👉ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਮਲਵਿੰਦਰ ਸਿੰਘ ਕੰਗ
SAS Nagar News:ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ. ਮਲਵਿੰਦਰ ਸਿੰਘ ਕੰਗ ਨੇ ਪਿੰਡ ਖਿਜਰਾਬਾਦ ਵਿਖੇ ਆਪਣੇ ਐਮ ਪੀ ਲੈਡ ਫੰਡ ਵਿੱਚੋਂ 20 ਲੱਖ ਰੁਪਏ ਦੀ ਗਰਾਂਟ ਨਾਲ ਤਿਆਰ ਕੀਤੇ ਗਏ ਬਾਸਕਟਬਾਲ ਗਰਾਊਂਡ ਦਾ ਉਦਘਾਟਨ ਕੀਤਾ।ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਹਰ ਸੰਭਵ ਯਤਨ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਐਡੀਸ਼ਨ 5 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਤਹਿਤ ਹਰ ਉਮਰ ਵਰਗ ਦੇ ਖਿਡਾਰੀਆਂ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਸਮਰੱਥਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਵੱਡਾ ਮੰਚ ਪ੍ਰਦਾਨ ਕਰਦੇ ਹਨ।
ਸ. ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਦੀ ਅੰਦਰੂਨੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ਅਤੇ ਇੱਕ ਸਿਹਤਮੰਦ ਪੰਜਾਬ ਦੀ ਉਸਾਰੀ ਲਈ ਸੂਬੇ ਭਰ ਵਿੱਚ 3100 ਪੇਂਡੂ ਖੇਡ ਸਟੇਡੀਅਮ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਆਪਣੇ ਪਿੰਡਾਂ ਦੇ ਨੇੜੇ ਹੀ ਬਿਹਤਰ ਖੇਡ ਸਹੂਲਤਾਂ ਮਿਲਣਗੀਆਂ। ਇਨ੍ਹਾਂ ਵਿਚੋਂ 1000 ਖੇਡ ਸਟੇਡੀਅਮ ਬਣ ਕੇ ਤਿਆਰ ਵੀ ਹੋ ਚੁੱਕਾ ਹੈ।ਕ ਸਭਾ ਮੈਂਬਰ ਨੇ ਕਿਹਾ ਕਿ ਕਿਸੇ ਵੀ ਦੇਸ਼ ਜਾਂ ਸੂਬੇ ਦੀ ਅਸਲ ਤਾਕਤ ਉਸ ਦੇ ਨੌਜਵਾਨ ਹੁੰਦੇ ਹਨ ਅਤੇ ਉਨ੍ਹਾਂ ਦੀ ਸੰਭਾਲ, ਸਿੱਖਿਆ, ਸਿਹਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹਰ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਮਾਮਲੇ ਵਿੱਚ ਖੁਸ਼ਕਿਸਮਤ ਹੈ ਕਿ ਸੂਬੇ ਦੀ ਵਾਗਡੋਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੱਥਾਂ ਵਿੱਚ ਹੈ, ਜੋ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਨ।ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਪੰਜਾਬ ਨੇ ਮਹੱਤਵਪੂਰਨ ਤਰੱਕੀ ਕੀਤੀ ਹੈ। ਸਕੂਲ ਆਫ਼ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ, ਜਦਕਿ ਆਮ ਆਦਮੀ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ ਮਮਦੋਟ ਦੇ ਭਰੇ ਬਜ਼ਾਰ ‘ਚ ਚੱਲੀਆਂ ਗੋ/ਲੀ/ਆਂ; ਨੌਜਵਾਨ ਦੀ ਹੋਈ ਮੌ*ਤ, ਪ੍ਰਧਾਨ ਨੇ ਭੱਜ ਕੇ ਬਚਾਈ ਜਾਨ
ਸ. ਕੰਗ ਨੇ ਕਿਹਾ ਕਿ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਪ੍ਰਦਾਨ ਕਰਨ ਲਈ ਵੀ ਉਪਰਾਲੇ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਮਹਿਲਾਵਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਸਰਕਾਰ ਵੱਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹੁਣ ਤੱਕ 70 ਲੱਖ ਮਹਿਲਾਵਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ।ਲੋਕ ਸਭਾ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਵਿੱਚ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਅਮਲੀ ਰੂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜਿਸ ਨਾਲ ਨੌਜਵਾਨਾਂ ਵਿੱਚ ਸਰਕਾਰ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ।ਸ. ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਭਗਵੰਤ ਸਿੰਘ ਮਾਨ ਸਰਕਾਰ ਵਿੱਚ ਪੂਰਨ ਵਿਸ਼ਵਾਸ ਹੈ ਕਿਉਂਕਿ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਜ਼ਮੀਨੀ ਹਕੀਕਤ ਦਾ ਰੂਪ ਦਿੱਤਾ ਜਾ ਰਿਹਾ ਹੈ ਅਤੇ ਵਿਕਾਸ, ਸਿੱਖਿਆ, ਸਿਹਤ, ਰੁਜ਼ਗਾਰ ਅਤੇ ਨੌਜਵਾਨ ਭਲਾਈ ਦੇ ਖੇਤਰਾਂ ਵਿੱਚ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ।ਇਸ ਮੌਕੇ ਪਿੰਡ ਦੇ ਸਰਪੰਚ, ਗ੍ਰਾਮ ਪੰਚਾਇਤ ਦੇ ਮੈਂਬਰ, ਪਿੰਡ ਵਾਸੀ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




