚ 223, ਸਰਦੂਲਗੜ੍ਹ ਚ 206 ਅਤੇ ਬੁਢਲਾਡਾ (ਐਸਸੀ) ਚ 216 ਪੋਲਿੰਗ ਬੂਥ ਸ਼ਾਮਲ ਹਨ।
Share the post "ਲੋਕ ਸਭਾ ਚੋਣਾਂ : ਬਠਿੰਡਾ ਜ਼ਿਲ੍ਹੇ ’ਚ 37,840 ਨੌਜਵਾਨ ਵੋਟਰ ਪਹਿਲੀ ਵਾਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ"