👉ਕਿਹਾ, ਸੰਸਦ ਮੈਂਬਰ ਸਥਾਨਕ ਖੇਤਰ ਵਿਕਾਸ ਯੋਜਨਾ ਤਹਿਤ ਲੋਕਾਂ ਦੀਆਂ ਮੰਗਾਂ ਅਨੁਸਾਰ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ
SAS Nagar News: ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸ. ਮਲਵਿੰਦਰ ਸਿੰਘ ਕੰਗ ਵੱਲੋਂ ਐਤਵਾਰ ਨੂੰ ਖਰੜ ਵਿਧਾਨ ਸਭਾ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ, ਸਬੰਧਤ ਪਿੰਡਾਂ ਦੇ ਸਰਪੰਚ ਅਤੇ ਹੋਰ ਸੀਨੀਅਰ ਨੁਮਾਇੰਦੇ ਵੀ ਮੌਜੂਦ ਸਨ।ਇਨ੍ਹਾਂ ਕਾਰਜਾਂ ਵਿੱਚ ਪਿੰਡ ਚਾਂਦਪੁਰ ਵਿਖੇ ਪਾਰਕ ਅਤੇ ਖੇਡ ਮੈਦਾਨ, ਪਿੰਡ ਫਾਂਟਵਾਂ ਵਿਖੇ ਜਿਮ, ਪਿੰਡ ਮੁਧੋਂ ਸੰਗਤੀਆਂ ਵਿਖੇ ਪੀਣ ਵਾਲੇ ਪਾਣੀ ਲਈ ਟੈਂਕਰ ਦੀ ਸਹੂਲਤ ਅਤੇ ਖਰੜ ਦੇ ਸੰਨੀ ਇਨਕਲੇਵ ਦੇ ਵਾਰਡ ਨੰਬਰ 4 ਵਿੱਚ ਜਿਮ ਦਾ ਉਦਘਾਟਨ ਸ਼ਾਮਲ ਹੈ।ਸੰਸਦ ਮੈਂਬਰ ਕੰਗ ਨੇ ਕਿਹਾ ਕਿ ਸੰਸਦ ਮੈਂਬਰ ਸਥਾਨਕ ਖੇਤਰ ਵਿਕਾਸ ਯੋਜਨਾ ਤਹਿਤ ਲੋਕਾਂ ਨਾਲ ਜੁੜੀਆਂ ਮੰਗਾਂ ਅਤੇ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਲਈ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ 👉ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ,ਪੰਜ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ
ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਰੋਜ਼ਾਨਾ ਜੀਵਨ ਨੂੰ ਸੁਖਾਲਾ ਬਣਾਉਣਾ ਹੈ।ਉਨ੍ਹਾਂ ਕਿਹਾ ਕਿ ਪਾਰਕਾਂ ਅਤੇ ਖੇਡ ਮੈਦਾਨਾਂ ਨਾਲ ਲੋਕਾਂ ਨੂੰ ਸੈਰ, ਖੇਡਾਂ ਅਤੇ ਮਨੋਰੰਜਨ ਲਈ ਬਿਹਤਰ ਥਾਵਾਂ ਮਿਲਣਗੀਆਂ, ਜਦਕਿ ਸਾਂਝੇ ਜਿਮ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਗੇ। ਪੀਣ ਵਾਲੇ ਪਾਣੀ ਦੀ ਸਹੂਲਤ ਨਾਲ ਸਬੰਧਤ ਲੋਕਾਂ ਦੀ ਲੋੜ ਨੂੰ ਪੂਰਾ ਕਰਨ ਵਿੱਚ ਵੀ ਮਦਦ ਮਿਲੇਗੀ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਸੰਸਦ ਵਿੱਚ ਨੁਮਾਇੰਦਗੀ ਦੇ ਹੱਕ ਦੀ ਜ਼ਿੰਮੇਵਾਰੀ ਨੂੰ ਉਹ ਹਮੇਸ਼ਾਂ ਲੋਕ ਹਿਤ, ਦੇਸ਼ ਹਿਤ, ਪੰਜਾਬ ਹਿਤ ਮੰਗਾਂ ਉਠਾ ਕੇ ਨਿਭਾਅ ਰਹੇ ਹਨ ਅਤੇ ਇਸ ਗੱਲ ਲਈ ਹਮੇਸ਼ਾਂ ਵਚਨਬੱਧ ਰਹਿਣਗੇ ਕਿ ਸੰਸਦ ਮੈਂਬਰ ਸਥਾਨਕ ਵਿਕਾਸ ਫੰਡ ਦੀ ਵਰਤੋਂ ਵੀ ਲੋਕ ਹਿਤ ਅਤੇ ਲੋੜਾਂ ਨੂੰ ਮੁੱਖ ਰੱਖ ਕੇ ਪਾਰਦਰਸ਼ਤਾ ਨਾਲ ਕੀਤੀ ਜਾਵੇ।ਇਸ ਮੌਕੇ ਸਥਾਨਕ ਨੁਮਾਇੰਦਿਆਂ ਅਤੇ ਪਿੰਡਾਂ ਦੇ ਸਰਪੰਚਾਂ ਨੇ ਵਿਕਾਸ ਕਾਰਜਾਂ ਸਬੰਧੀ ਆਪਣੀਆਂ ਮੰਗਾਂ ਅਤੇ ਸੁਝਾਅ ਵੀ ਸਾਂਝੇ ਕੀਤੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



