ਚੰਡੀਗੜ੍ਹ, 15 ਫ਼ਰਵਰੀ : ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਸਿਆਸੀ ਪਾਰਟੀਆਂ ਨੇ ਅਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇੱਕ ਪਾਸੇ ਜਿੱਥੇ ਗਠਜੋੜ ਦੇ ਲਈ ਸਿਆਸੀ ਧਿਰਾਂ ਵਿਚਕਾਰ ਮਸ਼ਕਾਂ ਚੱਲ ਰਹੀਆਂ ਹਨ, ਉਥੇ ਉਮੀਦਵਾਰਾਂ ਦੀ ਖੋਜ਼ ਵੀ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧ ਵਿਚ ਕਾਂਗਰਸ ਪਾਰਟੀ ਨੇ ਟਿਕਟ ਦੇ ਚਾਹਵਾਨਾਂ ਤੋਂ ਅਰਜੀਆਂ ਦੀ ਮੰਗ ਕਰ ਲਈ ਹੈ। ਪਾਰਟੀ ਦੇ ਆਗੂਆਂ ਮੁਤਾਬਕ 20 ਫ਼ਰਵਰੀ ਤੱਕ ਅਰਜੀਆਂ ਦੀ ਮੰਗ ਕੀਤੀ ਗਈ ਹੈ। ਜਿਸਤੋਂ ਬਾਅਦ ਪੰਜਾਬ ਕਾਂਗਰਸ ਹਾਈਕਮਾਂਡ ਇਸ ’ਤੇ ਚਰਚਾ ਕਰਨ ਤੋਂ ਬਾਅਦ ਦਿੱਲੀ ਨੂੰ ਸਿਫ਼ਾਰਿਸ਼ਾਂ ਕਰਕੇ ਭੇਜੇਗੀ।
29 ਪ੍ਰਿੰਸੀਪਲ ਬਣੇ ਜ਼ਿਲ੍ਹਾ ਸਿੱਖਿਆ ਅਫ਼ਸਰ, ਕੀਤੇ ਸਟੇਸ਼ਨ ਅਲਾਟ
ਪਾਰਟੀ ਦੇ ਉੱਚ ਸੂਤਰਾਂ ਮੁਤਾਬਕ ਇੱਕ ਹਲਕੇ ਤੋਂ ਤਿੰਨ-ਤਿੰਨ ਉਮੀਦਵਾਰਾਂ ਦੇ ਨਾਵਾਂ ਦਾ ਪੈਨਲ ਦਿੱਲੀ ਲਈ ਭੇਜਿਆ ਜਾਵੇਗਾ, ਜਿਸਦੇ ਵਿਚੋਂ ਕਿਸੇ ਇੱਕ ਦੇ ਨਾਂ ਉਪਰ ਮੋਹਰ ਲਗਾਈ ਜਾਵੇਗੀ। ਗੌਰਤਲਬ ਹੈ ਕਿ ਇਸਤੋਂ ਪਹਿਲਾਂ ਵੀ ਪੰਜਾਬ ਕਾਂਗਰਸ ਵਲੋਂ ਸੰਭਾਵੀਂ ਉਮੀਦਵਾਰਾਂ ਦੀ ਸਕਰੀਨਿੰਗ ਕੀਤੀ ਜਾ ਚੁੱਕੀ ਹੈ। ਪਾਰਟੀ ਦੀ ਇਸ ਗਤੀਵਿਧੀ ਤੋਂ ਇੱਕ ਗੱਲ ਸਾਬਤ ਹੋ ਗਈ ਹੈ ਕਿ ਪੰਜਾਬ ਦੇ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਕਾਰ ਗਠਜੋੜ ਦੀ ਸੰਭਾਵਨਾ ਨਾਂ ਮਾਤਰ ਰਹਿ ਗਈ ਹੈ, ਕਿਉਂਕਿ ਜਿੱਥੇ ਪੰਜਾਬ ਕਾਂਗਰਸ ਦੇ ਆਗੂ ਸਪਸ਼ਟ ਤੌਰ ‘ਤੇ ਆਪ ਨਾਲ ਗਠਜੋੜ ਦਾ ਵਿਰੋਧ ਕਰ ਰਹੇ ਹਨ,
ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ
ਉਥੇ ਆਮ ਆਦਮੀ ਪਾਰਟੀ ਤੇ ਖ਼ਾਸਕਰ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ 13-0 ਦਾ ਨਾਅਰਾ ਦੇ ਰਹੇ ਹਨ। ਇਸਤੋਂ ਇਲਾਵਾ ਪਿਛਲੇ ਦਿਨੀਂ ਹੋਈ ਰੈਲੀ ਵਿਚ ਵੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੁਆਰਾ ਫ਼ਰਵਰੀ ਦੇ ਅਖ਼ੀਰ ਤੱਕ ਚੰਡੀਗੜ੍ਹ ਸਮੇਤ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦੇ ਨਾਂ ਐਲਾਨ ਕਰਨ ਦਾ ਦਾਅਵਾ ਕੀਤਾ ਹੈ। ਚਰਚਾ ਚੱਲ ਰਹੀ ਹੈ ਕਿ ਕੇਂਦਰ ਸਰਕਾਰ ਦੀ ਸਿਫ਼ਾਰਿਸ਼ ’ਤੇ ਚੋਣ ਕਮਿਸ਼ਨ ਫ਼ਰਵਰੀ ਦੇ ਅਖ਼ੀਰ ਤੱਕ ਹੀ ਚੋਣ ਜਾਬਤਾ ਲਗਾਇਆ ਜਾ ਸਕਦਾ ਹੈ, ਜਿਸਦੇ ਚੱਲਦੇ ਸਮੂਹ ਸਿਆਸੀ ਧਿਰਾਂ ਵਲੋਂ ਉਮੀਦਵਾਰਾਂ ਦੇ ਐਲਾਨ ਉਪਰ ਜੋਰ ਦਿੱਤਾ ਜਾ ਰਿਹਾ ਹੈ।