ਕਈ ਥਾਂ ਆਪ ਤੇ ਅਕਾਲੀ ਦਲ ਨੂੰ ਵੀ ਲੱਗਿਆ ਸੇਕ
ਚੰਡੀਗੜ੍ਹ, 12 ਮਈ: ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ‘ਤੇ ਭਾਜਪਾ ਵਿਰੁੱਧ ਰੋਸ ਵੱਧਦਾ ਦਿਖਾਈ ਦੇ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਦੇ ਹੇਠ ਕਿਸਾਨਾਂ ਵੱਲੋਂ ਥਾਂ-ਥਾਂ ਭਾਜਪਾ ਉਮੀਦਵਾਰਾਂ ਅਤੇ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸਦੇ ਕਾਰਨ ਦੋਨਾਂ ਧਿਰਾਂ ਵਿਚਕਾਰ ਲਗਾਤਾਰ ਟਕਰਾਓ ਵਧਦਾ ਦਿਖਾਈ ਦੇ ਰਿਹਾ ਹੈ ਅਤੇ ਕਈ ਥਾਂ ਕਿਸਾਨਾਂ ਦੀ ਪੁਲਿਸ ਨਾਲ ਵੀ ਝੜਪ ਹੋ ਚੁੱਕੀ ਹੈ। ਇਸ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਵੀ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ ਨੂੰ ਸਾਰੀਆਂ ਸਿਆਸੀ ਧਿਰਾਂ ਦੇ ਉਮੀਦਵਾਰਾਂ ਦੀ ਸੁਰੱਖਿਆ ਦੇ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ ਜਿਸ ਕਾਰਨ ਪ੍ਰਸ਼ਾਸਨ ਦੀ ਕੁੜਿੱਕੀ ਵਿੱਚ ਫਸਦਾ ਦਿਖਾਈ ਦੇ ਰਿਹਾ। ਕਿਸਾਨਾਂ ਨੇ ਸਾਫ ਤੌਰ ‘ਤੇ ਐਲਾਨ ਕਰ ਦਿੱਤਾ ਕਿ ਉਹ ਐਤਕੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਕਿਸੇ ਵੀ ਉਮੀਦਵਾਰ ਨੂੰ ਸਮਰਥਨ ਨਹੀਂ ਦੇਣਗੇ। ਦੱਸ ਦੇਈਏ ਕਿ ਬੀਤੇ ਕੱਲ ਸੰਗਰੂਰ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਅਰਵਿੰਦ ਖੰਨਾ ਦਾ ਪਿੰਡ ਬੰਗਾ ਵਿਖੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਉੱਥੇ ਹੀ ਦੂਜੇ ਪਾਸੇ ਫਿਰੋਜ਼ਪੁਰ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ।
ਕੇਜ਼ਰੀਵਾਲ ਨੇ ਵਿਧਾਇਕਾਂ ਦੀ ਸੱਦੀ ਮੀਟਿੰਗ, ਦਿੱਲੀ ’ਚ ਅੱਜ ਕੱਢਣਗੇ ਰੋਡ ਸੋਅ
ਜਦੋਂ ਕਿ ਫਰੀਦਕੋਟ ਤੋਂ ਹੰਸਰਾਜ ਹੰਸ, ਬਠਿੰਡਾ ਤੋਂ ਪਰਮਪਾਲ ਕੌਰ ਮਲੂਕਾ ਅਤੇ ਪਟਿਆਲਾ ਤੋਂ ਮਹਾਰਾਣੀ ਪਰਨੀਤ ਕੌਰ ਸਹਿਤ ਅੰਮ੍ਰਿਤਸਰ ਤੇ ਤਰਨਤਾਰਨ ਆਦਿ ਹਲਕਿਆਂ ਦੇ ਵਿੱਚ ਵੀ ਕਿਸਾਨਾਂ ਦਾ ਭਾਜਪਾ ਵਿਰੁੱਧ ਮੋਰਚਾ ਜਾਰੀ ਹੈ। ਮਹੱਤਵਪੂਰਨ ਗੱਲ ਇਹ ਵੀ ਹੈ ਕਿ ਕਿਸਾਨਾਂ ਦਾ ਇਹ ਵਿਰੋਧ ਭਾਜਪਾ ਤੱਕ ਹੀ ਸੀਮਿਤ ਨਹੀਂ ਹੈ ਬਲਕਿ ਆਮ ਆਦਮੀ ਪਾਰਟੀ ਦੇ ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਅਤੇ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਖਿਲਾਫ ਕਿਸਾਨਾਂ ਦਾ ਤਗੜਾ ਵਿਰੋਧ ਦੇਖਣ ਨੂੰ ਮਿਲਿਆ ਹੈ। ਇਸੇ ਤਰ੍ਹਾਂ ਬੀਤੇ ਕੱਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੰਗਰੂਰ ਤੋ ਲੋਕ ਸਭਾ ਉਮੀਦਵਾਰ ਇਕਬਾਲ ਸਿੰਘ ਝੁੰਦਾ ਦੇ ਹੱਕ ਵਿੱਚ ਪੰਜਾਬ ਬਚਾਓ ਯਾਤਰਾ ਕੱਢੀ ਜਾ ਰਹੀ ਸੀਤਦ ਇਸ ਦੌਰਾਨ ਸੰਗਰੂਰ ਵਿੱਚ ਇੱਕ ਥਾਂ ਕਿਸਾਨਾਂ ਵੱਲੋਂ ਸਰਕਾਰੀ ਮੈਡੀਕਲ ਕਾਲਜ ਬਣਾਉਣ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਸੀ।
EX IAS ਤੇ ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਖ਼ਾਨਾ ਨਹੀਂ ਰਹੇ, ਅੰਤਿਮ ਸੰਸਕਾਰ ਅੱਜ
ਜਦੋਂ ਸੁਖਬੀਰ ਬਾਦਲ ਦਾ ਕਾਫਲਾ ਧਰਨੇ ਵਾਲੀ ਜਗ੍ਹਾ ਤੋਂ ਲੰਘਦਾ ਹੈ ਤਾਂ ਕਿਸਾਨਾਂ ਵੱਲੋਂ ਸੁਖਬੀਰ ਬਾਦਲ ਨੂੰ ਵੀ ਕਾਲੀਆਂ ਝੰਡੀਆ ਦਿਖਾ ਕੇ ਵਿਰੋਧ ਕੀਤਾ ਜਾਂਦਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪਟਿਆਲਾ ਤੋਂ ਬੀਜੇਪੀ ਲੋਕ ਸਭਾ ਉਮੀਦਵਾਰ ਪਰਨੀਤ ਕੌਰ ਦਾ ਪਿੰਡ ਸਿਹਰਾ ਵਿਖੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ ਕਿਸਾਨ ਆਗੂ ਦੀ ਮੌਤ ਹੋ ਜਾਂਦੀ ਹੈ ਤੇ ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਕਾਫੀ ਰੋਸ਼ ਪ੍ਰਗਟਾਵਾ ਕੀਤਾ ਜਾਂਦਾ ਹੈ। ਹਾਲਾਂਕਿ ਇਸ ਮਾਮਲੇ ਵਿੱਚ ਪੁਲਿਸ ਨੇ ਕਥਿਤ ਦੋਸ਼ੀ ਖਿਲਾਫ FIR ਦਰਜ ਕਰ ਲਈ ਹੈ । ਹੁਣ ਦੇਖਣਾ ਬਣਦਾ ਕਿ ਜਿਵੇਂ ਜਿਵੇਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਤਾਂ ਬੀਜੇਪੀ ਉਮੀਦਵਾਰਾਂ ਨੂੰ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਨ ਨਾ ਕਿੰਨਾ ਮੁਸ਼ਕਿਲ ਹੋਵੇਗਾ।