ਹਰਿਆਣਾ ਦੇ 2 ਕਰੋੜ ਤੋਂ ਵੱਧ ਵੋਟਰ ਕਰਣਗੇ ਉਮੀਦਵਾਰਾਂ ਦੇ ਕਿਸਮਤ ਦਾ ਫੈਸਲਾ
ਸੂਬੇ ਵਿਚ ਬਣਾਏ ਗਏ ਹਨ 20,031 ਚੋਣ ਕੇਂਦਰ, 176 ਚੋਣ ਆਦਰਸ਼ ਚੋਣ ਕੇਂਦਰ ਸਥਾਪਿਤ
ਚੰਡੀਗੜ੍ਹ, 24 ਮਈ: ਹਰਿਆਣਾ ਵਿਚ 10 ਲੋਕ ਸਭਾ ਅਤੇ ਕਰਨਾਲ ਵਿਧਾਨਸਭਾ ਸੀਟ ਲਈ ਭਲਕੇ 25 ਮਈ ਨੂੰ ਵੋਟਿੰਗ ਹੋਵੇਗੀ। ਇਹ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਹੋੇਵੇਗੀ ਅਤੇ ਹਰਿਆਣਾ ਦੇ 2 ਕਰੋੜ 76 ਹਜਾਰ 768 ਰਜਿਸਟਰਡ ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਣਗੇ। ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਵੋਟਾਂ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਅੱਜ ਘਰਾਂ ਤੋਂ ਬਾਹਰ ਨਿਕਲ ਕੇ ਆਪਣੇ ਚੋਣ ਕੇਂਦਰ ’ਤੇ ਜਰੂਰ ਜਾਣ ਅਤੇ ਆਪਣੇ ਵੋਟ ਅਧਿਕਾਰ ਦੀ ਵਰਤੋ ਕਰ ਕੇ ਵਿਸ਼ਵ ਦੇ ਸੱਭ ਤੋਂ ਵੱਡੇ ਲੋਕਤਾਂਤਰਿਕ ਦੇਸ਼ ਭਾਰਤ ਦੇ ਸੱਭ ਤੋਂ ਵੱਡੇ ਪਰਵ ਵਿਚ ਆਪਣੀ ਭਾਗੀਦਾਰੀ ਯਕੀਨੀ ਕਰਨ। ਸ੍ਰੀ ਅਗਰਵਾਲ ਨੇ ਕਿਹਾ ਕਿ ਸੂਬੇ ਵਿਚ ਕੁੱਲ 20,031 ਚੋਣ ਕੇਂਦਰ ਬਣਾਏ ਗਏ ਹਨ। ਉਨ੍ਹਾਂ ਵਿਚ 19,817 ਸਥਾਈ ਅਤੇ 219 ਅਸਥਾਈ ਚੋਣ ਕੇਂਦਰ ਸਥਾਪਿਤ ਹਨ। ਸ਼ਹਿਰੀ ਖੇਤਰਾਂ ਵਿਚ 5,471 ਅਤੇ ਗ੍ਰਾਮੀਣ ਖੇਤਰਾਂ ਵਿਚ 14,342 ਚੋਣ ਕੇਂਦਰ ਬਣਾਏ ਗਏ ਹਨ।
ਉਨ੍ਹਾਂ ਨੇ ਦਸਿਆ ਕਿ 176 ਆਦਰਸ਼ ਚੋਣ ਕੇਂਦਰ ਸਥਾਪਿਤ ਕੀਤੇ ਗਏ ਹਨ। 99 ਚੋਣ ਕੇਂਦਰ ਅਜਿਹੇ ਹਨ ਜੋ ਪੂਰੀ ਤਰ੍ਹਾ ਨਾਲ ਮਹਿਲਾ ਕਰਮਚਾਰੀਆਂ ਵੱਲੋਂ ਸੰਚਾਲਿਤ ਕੀਤੇ ਜਾਣਗੇ। ਇਸ ਤੋਂ ਇਲਾਵਾ, 96 ਚੋਣ ਕੇਂਦਰ ਯੂਥ ਕਰਮਚਾਰੀ ਅਤੇ 71 ਚੋਣ ਕੇਂਦਰ ਦਿਵਆਂਗ ਕਰਮਚਾਰੀ ਡਿਊਟੀ ’ਤੇ ਰਹਿਣਗੇ। ਸਾਰੇ ਚੋਣ ਕੇਂਦਰਾਂ ਵਿਚ ਸਾਰੀ ਮੁੱਢਲੀ ਸਹੂਲਤਾਂ ਸਮੇਤ ਹੀਟ ਵੇਵ ਦੇ ਮੱਦੇਨਜਰ ਹੋਰ ਜਰੂਰੀ ਇੰਤਜਾਮ ਕੀਤੇ ਗਏ ਹਨ।ਉਨ੍ਹਾਂ ਨੇ ਦਸਿਆ ਕਿ ਰਿਟਰਨਿੰਗ ਅਧਿਕਾਰੀਆਂ ਤੋਂ ਇਲਾਵਾ ਲਗਭਗ 96 ਹਜਾਰ ਤੋਂ ਵੱਧ ਅਧਿਕਾਰੀ ਤੇ ਕਰਮਚਾਰੀ (ਸੁਰੱਖਿਆ ਫੋਰਸਾਂ ਨੂੰ ਛੱਡ ਕੇ) ਚੋਣ ਕੇਂਦਰਾਂ ਵਿਚ ਡਿਊਟੀ ’ਤੇ ਰਹਿਣਗੇ। ਇਸ ਤੋਂ ਇਲਾਵਾ ਫਲਾਇੰਗ ਦਸਤਾ, ਆਬਜਰਵਰ ਦੇ ਨਾਲ ਮਾਈਕਰੋ ਆਬਜਰਵਰ ਵੱਖ-ਵੱਖ ਚੋਣ ਕੇਂਦਰਾਂ ’ਤੇ ਮੌਜੂਦ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲਈ ਕਮਿਸ਼ਨ ਵੱਲੋਂ ਸਾਰੇ ਪੁਖਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਵੋਟਾਂ ਸਮੇਂ ਬੱਚੇ ਅਪਣੇ ਪ੍ਰਵਾਰ ਵਾਲਿਆਂ ਨਾਲ ਸੈਲਫੀ ਲੈ ਕੇ ਅਪਲੋਡ ਕਰਨ ਤੇ ਜਿਲ੍ਹਾ ਪੱਧਰ ’ਤੇ ਕੱਢੇ ਜਾਣ ਵਾਲੇ ਡਰਾਅ ਵਿਚ ਜੇਤੂ ਨੂੰ 10 ਹਜਾਰ ਰੁਪਏ ਦਾ ਨਗਦ ਇਨਾਮ ਮਿਲੇਗਾ।
Share the post "ਲੋਕ ਸਭਾ ਚੋਣਾਂ: ਹਰਿਆਣਾ ਦੇ 10 ਲੋਕ ਸਭਾ ਹਲਕਿਆਂ ਤੇ ਕਰਨਾਲ ਉਪ ਚੋਣ ਲਈ 25 ਮਈ ਨੂੰ ਹੋਵੇਗੀ ਵੋਟਿੰਗ"