ਪਟਿਆਲਾ ‘ਚ ਤ੍ਰਿਪੜੀ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ – ਡਾ ਬਲਬੀਰ ਸਿੰਘ

Date:

spot_img

👉ਨਾਜਾਇਜ਼ ਕਬਜ਼ੇ ਹਟਾ ਕੇ ਲੋਕਾਂ ਲਈ ਸੁਵਿਧਾਜਨਕ ਆਵਾਜਾਈ ਦਾ ਰਾਹ ਖੁੱਲ੍ਹਿਆ – ਸਿਹਤ ਮੰਤਰੀ
Patiala News: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਲਗਾਤਾਰ ਯਤਨਾਂ ਸਦਕਾ ਤ੍ਰਿਪੜੀ ਇਲਾਕੇ ਵਿਚ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਸਮੱਸਿਆ ਦਾ ਹੱਲ ਕਰਦਿਆਂ ਇਲਾਕੇ ਵਿੱਚ ਸਾਲਾਂ ਤੋਂ ਚੱਲ ਰਹੇ ਨਾਜਾਇਜ਼ ਕਬਜ਼ਿਆਂ ਹਟਾਏ ਗਏ। ਇਸ ਉਪਰਾਲੇ ਨਾਲ ਨਾ ਸਿਰਫ਼ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ, ਸਗੋਂ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਪੈ ਰਹੀ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਵੀ ਵੱਡੀ ਰਾਹਤ ਮਿਲੇਗੀ।ਤ੍ਰਿਪੜੀ ਇਲਾਕੇ ਦੀ ਇਸ ਸੜਕ ਤੇ ਕਈ ਸਾਲਾਂ ਤੋਂ ਨਾਜਾਇਜ਼ ਕਬਜ਼ਾ ਸੀ, ਜਿਸ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ, ਵਿਦਿਆਰਥੀਆਂ, ਵਪਾਰੀਆਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਡਾ. ਬਲਬੀਰ ਸਿੰਘ ਨੇ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਿਤ ਵਿਭਾਗਾਂ ਅਤੇ ਨਗਰ ਨਿਗਮ ਪਟਿਆਲਾ ਨਾਲ ਲਗਾਤਾਰ ਤਾਲਮੇਲ ਬਣਾਇਆ, ਜਿਸ ਦੇ ਨਤੀਜੇ ਵਜੋਂ ਹੁਣ ਨਾਜਾਇਜ਼ ਕਬਜ਼ੇ ਹਟਾਏ ਗਏ।

ਇਹ ਵੀ ਪੜ੍ਹੋ  ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਇਸ ਇਤਿਹਾਸਕ ਪਹਿਲ ਦੀ ਖੁਸ਼ੀ ਵਿੱਚ ਇਲਾਕਾ ਵਾਸੀਆਂ ਨੇ ਢੋਲ ਵਜਾ ਕੇ ਅਤੇ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਦਿਲੋਂ ਧੰਨਵਾਦ ਕੀਤਾ। ਲੋਕਾਂ ਨੇ ਕਿਹਾ ਕਿ ਇਹ ਸਿਰਫ਼ ਇੱਕ ਸੜਕ ਦਾ ਨਿਰਮਾਣ ਨਹੀਂ, ਸਗੋਂ ਇਲਾਕੇ ਦੇ ਵਿਕਾਸ ਅਤੇ ਸੁਚੱਜੇ ਪ੍ਰਸ਼ਾਸਨ ਦੀ ਨਵੀਂ ਸ਼ੁਰੂਆਤ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਸ ਸੜਕ ਦੇ ਬਣਨ ਨਾਲ ਟ੍ਰੈਫਿਕ ਪ੍ਰਬੰਧ ਵਿੱਚ ਸੁਧਾਰ ਆਵੇਗਾ, ਹਾਦਸਿਆਂ ਦੀ ਸੰਭਾਵਨਾ ਘਟੇਗੀ ਅਤੇ ਸਥਾਨਕ ਵਪਾਰਕ ਗਤੀਵਿਧੀਆਂ ਨੂੰ ਵੀ ਨਵੀਂ ਰਫ਼ਤਾਰ ਮਿਲੇਗੀ।ਇਲਾਕਾ ਵਾਸੀਆਂ ਨੇ ਕਿਹਾ ਕਿ ਡਾ. ਬਲਬੀਰ ਸਿੰਘ ਨੇ ਲੋਕਾਂ ਨਾਲ ਕੀਤਾ ਆਪਣਾ ਵਾਅਦਾ ਨਿਭਾਉਂਦਿਆਂ ਇਸ ਪੁਰਾਣੀ ਸਮੱਸਿਆ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਈ ਸਾਲਾਂ ਤੋਂ ਇਸ ਮਾਮਲੇ ਨੂੰ ਹੱਲ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਪਰ ਹੁਣ ਪਹਿਲੀ ਵਾਰ ਇਸ ਦਿਸ਼ਾ ਵਿੱਚ ਠੋਸ ਕਾਰਵਾਈ ਹੋਈ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਇਸ ਕਾਰਨ ਲੋਕਾਂ ਵਿੱਚ ਸਰਕਾਰ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਪਟਿਆਲਾ ਦੇ ਹਰ ਇਲਾਕੇ ਦਾ ਸੰਤੁਲਿਤ ਅਤੇ ਯੋਜਨਾਬੱਧ ਵਿਕਾਸ ਯਕੀਨੀ ਬਣਾਉਣ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਨੇ ਨਗਰ ਨਿਗਮ ਪਟਿਆਲਾ ਅਤੇ ਸੰਬੰਧਿਤ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ।ਇਲਾਕਾ ਵਾਸੀਆਂ ਨੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ, ਤਾਂ ਜੋ ਤ੍ਰਿਪੜੀ ਸਮੇਤ ਪਟਿਆਲਾ ਦੇ ਹੋਰ ਇਲਾਕਿਆਂ ਵਿੱਚ ਵੀ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਦੀ ਧਰਮਪਤਨੀ Dr Gurprit Kaur Mann ਨੈ ‘ਖ਼ਹਿਰਾ ਤੇ ਮਜੀਠਿਆ’ ਨੂੰ ਭੇਜਿਆ Legal Notice!

Punjab News: CM Bhagwant Mann; ਪੰਜਾਬ ਦੇ ਮੁੱਖ ਮੰਤਰੀ...

Capt ਮੁੜ ਪੁਰਾਣੇ ਮੂਡ ‘ਚ!, Modi ਤੋਂ ਪੁੱਛਿਆ ‘ਦਿਮਾਗੀ ਨਕਸਲ’ ਸ਼ਬਦ ਦਾ ਮਤਬਲ ?

Chandigarh News: Capt; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ...